12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਗੁਰਦਾਸਪੁਰ ਦੀ ਦਾਣਾ ਮੰਡੀ ’ਚ ਮੀਂਹ ਨੇ ਖੋਲ੍ਹੀ ਪ੍ਰਸ਼ਾਸਨ ਦੇ ਦਾਅਵਿਆਂ ਦੀ ਪੋਲ * ਖੁੱਲ੍ਹੇ ਅਸਮਾਨ ਹੇਠਾਂ ਰੁਲ ਰਹੀ ਕਿਸਾਨਾਂ ਦੀ ਸੋਨੇ ਵਰਗੀ ਫ਼ਸਲ

ਗੁਰਦਾਸਪੁਰ, 11 ਅਕਤੂਬਰ (ਗੁਰਪ੍ਰਤਾਪ ਸਿੰਘ)-ਝੋਨੇ ਦੇ ਸੀਜ਼ਨ ਦੌਰਾਨ ਸਰਕਾਰ ਤੇ ਪ੍ਰਸ਼ਾਸਨ ਵਲੋਂ ਮੰਡੀਆਂ ’ਚ ਝੋਨੇ ਦੀ ਖਰੀਦ ਅਤੇ ਸਾਂਭ-ਸੰਭਾਲ ਦੇ ਪੁਖਤਾ ਪ੍ਰਬੰਧ ਹੋਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਸਨ, ਪਰ ਗੁਰਦਾਸਪੁਰ ਦੀ ਦਾਣਾ ਮੰਡੀ ’ਚ ਪਏ ਬੇਮੌਸਮੇ ਮੀਂਹ ਨੇ ਇਨ੍ਹਾਂ ਸਾਰੇ ਸਰਕਾਰੀ ਦਾਅਵਿਆਂ ਦੀ ਹਵਾ ਕੱਢ ਦਿੱਤੀ ਹੈ । ਮੰਡੀ ’ਚ ਢੁੱਕਵੇਂ ਪ੍ਰਬੰਧ ਨਾ ਹੋਣ ਕਰਕੇ ਤੇ ਤਰਪਾਲਾਂ ਦੀ ਘਾਟ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ਖੁੱਲ੍ਹੇ ਅਸਮਾਨ ਹੇਠਾਂ ਮੀਂਹ ਦੇ ਪਾਣੀ ਵਿਚ ਭਿੱਜ ਕੇ ਖਰਾਬ ਹੁੰਦੀ ਦਿਖਾਈ ਦੇ ਰਹੀ ਹੈ ।

ਬਰਸੀਨ ਵਾਲੇ ਖੇਤ ’ਚ ਖੜ੍ਹਾ ਹੋਇਆ ਮੀਂਹ ਦਾ ਪਾਣੀ। ਤਸਵੀਰ : ਪਰਮ ਮਿਨਹਾਸ 12-10-2026
ਗੁਰਦਾਸਪੁਰ, 11 ਅਕਤੂਬਰ (ਗੁਰਪ੍ਰਤਾਪ ਸਿੰਘ)-ਝੋਨੇ ਦੇ ਸੀਜ਼ਨ ਦੌਰਾਨ ਸਰਕਾਰ ਤੇ ਪ੍ਰਸ਼ਾਸਨ ਵਲੋਂ ਮੰਡੀਆਂ ’ਚ ਝੋਨੇ ਦੀ ਖਰੀਦ ਅਤੇ ਸਾਂਭ-ਸੰਭਾਲ ਦੇ ਪੁਖਤਾ ਪ੍ਰਬੰਧ ਹੋਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਸਨ, ਪਰ ਗੁਰਦਾਸਪੁਰ ਦੀ ਦਾਣਾ ਮੰਡੀ ’ਚ ਪਏ ਬੇਮੌਸਮੇ ਮੀਂਹ ਨੇ ਇਨ੍ਹਾਂ ਸਾਰੇ ਸਰਕਾਰੀ ਦਾਅਵਿਆਂ ਦੀ ਹਵਾ ਕੱਢ ਦਿੱਤੀ ਹੈ । ਮੰਡੀ ’ਚ ਢੁੱਕਵੇਂ ਪ੍ਰਬੰਧ ਨਾ ਹੋਣ ਕਰਕੇ ਤੇ ਤਰਪਾਲਾਂ ਦੀ ਘਾਟ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ਖੁੱਲ੍ਹੇ ਅਸਮਾਨ ਹੇਠਾਂ ਮੀਂਹ ਦੇ ਪਾਣੀ ਵਿਚ ਭਿੱਜ ਕੇ ਖਰਾਬ ਹੁੰਦੀ ਦਿਖਾਈ ਦੇ ਰਹੀ ਹੈ । ਮੀਂਹ ਦੇ ਚੱਲਦਿਆਂ ਮੰਡੀ ’ਚ ਥਾਂ-ਥਾਂ ਪਾਣੀ ਭਰ ਗਿਆ ਹੈ, ਜਿਸ ਨਾਲ ਨਾ ਸਿਰਫ਼ ਮੰਡੀ ਵਿਚ ਪਈ ਫ਼ਸਲ ਦੇ ਭਿੱਜਣ ਨਾਲ ਖਰਾਬ ਹੋਣ ਦਾ ਖਤਰਾ ਵੱਧ ਗਿਆ ਹੈ, ਸਗੋਂ ਆਪਣੀ ਫ਼ਸਲ ਵੇਚਣ ਆਏ ਕਿਸਾਨਾਂ ਨੂੰ ਵੀ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਕਿਸਾਨਾਂ ਦਾ ਦੋਸ਼ ਹੈ ਕਿ ਹਰ ਸਾਲ ਮੰਡੀ ਪ੍ਰਸ਼ਾਸਨ ਵਲੋਂ ਵੱਡੇ-ਵੱਡੇ ਇੰਤਜ਼ਾਮਾਂ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ, ਪਰ ਐਨ ਮੌਕੇ ’ਤੇ ਨਾ ਤਾਂ ਢੱਕਣ ਲਈ ਪੂਰੀਆਂ ਤਰਪਾਲਾਂ ਮਿਲਦੀਆਂ ਹਨ ਤੇ ਨਾ ਹੀ ਪਾਣੀ ਦੀ ਨਿਕਾਸੀ ਦਾ ਕੋਈ ਯੋਗ ਹੱਲ ਹੁੰਦਾ ਹੈ, ਜਿਸ ਦਾ ਖਮਿਆਜ਼ਾ ਹਰ ਵਾਰ ਮਿਹਨਤਕਸ਼ ਕਿਸਾਨਾਂ ਨੂੰ ਹੀ ਭੁਗਤਣਾ ਪੈਂਦਾ ਹੈ ।
ਪਿਛਲੀ ਖ਼ਬਰ ਐਸ.ਜੀ.ਏ.ਡੀ. ਖਾਲਸਾ ਸਕੂਲ ਦੇ ਵਿਦਿਆਰਥੀ ਨੇ ਤਲਵਾਰਬਾਜ਼ੀ ’ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋਈ ਚੋਣ ਅਗਲੀ ਖ਼ਬਰ ਬੇਮੌਸਮੀ ਬਰਸਾਤ ਨਾਲ ਕਿਸਾਨਾਂ ਦੇ ਮੱਥੇ ’ਤੇ ਚਿੰਤਾ ਦੀਆਂ ਲਕੀਰਾਂ- ਝੋਨੇ ਦੀ ਵਾਢੀ ’ਤੇ ਸੰਕਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।