17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਰਵਿੰਦਰ ਸਿੰਘ ਝੋਟਾ ਮਾਮਲੇ ’ਚ ਮੁੱਖ ਮੰਤਰੀ ਤੇ ਡੀ.ਜੀ.ਪੀ. ਅਸਤੀਫਾ ਦੇਣ-ਕਮਲਜੀਤ ਚਾਵਲਾ

ਗੁਰਦਾਸਪੁਰ, 16 ਅਕਤੂਬਰ (ਅਸ਼ੋਕ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਦੀਨਾਨਗਰ ਕਮਲਜੀਤ ਚਾਵਲਾ ਨੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ’ਚ ਪੀੜਤ ਪਰਿਵਾਰ ਵਲੋਂ ਇਨਸਾਫ ਲਈ ਉਠਾਈ ਜਾ ਰਹੀ ਆਵਾਜ਼ ਦੀ ਹਮਾਇਤ ਕਰਦਿਆਂ ਕਿਹਾ ਕਿ ਪਰਿਵਾਰ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਆਵਾਜ਼ ਉਠਾਉਂਦੇ ਸਨ ਤੇ ਉਨ੍ਹਾਂ ਦੀ ਮੌਤ ਦੇ ਮਾਮਲੇ ’ਚ ਪਰਿਵਾਰ ਵਲੋਂ ਪੁਲਿਸ ਦੀ ਭੂਮਿਕਾ ਸਬੰਧੀ ਉਠਾਏ ਸਵਾਲਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚ ਸਾਹਮਣੇ ਆ ਸਕੇ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਹੋਵੇ।

ਅਜੀਤ ਡੈਸਕ 17-10-2026
ਗੁਰਦਾਸਪੁਰ, 16 ਅਕਤੂਬਰ (ਅਸ਼ੋਕ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਦੀਨਾਨਗਰ ਕਮਲਜੀਤ ਚਾਵਲਾ ਨੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ’ਚ ਪੀੜਤ ਪਰਿਵਾਰ ਵਲੋਂ ਇਨਸਾਫ ਲਈ ਉਠਾਈ ਜਾ ਰਹੀ ਆਵਾਜ਼ ਦੀ ਹਮਾਇਤ ਕਰਦਿਆਂ ਕਿਹਾ ਕਿ ਪਰਿਵਾਰ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਆਵਾਜ਼ ਉਠਾਉਂਦੇ ਸਨ ਤੇ ਉਨ੍ਹਾਂ ਦੀ ਮੌਤ ਦੇ ਮਾਮਲੇ ’ਚ ਪਰਿਵਾਰ ਵਲੋਂ ਪੁਲਿਸ ਦੀ ਭੂਮਿਕਾ ਸਬੰਧੀ ਉਠਾਏ ਸਵਾਲਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚ ਸਾਹਮਣੇ ਆ ਸਕੇ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਹੋਵੇ। ਕਮਲਜੀਤ ਚਾਵਲਾ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਡੀ.ਜੀ.ਪੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਤਾਂ ਜੋ ਜਾਂਚ ਦੀ ਨਿਰਪੱਖਤਾ ਬਾਰੇ ਲੋਕਾਂ ਦਾ ਭਰੋਸਾ ਕਾਇਮ ਰਹੇ। ਉਨ੍ਹਾਂ ਕਿਹਾ ਕਿ ਜੇ ਸਰਕਾਰ ਸੱਚਮੁੱਚ ਪੰਜਾਬ ਦੇ ਲੋਕਾਂ ਦੀ ਆਵਾਜ਼ ਸੁਣਦੀ ਹੈ ਅਤੇ ਮੰਗਾਂ ’ਤੇ ਅਮਲ ਕਰਦੀ ਹੈ ਤਾਂ ਉਸ ਨੂੰ ਇਸ ਮਾਮਲੇ ਵਿਚ ਠੋਸ ਕਦਮ ਚੁੱਕਣੇ ਚਾਹੀਦੇ ਹਨ। ਕਮਲਜੀਤ ਚਾਵਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੀੜਤ ਪਰਿਵਾਰ ਦੇ ਨਾਲ ਖੜ੍ਹਾ ਹੈ ਤੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।
ਪਿਛਲੀ ਖ਼ਬਰ ਭਰਤ ਮਿਲਾਪ ਨਾਈਟ ਦਾ ਸ਼ੁੱਭ ਉਦਘਾਟਨ ਅਗਲੀ ਖ਼ਬਰ ਗੁਰਦਾਸਪੁਰ ’ਚ ਵਧਾਈ ਮੰਗਣ ਨੂੰ ਲੈ ਕੇ ਕਿੰਨਰ ਮਹੰਤ ਬਾਬਿਆਂ ਦੇ ਦੋ ਧਿਰ ਆਪਸ ’ਚ ਭਿੜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।