05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਆਰ.ਆਰ.ਐਮ.ਕੇ. ਆਰੀਆ ਮਹਿਲਾ ਮਹਾਂਵਿਦਿਆਲਿਆ ਦੇ ਐਨ.ਸੀ.ਸੀ. ਕੈਡਿਟਾਂ ਨੇ ਚਲਾਇਆ ਸਫ਼ਾਈ ਅਭਿਆਨ

ਪਠਾਨਕੋਟ, 4 ਅਕਤੂਬਰ (ਸੰਧੂ)-ਆਰ. ਆਰ.

ਅਜੀਤ ਡੈਸਕ 05-10-2026
ਪਠਾਨਕੋਟ, 4 ਅਕਤੂਬਰ (ਸੰਧੂ)-ਆਰ.ਆਰ.ਐਮ.ਕੇ. ਆਰੀਆ ਮਹਿਲਾ ਮਹਾਂਵਿਦਿਆਲਿਆ ਦੀ ਐਨ.ਸੀ.ਸੀ. ਯੂਨਿਟ ਅਤੇ ਈਕੋ ਕਲੱਬ ਵਲੋਂ ਗਾਂਧੀ ਜਯੰਤੀ ਮੌਕੇ ਪਠਾਨਕੋਟ ਨਗਰ ਨਿਗਮ ਦੇ ਸਹਿਯੋਗ ਨਾਲ ‘ਸਵੱਛਤਾ ਹੀ ਸੇਵਾ’ ਅਭਿਆਨ ਚਲਾਇਆ ਗਿਆ । ਇਹ ਸਮਾਗਮ ਸੀ.ਟੀ.ਓ. ਡਾ: ਸ਼ਵੇਤਾ ਠਾਕੁਰ ਦੀ ਅਗਵਾਈ ਹੇਠ ਕਰਵਾਇਆ ਗਿਆ । ਇਸ ਮੌਕੇ ਐਨ.ਸੀ.ਸੀ. ਕੈਡਿਟਾਂ ਨੇ ਜਨਤਕ ਥਾਵਾਂ ਦੀ ਸਫ਼ਾਈ ਕਰਦਿਆਂ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਅਤੇ ਕੂੜੇ ਦੇ ਸਹੀ ਪ੍ਰਬੰਧਨ ਦਾ ਸੁਨੇਹਾ ਦਿੱਤਾ । ਕੈਡਿਟਾਂ ਨੇ ‘ਸਫ਼ਾਈ ਹਰ ਕਿਸੇ ਦੀ ਜ਼ਿੰਮੇਵਾਰੀ ਹੈ’ ਦਾ ਸੰਦੇਸ਼ ਦਿੰਦਿਆਂ ਸਵੱਛ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ । ਇਸ ਮੌਕੇ ਗਾਂਧੀਵਾਦੀ ਵਿਚਾਰਾਂ ਅਤੇ ਸਮਾਜਿਕ ਸੇਵਾ ਦਾ ਸੁਮੇਲ ਦੇਖਣ ਨੂੰ ਮਿਲਿਆ । ਇਸ ਮੌਕੇ ਤਜਿੰਦਰ ਕੌਰ ਤੋਂ ਇਲਾਵਾ ਨਗਰ ਨਿਗਮ ਦੇ ਅਧਿਕਾਰੀ ਸੰਦੀਪ ਗੌਤਮ, ਨਵਨੀਤ ਸ਼ਰਮਾ, ਇੰਦੂ, ਮਨਪ੍ਰੀਤ ਰਜਨੀ ਅਤੇ ਹੋਰ ਹਾਜ਼ਰ ਸਨ ।
ਪਿਛਲੀ ਖ਼ਬਰ ਮਾਮੂਨ ਦੇ ਬਘਾਰ ਚੌਕ ਵਿਖੇ ਨਾਕਾਬੰਦੀ, 35 ਵਾਹਨ ਚਾਲਕਾਂ ਦੇ ਚਲਾਨ ਅਗਲੀ ਖ਼ਬਰ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਸਾਹਿਤਕਾਰਾਂ ਦੀ ਮਿਲਣੀ, ਪਿਆਸਾ ਅੰਜੁਮ ਨੇ ਪੇਸ਼ ਕੀਤੀਆਂ ਰਚਨਾਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।