16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪ੍ਰਧਾਨ ਮਨਿੰਦਰ ਸਿੰਘ, ਚੇਅਰਮੈਨ ਅਨਿਲ ਮਹਾਜਨ ਮਾਨਸਾ ਘਟਨਾ ਨੂੰ ਲੈ ਕੇ ਵਪਾਰ ਮੰਡਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ

ਪਠਾਨਕੋਟ, 15 ਅਕਤੂਬਰ (ਸੁਮਿਤ)-ਮਾਨਸਾ ’ਚ ਵਾਪਰੀ ਘਟਨਾ ਨੂੰ ਲੈ ਕੇ ਵਪਾਰ ਮੰਡਲ ਪਠਾਨਕੋਟ ਦੇ ਪ੍ਰਧਾਨ ਮਨਿੰਦਰ ਸਿੰਘ ਤੇ ਚੇਅਰਮੈਨ ਅਨਿਲ ਮਹਾਜਨ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਸੂਬੇ ’ਚ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਨਸ਼ਾ ਤਸਕਰੀ ਦੇ ਮੁੱਦੇ ’ਤੇ ਚਿੰਤਾ ਪ੍ਰਗਟ ਕਰਦਿਆਂ ਸਬੰਧਤ ਪ੍ਰਸ਼ਾਸਨ ਤੋਂ ਠੋਸ ਕਦਮ ਚੁੱਕਣ ਦੀ ਮੰਗ ਕੀਤੀ।

ਅਜੀਤ ਡੈਸਕ 16-10-2026
ਪਠਾਨਕੋਟ, 15 ਅਕਤੂਬਰ (ਸੁਮਿਤ)-ਮਾਨਸਾ ’ਚ ਵਾਪਰੀ ਘਟਨਾ ਨੂੰ ਲੈ ਕੇ ਵਪਾਰ ਮੰਡਲ ਪਠਾਨਕੋਟ ਦੇ ਪ੍ਰਧਾਨ ਮਨਿੰਦਰ ਸਿੰਘ ਤੇ ਚੇਅਰਮੈਨ ਅਨਿਲ ਮਹਾਜਨ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਸੂਬੇ ’ਚ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਨਸ਼ਾ ਤਸਕਰੀ ਦੇ ਮੁੱਦੇ ’ਤੇ ਚਿੰਤਾ ਪ੍ਰਗਟ ਕਰਦਿਆਂ ਸਬੰਧਤ ਪ੍ਰਸ਼ਾਸਨ ਤੋਂ ਠੋਸ ਕਦਮ ਚੁੱਕਣ ਦੀ ਮੰਗ ਕੀਤੀ। ਮਨਿੰਦਰ ਸਿੰਘ ਤੇ ਅਨਿਲ ਮਹਾਜਨ ਨੇ ਕਿਹਾ ਕਿ ਸੂਬੇ ਵਿਚ ਅਮਨ-ਸ਼ਾਂਤੀ ਬਣਾਈ ਰੱਖਣਾ ਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਤੇ ਪ੍ਰਸ਼ਾਸਨ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਮਾਜ ਤੇ ਨੌਜਵਾਨਾਂ ਦੇ ਭਵਿੱਖ ਲਈ ਗੰਭੀਰ ਚੁਣੌਤੀ ਹੈ। ਉਨ੍ਹਾਂ ਮੰਗ ਕੀਤੀ ਕਿ ਮਾਨਸਾ ਘਟਨਾ ਦੀ ਨਿਰਪੱਖ ਜਾਂਚ ਕੀਤੀ ਜਾਵੇ ਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾਵੇ। ਅਹੁਦੇਦਾਰਾਂ ਨੇ ਕਿਹਾ ਕਿ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਤੇ ਵਿਸ਼ਵਾਸ ਕਾਇਮ ਰੱਖਣਾ ਬਹੁਤ ਜ਼ਰੂਰੀ ਹੈ। ਇਸ ਲਈ ਪ੍ਰਸ਼ਾਸਨ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਗੰਭੀਰਤਾ ਨਾਲ ਨਿਭਾਉਣੀ ਚਾਹੀਦੀ ਹੈ।
ਪਿਛਲੀ ਖ਼ਬਰ ਨਿਹੰਗ ਸਿੰਘ ਨੇ ਬਾਜ਼ਾਰ ’ਚ ਕਾਰ ਖੜੀ ਕਰਕੇ ਪੰਜਾਬ ਬੰਦ ਦੇ ਸਹਿਯੋਗ ਦੀ ਕੀਤੀ ਅਪੀਲ ਅਗਲੀ ਖ਼ਬਰ ਸਰਬ ਧਰਮ ਵੈਲਫੇਅਰ ਸੁਸਾਇਟੀ ਰਾਮ ਲੀਲ੍ਹਾ ਕਲੱਬ ਵਲੋਂ ਰਾਮ ਲੀਲ੍ਹਾ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।