06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਖੇਡਾਂ ਵਤਨ ਪੰਜਾਬ ਦੀਆਂ ’ਚ ਆਰਿਆ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਪਠਾਨਕੋਟ, 5 ਅਕਤੂਬਰ (ਸੰਧੂ)- ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਮੁਕਾਬਲਿਆਂ ਵਿਚ ਆਰਿਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ । ਲਮੀਨੀ ਸਟੇਡੀਅਮ ਵਿਖੇ ਹੋਏ ਮੁਕਾਬਲਿਆਂ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਖੇਡਾਂ ਵਿਚ ਹਿੱਸਾ ਲੈ ਕੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ।

ਅਜੀਤ ਡੈਸਕ 06-10-2026
ਪਠਾਨਕੋਟ, 5 ਅਕਤੂਬਰ (ਸੰਧੂ)- ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਮੁਕਾਬਲਿਆਂ ਵਿਚ ਆਰਿਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ । ਲਮੀਨੀ ਸਟੇਡੀਅਮ ਵਿਖੇ ਹੋਏ ਮੁਕਾਬਲਿਆਂ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਖੇਡਾਂ ਵਿਚ ਹਿੱਸਾ ਲੈ ਕੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ । ਵਾਲੀਬਾਲ ਦੇ ਅੰਡਰ-14 ਅਤੇ 17 ਵਰਗ ਵਿਚ ਸਕੂਲ ਦੀਆਂ ਦੋਵੇਂ ਟੀਮਾਂ ਨੇ ਪਹਿਲਾ ਸਥਾਨ ਹਾਸਲ ਕੀਤਾ । ਐਥਲੈਟਿਕਸ ਦੇ ਅੰਡਰ-17 ਵਰਗ ਵਿਚ ਮਹਿਕ ਨੇ 3000 ਮੀਟਰ ਦੌੜ ਵਿਚ ਪਹਿਲਾ, ਨਿਧੀ ਨੇ 100 ਮੀਟਰ ਦੌੜ ਵਿਚ ਪਹਿਲਾ, ਕਨਿਕਾ ਨੇ 1500 ਮੀਟਰ ਦੌੜ ਵਿਚ ਦੂਜਾ ਅਤੇ ਸਾਨੀਆ ਨੇ 200 ਮੀਟਰ ਦੌੜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ । ਅੰਡਰ-19 ਵਰਗ ਵਿਚ ਅੰਸ਼ਿਤਾ ਨੇ 100 ਮੀਟਰ ਦੌੜ ਵਿਚ ਤੀਜਾ ਸਥਾਨ ਹਾਸਲ ਕੀਤਾ । ਇਸੇ ਦੌਰਾਨ ਪ੍ਰਤਾਪ ਵਰਲਡ ਸਕੂਲ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਬਾਸਕਟਬਾਲ ਦੇ ਅੰਡਰ-14 ਵਰਗ ਵਿਚ ਸਕੂਲ ਦੀ ਟੀਮ ਨੇ ਦੂਜਾ, ਜਦਕਿ ਅੰਡਰ-17 ਟੀਮ ਨੇ ਤੀਜਾ ਸਥਾਨ ਹਾਸਲ ਕੀਤਾ । ਵਿਦਿਆਰਥਣਾਂ ਦੀਆਂ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ’ਤੇ ਸਕੂਲ ਦੀ ਪ੍ਰਿੰਸੀਪਲ ਮਧੂ ਸਲਾਰੀਆ ਨੇ ਜੇਤੂ ਖਿਡਾਰਨਾਂ ਨੂੰ ਤਮਗੇ ਪਹਿਨਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਉਨ੍ਹਾਂ ਵਿਦਿਆਰਥਣਾਂ ਨੂੰ ਖੇਡਾਂ ਵਿਚ ਹੋਰ ਮਿਹਨਤ ਕਰਕੇ ਨਿਰੰਤਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ । ਸਕੂਲ ਦੇ ਸਮੂਹ ਸਟਾਫ਼ ਨੇ ਜੇਤੂ ਖਿਡਾਰਨਾਂ ਅਤੇ ਉਨ੍ਹਾਂ ਦੀ ਪ੍ਰਸ਼ਿਕਸ਼ਕ ਕਾਜਲ ਮੈਡਮ ਨੂੰ ਵਧਾਈ ਦਿੱਤੀ ।
ਪਿਛਲੀ ਖ਼ਬਰ ਐਸ. ਐਸ. ਪੀ. ਵਲੋਂ ਐਸ.ਐਚ.ਓ. ਸਮੇਤ 9 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਅਗਲੀ ਖ਼ਬਰ ਸਬ ਇੰਸਪੈਕਟਰ ਵਿਜੇ ਕੁਮਾਰ ਨੇ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।