ਕਿਸਾਨਾਂ ਦੀ ਸਮੱਸਿਆ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਏ.ਡੀ.ਸੀ. ਨੂੰ ਦਿੱਤਾ ਮੰਗ ਪੱਤਰ
ਪਠਾਨਕੋਟ, 14 ਅਕਤੂਬਰ (ਵਿਨੋਦ)-ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਸੀਨੀਅਰ ਮੀਤ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰੀ ਸਿੰਘ ਪੂਰੇਵਾਲ ਤੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਰਾਣੀਪੁਰ ਦੀ ਅਗਵਾਈ ’ਚ ਵਧੀਕ ਡਿਪਟੀ ਕਮਿਸ਼ਨਰ ਪਠਾਨਕੋਟ ਅਰਸ਼ਦੀਪ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਪੂਰੇਵਾਲ ਨੇ ਦੱਸਿਆ ਕਿ ਪੰਜਾਬ ਮੰਡੀਕਰਨ ਢਾਂਚੇ ਵਿਚ ਤਿੰਨ ਮਜ਼ਬੂਤ ਥੰਮ ਕਿਸਾਨ, ਆੜਤੀਏ ਤੇ ਸ਼ੈਲਰ ਮਾਲਕਾਂ ਨੂੰ ਬਚਾਉਣ ਲਈ ਇਹੀ ਮੰਗ ਪੱਤਰ ਦਿੱਤਾ ਗਿਆ ਹੈ ।
ਪਠਾਨਕੋਟ, 14 ਅਕਤੂਬਰ (ਵਿਨੋਦ)-ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਸੀਨੀਅਰ ਮੀਤ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰੀ ਸਿੰਘ ਪੂਰੇਵਾਲ ਤੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਰਾਣੀਪੁਰ ਦੀ ਅਗਵਾਈ ’ਚ ਵਧੀਕ ਡਿਪਟੀ ਕਮਿਸ਼ਨਰ ਪਠਾਨਕੋਟ ਅਰਸ਼ਦੀਪ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਪੂਰੇਵਾਲ ਨੇ ਦੱਸਿਆ ਕਿ ਪੰਜਾਬ ਮੰਡੀਕਰਨ ਢਾਂਚੇ ਵਿਚ ਤਿੰਨ ਮਜ਼ਬੂਤ ਥੰਮ ਕਿਸਾਨ, ਆੜਤੀਏ ਤੇ ਸ਼ੈਲਰ ਮਾਲਕਾਂ ਨੂੰ ਬਚਾਉਣ ਲਈ ਇਹੀ ਮੰਗ ਪੱਤਰ ਦਿੱਤਾ ਗਿਆ ਹੈ । ਜਿਸ ’ਚ ਮੁੱਖ ਮੰਗਾਂ ਮੀਂਹ ਤੇ ਗੜ੍ਹੇਮਾਰੀ ਨਾਲ ਪੰਜਾਬ ਵਿਚ ਖੜੀ ਫਸਲ ਤੇ ਮੰਡੀਆਂ ’ਚ ਝੋਨੇ ਦੇ ਹੋਏ ਨੁਕਸਾਨ ਬਾਰੇ ਸਪੈਸ਼ਲ ਗਿਰਦਾਵਰੀ ਕਰਵਾ ਕੇ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ, ਕਿਸਾਨਾਂ ਦਾ ਸਾਰਾ ਝੋਨਾ ਯੂ.ਆਰ.ਐਸ. ਤਹਿਤ ਖਰੀਦਣ ਹਿੱਤ ਨਮੀ ਤੇ ਦਾਗੀ ਦਾਣੇ ’ਚ ਛੋਟ ਦਿੱਤੀ ਜਾਵੇ, ਪੰਜਾਬ ਦੀ ਸ਼ੈਲਰ ਇੰਡਸਟਰੀ ਨੂੰ ਹਰਿਆਣੇ ਦੀ ਤਰਜ਼ ’ਤੇ ਮੀਲਿੰਗ ’ਚ 30 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ, ਪੰਜਾਬ ’ਚ ਭੰਡਾਰਨ ਦੀ ਸਮੱਸਿਆ ਨੂੰ ਹੱਲ ਕਰਦੇ ਹੋਏ ਭੰਡਾਰਨ ਦੀ ਵਿਵਸਥਾ ਵਧਾਈ ਜਾਵੇ, ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਪਿਛਲੇ ਸਾਲ 190 ਲੱਖ ਮੀਟਰਿਕ ਟਨ ਸੀ, ਜਿਸ ਨੂੰ ਘਟਾ ਕੇ 180 ਮੀਟਰਿਕ ਟਨ ਕੀਤਾ ਗਿਆ ਹੈ । ਇਸ ਲਈ 200 ਲੱਖ ਮੀਟਰਿਕ ਟਨ ਦੀ ਵਿਵਸਥਾ ਕੀਤੀ ਜਾਵੇ ਤੇ ਮਾਨਸਾ ਵਿਚ ਪਰਮਿੰਦਰ ਸਿੰਘ ਝੋਟਾ ਦੇ ਕਤਲ ਕਾਂਡ ਦੀ ਸੀ.ਬੀ.ਆਈ. ਜਾਂਚ ਕਰਨ ਦੀ ਮੰਗ ਕੀਤੀ ਗਈ । ਇਸ ਮੌਕੇ ਅਜੀਤ ਸਿੰਘ, ਜਗਤਾਰ ਸਿੰਘ, ਐਡਵੋਕੇਟ ਕਰਨ ਸਿੰਘ, ਜੋਗਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਚਰਨ ਸਿੰਘ, ਸੁਖਦੇਵ ਸਿੰਘ, ਚਰਨਜੀਤ ਸਿੰਘ, ਗਿਆਨ ਸਿੰਘ, ਕਮਲਜੀਤ ਸਿੰਘ, ਜਥੇਦਾਰ ਰਣਬੀਰ ਸਿੰਘ, ਅਜੀਤ ਸਿੰਘ, ਸੁਰਿੰਦਰ ਸਿੰਘ, ਬਲਦੇਵ ਸਿੰਘ ਅਤੇ ਕੈਪਟਨ ਲਖਵੀਰ ਸਿੰਘ ਆਦਿ ਸ਼ਾਮਿਲ ਸਨ ।