15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸਨਲ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਲਗਭਗ 50 ਵਿਧਵਾ ਪਰਿਵਾਰਾਂ ਦੀਆਂ ਮਹਿਲਾਵਾਂ ਨੂੰ ਵੰਡੇ ਕੰਬਲ

ਗੁਰਦਾਸਪੁਰ, 13 ਅਕਤੂਬਰ (ਪੰਕਜ ਸ਼ਰਮਾ)-ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸਨਲ ਵੈਲਫੇਅਰ ਐਸੋਸੀਏਸ਼ਨ ਦੀ ਤਿਮਾਹੀ ਮੀਟਿੰਗ 12 ਅਕਤੂਬਰ ਨੂੰ ਬੀ. ਐੱਸ.

ਵਿਧਵਾ ਪਰਿਵਾਰਾਂ ਦੀਆਂ ਮਹਿਲਾਵਾਂ ਨੂੰ ਕੰਬਲ ਵੰਡਦੇ ਹੋਏ ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸਨਲ ਵੈਲਫੇਅਰ ਐਸੋਸੀਏਸ਼ਨ ਦੇ ਆਗੂ। ਤਸਵੀਰ : ਵਿਸ਼ਾਲ ਮੁੰਨਾ 14-10-2026
ਗੁਰਦਾਸਪੁਰ, 13 ਅਕਤੂਬਰ (ਪੰਕਜ ਸ਼ਰਮਾ)-ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸਨਲ ਵੈਲਫੇਅਰ ਐਸੋਸੀਏਸ਼ਨ ਦੀ ਤਿਮਾਹੀ ਮੀਟਿੰਗ 12 ਅਕਤੂਬਰ ਨੂੰ ਬੀ.ਐੱਸ.ਐੱਫ ਸੈਕਟਰ ਹੈੱਡ ਕੁਆਰਟਰ ਵਿਖੇ ਕਰਵਾਈ ਗਈ। ਮੀਟਿੰਗ ’ਚ ਐਸੋਸੀਏਸ਼ਨ ਦੇ ਮੁਖੀ ਨਿਰਮਲ ਸਿੰਘ ਮਾਨ, ਚੇਅਰਮੈਨ ਯਸ਼ਪਾਲ ਥਾਪਾ, ਪ੍ਰਧਾਨ ਜਸਬੀਰ ਸਿੰਘ ਡਾਲਾ, ਵਾਈਸ ਚੇਅਰਮੈਨ ਜਰਨੈਲ ਸਿੰਘ ਤੇ ਮੋਹਿੰਦਰ ਪਾਲ, ਜਨਰਲ ਸਕੱਤਰ ਹਰਬੰਸ ਸਿੰਘ ਸਮੇਤ ਵੱਡੀ ਗਿਣਤੀ ’ਚ ਸਾਬਕਾ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੇ ਮੁਲਾਜ਼ਮ, ਮੈਂਬਰ ਤੇ ਪਤਵੰਤੇ ਸੱਜਣਾਂ ਨੇ ਸ਼ਮੂਲੀਅਤ ਕੀਤੀ। ਐਸੋਸੀਏਸ਼ਨ ਦੇ ਮੈਂਬਰਾਂ ਨੂੰ ਨਵੇਂ ਦਿਸ਼ਾ-ਨਿਰਦੇਸ਼ਾਂ ਤੇ ਹਦਾਇਤਾਂ ਬਾਰੇ ਜਾਣਕਾਰੀ ਦਿੱਤੀ ਗਈ। ਮੈਂਬਰਾਂ ਵਲੋਂ ਪੇਸ਼ ਕੀਤੀਆਂ ਵੱਖ-ਵੱਖ ਸਮੱਸਿਆਵਾਂ ਨੂੰ ਸੁਣਿਆ ਤੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਸਮੱਸਿਆਵਾਂ ਦੇ ਨਿਪਟਾਰੇ ਲਈ ਲੋੜੀਂਦੀ ਕਾਰਵਾਈ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਐਸੋਸੀਏਸ਼ਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਵੱਧ ਤੋਂ ਵੱਧ ਸਾਬਕਾ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੇ ਮੁਲਾਜ਼ਮਾਂ ਨੂੰ ਇਸ ਨਾਲ ਜੁੜਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਸਾਬਕਾ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੀ.ਜੀ.ਐੱਚ.ਐੱਸ ਕਾਰਡ ਬਣਵਾਉਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਉਹ ਸਰਕਾਰੀ ਸਿਹਤ ਸਹੂਲਤਾਂ ਦਾ ਲਾਭ ਉਠਾ ਸਕਣ। ਐਸੋਸੀਏਸ਼ਨ ਵਲੋਂ ਸਮਾਜ ਸੇਵਾ ਦੀ ਭਾਵਨਾ ਤਹਿਤ ਲਗਭਗ 50 ਵਿਧਵਾ ਪਰਿਵਾਰਾਂ ਦੀਆਂ ਮਹਿਲਾਵਾਂ ਨੂੰ ਕੰਬਲ ਵੰਡੇ ਗਏ। ਇਸ ਉਪਰਾਲੇ ਦਾ ਮੁੱਖ ਉਦੇਸ਼ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕਰਨਾ ਅਤੇ ਸਾਬਕਾ ਸੁਰੱਖਿਆ ਬਲਾਂ ਦੇ ਪਰਿਵਾਰਾਂ ਨਾਲ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਸੀ। ਇਸ ਮੌਕੇ ਤਿਲਕ ਰਾਜ, ਗੁਰਮੇਲ ਸਿੰਘ, ਜਗਤਾਰ ਸਿੰਘ, ਧਰਮ ਪਾਲ, ਤਰਸੇਮ ਲਾਲ, ਪਰਸ਼ੋਤਮ ਲਾਲ, ਐੱਸ.ਐੱਸ ਬਾਜਵਾ, ਸ੍ਰਵਣ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ। ਉਪਰੰਤ ਸਾਰੇ ਹਾਜ਼ਰੀਨ ਲਈ ਭੋਜਨ ਦਾ ਪ੍ਰਬੰਧ ਕੀਤਾ ਗਿਆ।
ਪਿਛਲੀ ਖ਼ਬਰ ਜਨਰਲ ਸਟੋਰ ਤੋਂ ਲਗਭਗ ਡੇਢ ਲੱਖ ਰੁਪਏ ਦੇ ਨਵੇਂ ਨੋਟ ਤੇ ਹਾਰ ਚੋਰੀ ਅਗਲੀ ਖ਼ਬਰ ਐਚ.ਕੇ.ਐਮ.ਵੀ. ਦੀਆਂ ਖਿਡਾਰਨਾਂ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।