07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਠਾਨਕੋਟ ਵਪਾਰ ਮੰਡਲ ਦੀ ਮੀਟਿੰਗ ਹੋਈ

ਪਠਾਨਕੋਟ, 6 ਅਕਤੂਬਰ (ਸੁਮਿਤ)- ਪਠਾਨਕੋਟ ਵਪਾਰ ਮੰਡਲ ਵਲੋਂ ਮੀਟਿੰਗ ਕੀਤੀ ਗਈ, ਜਿਸ ਵਿਚ ਸ਼ਹਿਰ ਦੀਆਂ ਵੱਖ-ਵੱਖ ਟਰੇਡ ਐਸੋਸੀਏਸ਼ਨਾਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ । ਮੀਟਿੰਗ ਦੌਰਾਨ ਵਪਾਰੀਆਂ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਆਉਣ ਵਾਲੀ ਕੋਰ ਕੈਬਨਿਟ ਮੀਟਿੰਗ ਸਬੰਧੀ ਵੀ ਚਰਚਾ ਕੀਤੀ ਗਈ ।

ਅਜੀਤ ਡੈਸਕ 07-10-2026
ਪਠਾਨਕੋਟ, 6 ਅਕਤੂਬਰ (ਸੁਮਿਤ)- ਪਠਾਨਕੋਟ ਵਪਾਰ ਮੰਡਲ ਵਲੋਂ ਮੀਟਿੰਗ ਕੀਤੀ ਗਈ, ਜਿਸ ਵਿਚ ਸ਼ਹਿਰ ਦੀਆਂ ਵੱਖ-ਵੱਖ ਟਰੇਡ ਐਸੋਸੀਏਸ਼ਨਾਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ । ਮੀਟਿੰਗ ਦੌਰਾਨ ਵਪਾਰੀਆਂ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਆਉਣ ਵਾਲੀ ਕੋਰ ਕੈਬਨਿਟ ਮੀਟਿੰਗ ਸਬੰਧੀ ਵੀ ਚਰਚਾ ਕੀਤੀ ਗਈ । ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਦਪਿੰਦਰ ਅਰੋੜਾ, ਸੂਬਾ ਸਕੱਤਰ ਸੁਨੀਲ ਮਹਾਜਨ, ਚੇਅਰਮੈਨ ਰਾਜੇਸ਼ ਪੂਰੀ ਅਤੇ ਭਰਤ ਮਹਾਜਨ ਸਮੇਤ 32 ਟਰੇਡ ਐਸੋਸੀਏਸ਼ਨਾਂ ਦੇ ਆਗੂ ਹਾਜ਼ਰ ਰਹੇ । ਮੀਟਿੰਗ ਦੌਰਾਨ ਕੋਰ ਕੈਬਨਿਟ ਮੀਟਿੰਗ ਲਈ ਸੱਦਾ ਪੱਤਰ ਵੀ ਦਿੱਤਾ ਗਿਆ । ਵਪਾਰ ਮੰਡਲ ਦੇ ਆਗੂਆਂ ਨੇ ਕਿਹਾ ਕਿ ਵਪਾਰੀਆਂ ਨਾਲ ਜੁੜੇ ਮੁੱਦਿਆਂ ਨੂੰ ਸਬੰਧਿਤ ਪੱਧਰ ’ਤੇ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਸਾਂਝੇ ਤੌਰ ’ਤੇ ਯਤਨ ਕੀਤੇ ਜਾਣੇ ਜ਼ਰੂਰੀ ਹਨ । ਇਸ ਮੌਕੇ ਵੱਖ-ਵੱਖ ਟਰੇਡ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਵਪਾਰਕ ਵਰਗ ਨਾਲ ਸਬੰਧਿਤ ਮਸਲਿਆਂ ਬਾਰੇ ਜਾਣਕਾਰੀ ਦਿੱਤੀ । ਮੀਟਿੰਗ ਵਿਚ ਵਪਾਰੀਆਂ ਦੀ ਏਕਤਾ, ਆਪਸੀ ਤਾਲਮੇਲ ਅਤੇ ਭਵਿੱਖ ਦੀਆਂ ਗਤੀਵਿਧੀਆਂ ਨੂੰ ਲੈ ਕੇ ਵੀ ਵਿਚਾਰ-ਵਟਾਂਦਰਾ ਹੋਇਆ ।
ਪਿਛਲੀ ਖ਼ਬਰ ਯੁਵਾ ਮੇਲੇ ’ਚ ਐਸ. ਐਮ. ਡੀ. ਆਰ. ਐਸ. ਡੀ. ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਬਾਬਾ ਪੰਜ ਪੀਰ ਜੀ ਦੇ ਮੇਲੇ ਦੇ ਦੂਜੇ ਦਿਨ ਵੀ ਉਮੜਿਆ ਆਸਥਾ ਤੇ ਲੋਕ ਸਮਰਥਨ ਦਾ ਸੈਲਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।