07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਘਰ ਵਿਚੋਂ ਮੋਟਰਸਾਈਕਲ ਚੋਰੀ

ਗੁਰਦਾਸਪੁਰ, 6 ਅਕਤੂਬਰ (ਅਸ਼ੋਕ ਸ਼ਰਮਾ)-ਪੁਲਿਸ ਥਾਣਾ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਜਗਤਪੁਰ ਕਲਾਂ ਵਿਖੇ ਚੋਰਾਂ ਵਲੋਂ ਰਾਤ ਸਮੇਂ ਘਰ ਵਿਚੋਂ ਮੋਟਰਸਾਈਕਲ ਚੋਰੀ ਕਰਨ ਦੀ ਖਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਲਖਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਜਗਤਪੁਰ ਕਲਾਂ ਨੇ ਪੁਲਿਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਪਿੰਡ ਜਗਤਪੁਰ ਨੇੜੇ ਆਪਣੀ ਜ਼ਮੀਨ ਵਿਚ ਘਰ ਬਣਾ ਕੇ ਰਹਿ ਰਹੇ ਹਨ ਅਤੇ 4 ਅਕਤੂਬਰ ਨੂੰ ਆਪਣਾ ਮੋਟਰਸਾਈਕਲ ਨੰਬਰ ਪੀ.

ਅਜੀਤ ਡੈਸਕ 07-10-2026
ਗੁਰਦਾਸਪੁਰ, 6 ਅਕਤੂਬਰ (ਅਸ਼ੋਕ ਸ਼ਰਮਾ)-ਪੁਲਿਸ ਥਾਣਾ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਜਗਤਪੁਰ ਕਲਾਂ ਵਿਖੇ ਚੋਰਾਂ ਵਲੋਂ ਰਾਤ ਸਮੇਂ ਘਰ ਵਿਚੋਂ ਮੋਟਰਸਾਈਕਲ ਚੋਰੀ ਕਰਨ ਦੀ ਖਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਲਖਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਜਗਤਪੁਰ ਕਲਾਂ ਨੇ ਪੁਲਿਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਪਿੰਡ ਜਗਤਪੁਰ ਨੇੜੇ ਆਪਣੀ ਜ਼ਮੀਨ ਵਿਚ ਘਰ ਬਣਾ ਕੇ ਰਹਿ ਰਹੇ ਹਨ ਅਤੇ 4 ਅਕਤੂਬਰ ਨੂੰ ਆਪਣਾ ਮੋਟਰਸਾਈਕਲ ਨੰਬਰ ਪੀ.ਬੀ.07.ਏ.ਕਿਊ.4515 ਮਾਰਕਾ ਹੀਰੋ ਸ਼ਾਮ ਸਮੇਂ ਆਪਣੇ ਘਰ ਦੇ ਵਰਾਂਡੇ ਵਿਚ ਖੜ੍ਹਾ ਕੀਤਾ ਸੀ ਅਤੇ ਉਹ ਰਾਤ ਸਮੇਂ ਪਰਿਵਾਰ ਸਮੇਤ ਖਾਣਾ ਖਾ ਕੇ ਸੋ ਗਏ ਕਿ ਜਦੋਂ ਸਵੇਰੇ ਉਠ ਕੇ ਦੇਖਿਆ ਤਾਂ ਵਰਾਂਡੇ ’ਚ ਮੋਟਰਕਸਾਈਕਲ ਗਾਇਬ ਸੀ। ਸ਼ਾਲਾ ਪੁਲਿਸ ਨੇ ਲਖਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਸੰਬੰਧੀ ਤਫਤੀਸ਼ੀ ਅਫਸਰ ਚੈਂਚਲ ਸਿੰਘ ਏ. ਐਸ. ਆਈ. ਨੇ ਦੱਸਿਆ ਕਿ ਚੋਰਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਕਾਰ ਦੀ ਟੱਕਰ ਨਾਲ ਜ਼ਖ਼ਮੀ ਹੋਏ ਨੌਜਵਾਨ ਦੀ ਹਸਪਤਾਲ ਵਿਚ ਮੌਤ ਅਗਲੀ ਖ਼ਬਰ ਵਿਧਾਇਕ ਗੋਲਡੀ ਕੰਬੋਜ ਨੇ ਦਾਣਾ ਮੰਡੀ ਜਲਾਲਾਬਾਦ ’ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।