12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸਿੱਖ ਨੈਸ਼ਨਲ ਕਾਲਜ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਵੇਟ ਲਿਫਟਿੰਗ ਮੁਕਾਬਲੇ ’ਚੋਂ ਤਗ਼ਮੇ ਜਿੱਤੇ

ਕਾਦੀਆਂ, 11 ਅਕਤੂਬਰ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਦੀਆਂ 2 ਖਿਡਾਰਨਾਂ ਵਲੋਂ ਜ਼ਿਲ੍ਹਾ ਪੱਧਰੀ ਵੇਟ ਲਿਫਟਿੰਗ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਗ਼ਮੇ ਜਿੱਤ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ.

ਅਜੀਤ ਡੈਸਕ 12-10-2026
ਕਾਦੀਆਂ, 11 ਅਕਤੂਬਰ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਦੀਆਂ 2 ਖਿਡਾਰਨਾਂ ਵਲੋਂ ਜ਼ਿਲ੍ਹਾ ਪੱਧਰੀ ਵੇਟ ਲਿਫਟਿੰਗ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਗ਼ਮੇ ਜਿੱਤ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਤੇ ਖੇਡ ਵਿਭਾਗ ਦੇ ਮੁਖੀ ਡਾ. ਸਿਮਰਤ ਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਵੇਟ ਲਿਫਟਿੰਗ ਮੁਕਾਬਲਾ ਜੋ ਹਰਚੋਵਾਲ ਵਿਖੇ ਕਰਵਾਏ ਗਏ ਸਨ , ਉਸ ਵਿਚ 17 ਸਾਲ ਉਮਰ ਵਰਗ ਵਿਚ 63 ਕਿਲੋ ਭਾਰ ਚੁੱਕ ਕੇ ਖਿਡਾਰਨ ਪਰਮਜੀਤ ਕੌਰ ਨੇ ਤਗ਼ਮਾ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਖਿਡਾਰਨ ਹਰਪ੍ਰੀਤ ਕੌਰ ਨੇ 21 ਸਾਲ ਉਮਰ ਵਰਗ ’ਚ 80 ਕਿਲੋ ਭਾਰ ਚੁੱਕ ਕੇ ਤਗ਼ਮਾ ਪ੍ਰਾਪਤ ਕੀਤਾ ਹੈ। ਕਾਲਜ ਸਥਾਨਕ ਪ੍ਰਬੰਧਕ ਕਮੇਟੀ ਦੇ ਸਕੱਤਰ ਕਸ਼ਮੀਰ ਸਿੰਘ ਬੋਪਾਰਾਏ ਤੇ ਮੈਂਬਰਾਂ ਵਲੋਂ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਤੇ ਖੇਡ ਵਿਭਾਗ ਦੇ ਮੁਖੀ ਡਾ.ਸਿਮਰਤਪਾਲ ਸਿੰਘ , ਸਮੂਹ ਸਟਾਫ਼ ,ਦੋਵਾਂ ਖਿਡਾਰਨਾਂ ਅਤੇ ਉਨ੍ਹਾਂ ਦੇ ਮਾਤਾ -ਪਿਤਾ ਨੂੰ ਮੁਬਾਰਕਬਾਦ ਭੇਟ ਕੀਤੀ ਹੈ।
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਨੇ ਡਲਹੌਜ਼ੀ ਦਾ ਇਕ ਰੋਜ਼ਾ ਵਿੱਦਿਅਕ ਟੂਰ ਅਗਲੀ ਖ਼ਬਰ ਪਹਿਲੀ ਵਾਰ ਹੋਇਆ ਕਿ ਕੇਂਦਰੀ ਜਾਂਚ ਏਜੰਸੀਆਂ ਉੱਪਰ ਲੋਕਾਂ ਨੇ ਫੁੱਲਾਂ ਦੀ ਵਰਖਾ ਕੀਤੀ ਹੋਵੇ : ਲੋਧੀਨੰਗਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।