ਨਗਰ ਕੌਂਸਲ ਪ੍ਰਧਾਨ ਐਡਵੋਕੇਟ ਪਾਹੜਾ ਨੇ ਮੰਡੀ ਰਾਮ ਲੀਲ੍ਹਾ ’ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਗੁਰਦਾਸਪੁਰ, 13 ਅਕਤੂਬਰ (ਪੰਕਜ ਸ਼ਰਮਾ)-ਸ੍ਰੀ ਰਾਮ ਲੀਲਾ ਨਾਟਕ ਕਲੱਬ ਮੰਡੀ ਵਲੋਂ ਸ੍ਰੀ ਰਾਮ ਲੀਲਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਦਾ ਰਾਮ ਲੀਲਾ ਸਥਾਨ ’ ֹ ਤੇ ਪਹੁੰਚਣ ’ਤੇ ਪ੍ਰਬੰਧਕਾਂ ਵਲੋਂ ਸਵਾਗਤ ਕੀਤਾ ਗਿਆ।
ਗੁਰਦਾਸਪੁਰ, 13 ਅਕਤੂਬਰ (ਪੰਕਜ ਸ਼ਰਮਾ)-ਸ੍ਰੀ ਰਾਮ ਲੀਲਾ ਨਾਟਕ ਕਲੱਬ ਮੰਡੀ ਵਲੋਂ ਸ੍ਰੀ ਰਾਮ ਲੀਲਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਦਾ ਰਾਮ ਲੀਲਾ ਸਥਾਨ ’ ֹ ਤੇ ਪਹੁੰਚਣ ’ਤੇ ਪ੍ਰਬੰਧਕਾਂ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਰਾਮ ਲੀਲਾ ਦੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪ੍ਰਭੂ ਸ੍ਰੀ ਰਾਮ ਜੀ ਦੇ ਚਰਨਾਂ ਵਿਚ ਅਰਦਾਸ ਕਰਦੇ ਹਨ ਕਿ ਉਹ ਸਭ ֹ’ ਤੇ ਆਪਣੀ ਮਿਹਰ ਤੇ ਅਸ਼ੀਰਵਾਦ ਬਣਾਈ ਰੱਖਣ। ਭਗਵਾਨ ਸ੍ਰੀ ਰਾਮ ਜੀ ਦਾ ਜੀਵਨ ਸਾਨੂੰ ਇਕ ਆਦਰਸ਼ ਪੁੱਤਰ, ਆਦਰਸ਼ ਭਰਾ ਤੇ ਆਦਰਸ਼ ਸ਼ਾਸਕ ਬਣਨ ਦਾ ਸੰਦੇਸ਼ ਦਿੰਦਾ ਹੈ। ਐਡਵੋਕੇਟ ਪਾਹੜਾ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮਾਂ ਨਾਲ ਸਮਾਜ ਵਿਚ ਧਾਰਮਿਕ ਚੇਤਨਾ ਜਾਗਦੀ ਹੈ ਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਸੱਭਿਆਚਾਰ ਤੇ ਪਰੰਪਰਾਵਾਂ ਨਾਲ ਜੁੜਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਲੱਬ ਦੇ ਪ੍ਰਬੰਧਕਾਂ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਬੰਧਕਾਂ ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਭਵਿੱਖ ਵਿਚ ਵੀ ਅਜਿਹੇ ਧਾਰਮਿਕ ਸਮਾਗਮ ਕਰਵਾਉਂਦੇ ਰਹਿਣਗੇ। ਅੰਤ ਵਿਚ ਮੁੱਖ ਮਹਿਮਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੂੰ ਸਨਮਾਨਿਤ ਕੀਤਾ ਗਿਆ।