ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲਮੀਨੀ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ
ਪਠਾਨਕੋਟ, 4 ਅਕਤੂਬਰ (ਸੰਧੂ)-ਸਰਬੱਤ ਖਾਲਸਾ ਸੰਸਥਾ ਪਠਾਨਕੋਟ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲਮੀਨੀ ਵਿਖੇ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਹਫਤਾਵਰੀ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ । ਜਿਸ ਵਿਚ ਪੰਥ ਦੇ ਪ੍ਰਸਿੱਧ ਕਥਾ ਵਾਚਕ ਤੇ ਪ੍ਰਚਾਰਕ ਭਾਈ ਨਾਨਕ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆ ਨੇ ਚੱਲ ਰਹੀ ਬਾਣੀ ਦੀ ਵਿਆਖਿਆ ਬੜੇ ਹੀ ਸੁਚੱਜੇ ਢੰਗ ਨਾਲ ਕਰਕੇ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ ।
ਅਜੀਤ ਡੈਸਕ
05-10-2026