ਸਬ ਇੰਸਪੈਕਟਰ ਵਿਜੇ ਕੁਮਾਰ ਨੇ ਅਹੁਦਾ ਸੰਭਾਲਿਆ
ਪਠਾਨਕੋਟ, 5 ਅਕਤੂਬਰ (ਸੁਮਿਤ)- ਸਬ ਇੰਸਪੈਕਟਰ ਵਿਜੈ ਕੁਮਾਰ ਨੇ ਪੁਲਿਸ ਥਾਣਾ ਡਿਵੀਜ਼ਨ ਨੰਬਰ-1 ਪਠਾਨਕੋਟ ਦੇ ਨਵੇਂ ਥਾਣਾ ਮੁਖੀ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਚਾਰਜ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਥਾਣਾ ਖੇਤਰ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ ।
ਪੁਲਿਸ ਥਾਣਾ ਡਵੀਜ਼ਨ ਨੰਬਰ-1 ਦਾ ਚਾਰਜ ਸੰਭਾਲਦੇ ਹੋਏ ਸਬ ਇੰਸਪੈਕਟਰ ਵਿਜੇ ਕੁਮਾਰ । ਤਸਵੀਰ: ਸੁਮਿਤ
06-10-2026