ਸੀਨੀਅਰ ਕਾਂਗਰਸੀ ਆਗੂ ਡਾ. ਪੰਕਜ ਰਾਏ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
ਘਰੋਟਾ, 10 ਅਕਤੂਬਰ (ਸੰਜੀਵ ਗੁਪਤਾ)- ਭੋਆ ਵਿਧਾਨ ਸਭਾ ਹਲਕੇ ਦੀ ਸਿਆਸਤ ਵਿਚ ਇਨ੍ਹੀਂ ਦਿਨੀਂ ਕਾਂਗਰਸੀ ਸਰਗਰਮੀਆਂ ਨੂੰ ਲੈ ਕੇ ਚਰਚਾ ਤੇਜ਼ ਹੋ ਰਹੀ ਹੈ। ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਡਾ: ਪੰਕਜ ਰਾਏ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ।
ਪੰਜਾਬ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕਰਦੇ ਹੋਏ ਸੀਨੀਅਰ ਕਾਂਗਰਸੀ ਆਗੂ ਡਾ. ਪੰਕਜ ਰਾਏ।
11-10-2026