14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਬਾਬਾ ਬੰਦਾ ਸਿੰਘ ਬਹਾਦਰ ਸਕੂਲ ਦੀ ਵੂਸ਼ੂ ਕੋਚ ਪੂਜਾ ਜੈਨੀਫਰ ਨੇ ਰਾਜ ਪੱਧਰੀ ਵੂਸ਼ੂ ਮੁਕਾਬਲੇ ’ਚ ਜਿੱਤਿਆ ਸੋਨ ਤਗਮਾ

ਧਾਰੀਵਾਲ, 13 ਅਕਤੂਬਰ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਚਾਹਲ ਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਖੇਡਾਂ ਵਤਨ ਪੰਜਾਬ ਦੀਆਂ, ਸੀਜ਼ਨ-4 ਦੇ ਰਾਜ ਪੱਧਰੀ ਟੂਰਨਾਮੈਂਟ ਜੋ ਕਿ ਆਰ. ਡੀ.

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਦੀ ਇਨਾਮ ਜਿੱਤਣ ਵਾਲੀ ਕੋਚ ਸਕੂਲ ਪ੍ਰਬੰਧਕਾਂ ਨਾਲ । ਅਜੀਤ ਤਸਵੀਰ 14-10-2026
ਧਾਰੀਵਾਲ, 13 ਅਕਤੂਬਰ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਚਾਹਲ ਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਖੇਡਾਂ ਵਤਨ ਪੰਜਾਬ ਦੀਆਂ, ਸੀਜ਼ਨ-4 ਦੇ ਰਾਜ ਪੱਧਰੀ ਟੂਰਨਾਮੈਂਟ ਜੋ ਕਿ ਆਰ.ਡੀ. ਖੋਸਲਾ ਸਕੂਲ, ਬਟਾਲਾ ਵਿਖੇ ਕਰਵਾਇਆ ਗਿਆ ਸੀ, ਵਿਚ ਬਾਬਾ ਬੰਦਾ ਸਿੰਘ ਬਹਾਦਰ ਸਕੂਲ ਦੇ ਵੁਸ਼ੂ ਕੋਚ ਮੈਡਮ ਪੂਜਾ ਜੈਨੀਫਰ ਵਲੋਂ ਉਮਰ ਵਰਗ ਅੰਡਰ-30 ਵਿਚ ਹਿੱਸਾ ਲਿਆ ਗਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਤੇ 10,000 ਰੁਪਏ ਦਾ ਨਕਦ ਇਨਾਮ ਜਿੱਤਿਆ। ਕੋਚ ਪੂਜਾ ਜੈਨੀਫਰ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਦਾ ਨਾਂਅ ਰੌਸ਼ਨ ਹੋਇਆ ਹੈ। ਉਨ੍ਹਾਂ ਦੀ ਇਹ ਸਫ਼ਲਤਾ ਮਿਹਨਤ, ਲਗਨ, ਅਨੁਸ਼ਾਸਨ ਤੇ ਖੇਡਾਂ ਪ੍ਰਤੀ ਸਮਰਪਣ ਦੀ ਮਿਸਾਲ ਹੈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਨੇ ਦੱਸਿਆ ਕਿ ਕੋਚ ਦੀ ਇਹ ਜਿੱਤ ਸਕੂਲ ਦੇ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਲਈ ਮਾਣ ਵਾਲੀ ਗੱਲ ਹੈ। ਕੋਚ ਪੂਜਾ ਜੈਨੀਫਰ ਮੈਡਮ ਨੇ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਤੇ ਖੇਡਾਂ ਪ੍ਰਤੀ ਸਮਰਪਣ ਨਾਲ ਇਹ ਸਾਬਤ ਕਰ ਦਿੱਤਾ ਹੈ ਕਿ ਸੱਚੀ ਮਿਹਨਤ ਅਤੇ ਦ੍ਰਿੜ੍ਹ ਇਰਾਦੇ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਪੂਜਾ ਮੈਡਮ ਸਿਰਫ਼ ਇਕ ਕਾਮਯਾਬ ਖਿਡਾਰਨ ਹੀ ਨਹੀਂ, ਸਗੋਂ ਵਿਦਿਆਰਥੀਆਂ ਲਈ ਇਕ ਪ੍ਰੇਰਨਾਦਾਇਕ ਕੋਚ ਵੀ ਹਨ। ਉਨ੍ਹਾਂ ਦੀ ਇਹ ਪ੍ਰਾਪਤੀ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ, ਧਾਰੀਵਾਲ ਲਈ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਕੋਚ ਪੂਜਾ ਜੈਨੀਫਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਇਸ ਮੌਕੇ ਪ੍ਰਿੰਸੀਪਲ ਸਰਦਾਰ ਹਰਤਾਜ ਸਿੰਘ ਸਿੱਧੂ ਨੇ ਕਿਹਾ ਕਿ ਇਕ ਚੰਗਾ ਕੋਚ ਸਿਰਫ਼ ਖਿਡਾਰੀਆਂ ਨੂੰ ਖੇਡਣਾ ਹੀ ਨਹੀਂ ਸਿਖਾਉਂਦਾ, ਸਗੋਂ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ, ਹੌਸਲਾ ਅਤੇ ਜਿੱਤਣ ਦੀ ਭਾਵਨਾ ਵੀ ਪੈਦਾ ਕਰਦਾ ਹੈ।
ਪਿਛਲੀ ਖ਼ਬਰ ਕਾਮਰੇਡ ਬਖਤਪੁਰਾ ਵਲੋਂ ਪਰਵਿੰਦਰ ਸਿੰਘ ਝੋਟੇ ਦੇ ਦਿਨ-ਦਿਹਾੜੇ ਕੀਤੇ ਕਤਲ ਦੀ ਨਿੰਦਾ ਅਗਲੀ ਖ਼ਬਰ ਸਵ: ਬਚਨ ਸਿੰਘ ਰੰਧਾਵਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।