07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਦੀ ਅਧਿਆਪਿਕਾ ਆਂਚਲ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ

ਧਾਰੀਵਾਲ, 6 ਅਕਤੂਬਰ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ ਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਗੁਰਦਾਸਪੁਰ ਸਹੋਦਯਾ ਗਰੁੱਪ ਆਫ਼ ਸੀ. ਬੀ.

ਅਜੀਤ ਡੈਸਕ 07-10-2026
ਧਾਰੀਵਾਲ, 6 ਅਕਤੂਬਰ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ ਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਗੁਰਦਾਸਪੁਰ ਸਹੋਦਯਾ ਗਰੁੱਪ ਆਫ਼ ਸੀ. ਬੀ. ਐੱਸ. ਈ. ਸਕੂਲਜ਼ ਵਲੋਂ ਆਯੋਜਿਤ ‘ਬੈਸਟ ਟੀਚਰ ਐਵਾਰਡ ਵਿਚ ਬਾਬਾ ਬੰਦਾ ਸਿੰਘ ਬਹਾਦਰ ਸਕੂਲ ਦੇ ਅਧਿਆਪਿਕਾ ਮਿਸ ਆਂਚਲ’ ਸਕੂਲ ਪ੍ਰਤੀ ਉਨ੍ਹਾਂ ਦੀ ਇਮਾਨਦਾਰ, ਸਮਰਪਿਤ ਤੇ ਨਿਰੰਤਰ ਸੇਵਾ ਲਈ ਚੁਣਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ ਨੇ ਮਿਸ ਆਂਚਲ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੱਤੀ। ਇਸ ਮੌਕੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਨੇ ਕਿਹਾ ਕਿ ਇਹ ਸਨਮਾਨ ਮਿਸ ਆਂਚਲ ਦੀ ਮਿਹਨਤ, ਲਗਨ ਤੇ ਅਧਿਆਪਨ ਪ੍ਰਤੀ ਉਨ੍ਹਾਂ ਦੀ ਨਿਸ਼ਠਾ ਦਾ ਪ੍ਰਤੀਕ ਹੈ। ਉਨ੍ਹਾਂ ਨੇ ਹਮੇਸ਼ਾ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੇ ਸਰਬਪੱਖੀ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਹੈ। ਸਕੂਲ ਪ੍ਰਬੰਧਕਾਂ ਨੇ ਮਿਸ ਆਂਚਲ ਦੀ ਇਸ ਪ੍ਰਾਪਤੀ ’ਤੇ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਇਹ ਐਵਾਰਡ ਸਕੂਲ ਦੇ ਸਮੁੱਚੇ ਸਟਾਫ਼ ਲਈ ਪ੍ਰੇਰਣਾ ਦਾ ਸਰੋਤ ਹੈ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੀ ਈਵਾ ਮੈਰੀ ਜੈਵਲਿਨ ਥ੍ਰੋ ’ਚ ਤੀਜੇ ਸਥਾਨ ’ਤੇ ਰਹੀ ਅਗਲੀ ਖ਼ਬਰ ਪਰਗਟ ਸਿੰਘ ਨੂੰ ਪ੍ਰਧਾਨ ਬਣਾਏ ਜਾਣ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।