08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸੀ.ਐੱਮ.ਓ. ਭ੍ਰਿਸ਼ਟਾਚਾਰੀਆਂ ਦਾ ਅੱਡਾ ਬਣਿਆ, ਭਗਵੰਤ ਮਾਨ ਭ੍ਰਿਸ਼ਟਾਚਾਰੀ ਗਰੋਹ ਨੂੰ ਬਚਾ ਰਹੇ-ਸੁਰੇਸ਼ ਸ਼ਰਮਾ

ਪਠਾਨਕੋਟ, 7 ਅਕਤੂਬਰ (ਅ. ਬ.)

ਭਾਜਪਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ 08-10-2026
ਪਠਾਨਕੋਟ, 7 ਅਕਤੂਬਰ (ਅ.ਬ.)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੂੰ ਭ੍ਰਿਸ਼ਟਾਚਾਰੀਆਂ ਦਾ ਅੱਡਾ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ’ਚ ਘਿਰੇ ਲੋਕਾਂ ਨੂੰ ਬਚਾਉਣ ਦੇ ਦੋਸ਼ ਲਗਾਏ ਹਨ । ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੁੱਖ ਮੰਤਰੀ ਦੇ ਓ.ਐਸ.ਡੀ. ਰਾਜਵੀਰ ਘੁੰਮਣ ਅਤੇ ਸੀ.ਐਮ.ਓ. ਨਾਲ ਸਬੰਧਿਤ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਣਾ ਸਰਕਾਰ ਦੀ ਨੀਅਤ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ । ਸੁਰੇਸ਼ ਸ਼ਰਮਾ ਨੇ ਹਾਈਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਕਾਰ ਦੇ ‘ਕੱਟੜ ਇਮਾਨਦਾਰ’ ਹੋਣ ਦੇ ਦਾਅਵੇ ਹੁਣ ਬੇਨਕਾਬ ਹੋ ਗਏ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿਚ ‘ਇਮਾਨਦਾਰ ਸੀ.ਐਮ. ਦੇ ਲਗਾਏ ਬੋਰਡ ਹੁਣ ‘ਬੇਈਮਾਨ ਸੀ.ਐਮ.’ ਦੇ ਬੋਰਡਾਂ ਨਾਲ ਬਦਲ ਦੇਣੇ ਚਾਹੀਦੇ ਹਨ । ਉਨ੍ਹਾਂ ਦੋਸ਼ ਲਗਾਇਆ ਕਿ ਈ.ਡੀ. ਵਲੋਂ ਪੰਜਾਬ ਦੇ ਡੀ.ਜੀ.ਪੀ. ਨੂੰ ਤਿੰਨ ਵਾਰ ਪੱਤਰ ਭੇਜੇ ਜਾਣ ਦੇ ਬਾਵਜੂਦ ਪੰਜਾਬ ਪੁਲਿਸ ਵਲੋਂ ਐਫ.ਆਈ.ਆਰ. ਦਰਜ ਨਹੀਂ ਕੀਤੀ ਗਈ । ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਰਕਾਰ ਦੀ ਨੀਅਤ ਸਾਫ਼ ਸੀ ਤਾਂ ਮਾਮਲੇ ਦੀ ਜਾਂਚ ਹਾਈਕੋਰਟ ਦੀ ਨਿਗਰਾਨੀ ਹੇਠ ਕਰਵਾਉਣ ਤੋਂ ਸਰਕਾਰ ਕਿਉਂ ਬਚਦੀ ਰਹੀ ? ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ਦੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ’ਤੇ ਵੀ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿਚ ਘਿਰੇ ਹੋਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਪਾਰਦਰਸ਼ੀ ਜਾਂਚ ਯਕੀਨੀ ਬਣਾਉਣੀ ਚਾਹੀਦੀ ਹੈ ।
ਪਿਛਲੀ ਖ਼ਬਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਭਾਜਪਾ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ ਅਗਲੀ ਖ਼ਬਰ ਜਗੀਰ ਸਿੰਘ ਪੱਡਾ ਦੇ ਭਰਾ ਰਸ਼ਪਾਲ ਸਿੰਘ ਨੂੰ ਅੰਤਿਮ ਸੰਸਕਾਰ ਮੌਕੇ ਨਮ ਅੱਖਾਂ ਨਾਲ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।