ਨਿਰਮਲ ਸਿੰਘ ਭੰਗੂ ਦੇ ਇੰਜੀਨੀਅਰਿੰਗ ਐਸੋਸੀਏਸ਼ਨ ਦਾ ਪ੍ਰਧਾਨ ਬਣਨ ’ਤੇ ਨਿੱਘਾ ਸਨਮਾਨ
ਬਟਾਲਾ, 15 ਅਕਤੂਬਰ (ਸਤਿੰਦਰ ਸਿੰਘ)-ਉੱਘੇ ਸਮਾਜ ਸੇਵੀ ਤੇ ਸੀਨੀਅਰ ਆਗੂ ਨਿਰਮਲ ਸਿੰਘ ਭੰਗੂ ਨੂੰ ਇੰਜੀਨੀਅਰਿੰਗ ਐਸੋਸੀਏਸ਼ਨ ਦਾ ਪ੍ਰਧਾਨ ਬਣਾਇਆ ਗਿਆ ਹੈ, ਉਨ੍ਹਾਂ ਦੀ ਇਸ ਨਿਯੁਕਤੀ ’ਤੇ ਵਿਸ਼ੇਸ਼ ਸਨਮਾਨ ਸਮਾਗਮ ਕੀਤਾ ਗਿਆ। ਇਸ ਮੌਕੇ ਕੰਟਰੈਕਟਰ ਐਸੋਸੀਏਸ਼ਨ ਗੁਰਦਾਸਪੁਰ ਮਾਝਾ ਜ਼ੋਨ ਦੇ ਸਾਰੇ ਨੁਮਾਇੰਦਿਆਂ ਨੇ ਪਹੁੰਚ ਕੇ ਸ: ਭੰਗੂ ਨੂੰ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਦਿਲੋਂ ਵਧਾਈ ਦਿੱਤੀ।
ਅਜੀਤ ਡੈਸਕ
16-10-2026