15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਗਿਆਸਪੁਰਾ ਵਲੋਂ ਕੀਤੀ ਬਿਆਨਬਾਜ਼ੀ ਬੇਹੁਦਾ ਮੰਦਭਾਗੀ ਤੇ ਬੱਜਰ ਪਾਪ : ਜੱਸਲ

ਬਟਾਲਾ, 13 ਅਕਤੂਬਰ (ਸਤਿੰਦਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦਾ ਸਰਵਉੱਚ ਤਖ਼ਤ ਹੈ, ਜਿਸ ਦਾ ਸਤਿਕਾਰ ਹਰ ਸਿੱਖ ਦੇ ਹਿਰਦੇ ਵਿਚ ਵਸਦਾ ਹੈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਿਰਫ਼ ਸਿੱਖਾਂ ਦਾ ਹੀ ਨਹੀਂ, ਸਗੋਂ ਸਮੁੱਚੀ ਮਾਨਵਤਾ ਨੂੰ ਇਨਸਾਫ਼, ਬਰਾਬਰਤਾ ਅਤੇ ਸੱਚ ਦਾ ਸੁਨੇਹਾ ਦੇਣ ਵਾਲਾ ਪਾਵਨ ਪਵਿੱਤਰ ਅਸਥਾਨ ਹੈ ਅਤੇ ਇਸ ਵਿਰੁੱਧ ਬੋਲਣਾ ਸਿੱਧੇ ਤੌਰ ’ਤੇ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇ.

ਅਜੀਤ ਡੈਸਕ 14-10-2026
ਬਟਾਲਾ, 13 ਅਕਤੂਬਰ (ਸਤਿੰਦਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦਾ ਸਰਵਉੱਚ ਤਖ਼ਤ ਹੈ, ਜਿਸ ਦਾ ਸਤਿਕਾਰ ਹਰ ਸਿੱਖ ਦੇ ਹਿਰਦੇ ਵਿਚ ਵਸਦਾ ਹੈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਿਰਫ਼ ਸਿੱਖਾਂ ਦਾ ਹੀ ਨਹੀਂ, ਸਗੋਂ ਸਮੁੱਚੀ ਮਾਨਵਤਾ ਨੂੰ ਇਨਸਾਫ਼, ਬਰਾਬਰਤਾ ਅਤੇ ਸੱਚ ਦਾ ਸੁਨੇਹਾ ਦੇਣ ਵਾਲਾ ਪਾਵਨ ਪਵਿੱਤਰ ਅਸਥਾਨ ਹੈ ਅਤੇ ਇਸ ਵਿਰੁੱਧ ਬੋਲਣਾ ਸਿੱਧੇ ਤੌਰ ’ਤੇ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇ. ਗੁਰਨਾਮ ਸਿੰਘ ਜੱਸਲ ਨੇ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਸੱਤਾ ਦੇ ਨਸ਼ੇ ਦੇ ਹੰਕਾਰ ’ਚ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਲਈ ਦੁਨੀਆ ਦੇ ਮੁਕੱਦਸ ਰੂਹਾਨੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੂਹ ਵਿਚ ਸਥਿਤ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਬਾਰੇ ਗਲਤ ਸ਼ਬਦਾਵਲੀ ਵਰਤ ਬਜਰ ਪਾਪ ਕੀਤਾ ਹੈ, ਜਿਸ ਨਾਲ ਸਮੁੱਚੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਤਿਕਾਰ ਕਰਨਾ ਸਾਡਾ ਸਭ ਦਾ ਮੁੱਢਲਾ ਫ਼ਰਜ਼ ਹੈ। ਜਥੇ. ਜੱਸਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ ਕੀਤੀ ਕਿ ਵਿਧਾਇਕ ਗਿਆਸਪੁਰਾ ਵਿਰੁੱਧ ਸਿੱਖ ਸਿਧਾਂਤਾਂ ਤੇ ਮਰਿਆਦਾ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਕਿ ਅੱਗੇ ਤੋਂ ਕੋਈ ਵੀ ਅਜਿਹੀ ਘਿਨੌਣੀ ਹਰਕਤ ਕਰਨ ਦੀ ਕੋਸ਼ਿਸ਼ ਤਾਂ ਦੂਰ ਸੋਚ ਵੀ ਨਾ ਸਕੇ।
ਪਿਛਲੀ ਖ਼ਬਰ ਨਸ਼ਾ ਵਿਰੋਧੀ ਯੋਧੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਬਹੁਤ ਹੀ ਦੁਖਦਾਈ- ਦੇਸ ਰਾਜ ਸਿੰਘ ਧੁੱਗਾ ਅਗਲੀ ਖ਼ਬਰ ਝੋਨੇ ਦੀ ਖਰੀਦ ’ਚ ਲੁੱਟ ਵਿਰੁੱਧ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਧਰਨੇ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।