15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਨਸ਼ਾ ਵਿਰੋਧੀ ਯੋਧੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਬਹੁਤ ਹੀ ਦੁਖਦਾਈ- ਦੇਸ ਰਾਜ ਸਿੰਘ ਧੁੱਗਾ

ਬਟਾਲਾ, 13 ਅਕਤੂਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਨੇ ਕਿਹਾ ਕਿ ਉਹ ਮਾਨਸਾ ਦੇ ਉੱਘੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਬੇਰਹਿਮ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਝੋਟਾ ਇਕ ਆਮ ਨੌਜਵਾਨ ਨਹੀਂ ਸੀ, ਉਹ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਨਸ਼ਿਆਂ ਖਿਲਾਫ਼ ਇਕੱਲਾ ਜੰਗ ਲੜ ਰਿਹਾ ਸੀ।

ਅਜੀਤ ਡੈਸਕ 14-10-2026
ਬਟਾਲਾ, 13 ਅਕਤੂਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਨੇ ਕਿਹਾ ਕਿ ਉਹ ਮਾਨਸਾ ਦੇ ਉੱਘੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਬੇਰਹਿਮ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਝੋਟਾ ਇਕ ਆਮ ਨੌਜਵਾਨ ਨਹੀਂ ਸੀ, ਉਹ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਨਸ਼ਿਆਂ ਖਿਲਾਫ਼ ਇਕੱਲਾ ਜੰਗ ਲੜ ਰਿਹਾ ਸੀ। ਉਸ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਮੈਡੀਕਲ ਸਟੋਰਾਂ ’ਤੇ ਵਿਕ ਰਹੇ ਨਸ਼ੀਲੇ ਕੈਪਸੂਲਾਂ ਖਿਲਾਫ਼ ਅਵਾਜ਼ ਬੁਲੰਦ ਕੀਤੀ ਤੇ ਅਨੇਕਾਂ ਪੰਚਾਇਤਾਂ ਨੂੰ ਨਸ਼ਾ ਵਿਰੋਧੀ ਮਤੇ ਪਾਉਣ ਲਈ ਪ੍ਰੇਰਿਆ। ਅੱਜ ਉਸ ਦੀ ਸ਼ਹਾਦਤ ਨੇ ਸਾਰੇ ਪੰਜਾਬ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸ: ਧੁੱਗਾ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਇਹ ਕਤਲ ਸਿੱਧੇ ਤੌਰ ’ਤੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੀ ਨਕਾਮੀ ਦਾ ਮੂੰਹ ਬੋਲਦਾ ਸਬੂਤ ਹੈ।
ਪਿਛਲੀ ਖ਼ਬਰ ‘ਝੋਟੇ ਦੇ ਕਤਲ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਖੜ੍ਹੇ ਕੀਤੇ ਸਵਾਲ-ਛੋਟੇਪੁਰ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਗਿਆਸਪੁਰਾ ਵਲੋਂ ਕੀਤੀ ਬਿਆਨਬਾਜ਼ੀ ਬੇਹੁਦਾ ਮੰਦਭਾਗੀ ਤੇ ਬੱਜਰ ਪਾਪ : ਜੱਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।