ਰਮਨ ਬਹਿਲ ਵਲੋਂ ਗ੍ਰਾਮ ਪੰਚਾਇਤ ਭੁੱਲੇਚੱਕ ਵਿਖੇ ਈਸਾਈ ਧਰਮਸ਼ਾਲਾ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ
ਗੁਰਦਾਸਪੁਰ, 12 ਅਕਤੂਬਰ (ਅਸ਼ੋਕ ਸ਼ਰਮਾ)-ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵਲੋਂ ਗ੍ਰਾਮ ਪੰਚਾਇਤ ਭੁੱਲੇਚੱਕ ਵਿਖੇ ਈਸਾਈ ਭਾਈਚਾਰੇ ਲਈ ਧਰਮਸ਼ਾਲਾ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ । ਇਸ ਮੌਕੇ ਗੱਲ ਕਰਦਿਆਂ ਰਮਨ ਬਹਿਲ ਨੇ ਦੱਸਿਆ ਕਿ 5 ਲੱਖ ਰੁਪਏ ਦੀ ਲਾਗਤ ਨਾਲ ਈਸਾਈ ਧਰਮਸ਼ਾਲਾ ਦੀ ਉਸਾਰੀ ਕਰਵਾਈ ਜਾਵੇਗੀ ।
ਗੁਰਦਾਸਪੁਰ, 12 ਅਕਤੂਬਰ (ਅਸ਼ੋਕ ਸ਼ਰਮਾ)-ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵਲੋਂ ਗ੍ਰਾਮ ਪੰਚਾਇਤ ਭੁੱਲੇਚੱਕ ਵਿਖੇ ਈਸਾਈ ਭਾਈਚਾਰੇ ਲਈ ਧਰਮਸ਼ਾਲਾ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ । ਇਸ ਮੌਕੇ ਗੱਲ ਕਰਦਿਆਂ ਰਮਨ ਬਹਿਲ ਨੇ ਦੱਸਿਆ ਕਿ 5 ਲੱਖ ਰੁਪਏ ਦੀ ਲਾਗਤ ਨਾਲ ਈਸਾਈ ਧਰਮਸ਼ਾਲਾ ਦੀ ਉਸਾਰੀ ਕਰਵਾਈ ਜਾਵੇਗੀ । ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਦਲਿਤ ਭਾਈਚਾਰੇ ਦੇ ਹਰ ਵਰਗ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤੇ ਪਿੰਡਾਂ ਵਿਚ ਧਰਮਸ਼ਾਲਾ ਜਿਨ੍ਹਾਂ ਦੀ ਹਾਲਤ ਖਸਤਾ ਹੋ ਗਈ, ਉਨ੍ਹਾਂ ਦੁਬਾਰਾ ਨਵੇਂ ਸਿਰਿਓਂ ਬਣਾਇਆ ਜਾ ਰਿਹਾ ਹੈ। ਜਿਸ ਨਾਲ ਇਹ ਲੋਕ ਪਾਰਟੀ ਨਾਲ ਧੜਾਧੜ ਜੁੜ ਰਹੇ ਹਨ। ਹਲਕੇ ਦੇ ਹਰ ਪਿੰਡ ਤੇ ਹਰ ਵਰਗ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ । ਉਨ੍ਹਾਂ ਕਿਹਾ ਕਿ ਪਿੰਡ ਭੁੱਲੇਚੱਕ ਦੀ ਈਸਾਈ ਧਰਮਸ਼ਾਲਾ ਦੇ ਨਵੀਨੀਕਰਨ ਨਾਲ ਭਾਈਚਾਰੇ ਨੂੰ ਧਾਰਮਿਕ ਤੇ ਸਮਾਜਿਕ ਸਮਾਗਮਾਂ ਲਈ ਬਿਹਤਰ ਸਹੂਲਤ ਮਿਲੇਗੀ । ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿਚ ਬਿਨ੍ਹਾਂ ਕਿਸੇ ਭੇਦਭਾਵ ਦੇ ਹਰ ਵਰਗ ਨੂੰ ਨਾਲ ਲੈ ਕੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਅਤੇ ਉਨ੍ਹਾਂ ਵਲੋਂ ਯਤਨ ਲਗਾਤਾਰ ਜਾਰੀ ਰਹਿਣਗੇ । ਇਸ ਮੌਕੇ ਪਿੰਡ ਵਾਸੀਆਂ ਤੇ ਈਸਾਈ ਭਾਈਚਾਰੇ ਵਲੋਂ ਧਰਮਸ਼ਾਲਾ ਦੀ ਉਸਾਰੀ ਲਈ ਰਾਸ਼ੀ ਮੁਹੱਈਆ ਕਰਵਾਉਣ ’ਤੇ ਰਮਨ ਬਹਿਲ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਸਰਪੰਚ ਲਖਵਿੰਦਰ ਸਿੰਘ ਅਤੇ ਸਮੂਹ ਪੰਚਾਇਤ ਮੈਂਬਰ, ਸੁੱਚਾ ਸਿੰਘ ਮੁਲਤਾਨੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਰਣਜੀਤ ਸਿੰਘ ਰਾਣਾ ਚੇਅਰਮੈਨ ਬਲਾਕ ਸੰਮਤੀ, ਜਿੰਦੀ ਪ੍ਰਧਾਨ, ਸੂਬੇਦਾਰ ਦੀਪਾ ਮਸੀਹ ਅਤੇ ਬਲਵਿੰਦਰ ਸਿੰਘ ਖਾਲਸਾ ਆਦਿ ਹਾਜ਼ਰ ਸਨ ।