17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਵਿਅਕਤੀ ਦੀ ਸੜਕ ਹਾਦਸੇ ’ਚ ਮੌਤ, ਪਤਨੀ ਜ਼ਖ਼ਮੀ

ਬਟਾਲਾ, 16 ਅਕਤੂਬਰ (ਰਾਕੇਸ਼ ਰੇਖੀ)- ਆਪਣੇ ਰਿਸ਼ਤੇਦਾਰ ਦੀ ਮੌਤ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਿਲ ਹੋਣ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਤੇ ਉੁਸ ਦੀ ਪਤਨੀ ਗੰਭੀਰ ਜ਼ਖ਼ਮੀ ਹੋ ਗਈ। ਥਾਣਾ ਰੰਗੜ੍ਹ ਨੰਗਲ ਦੇ ਏ.

ਅਜੀਤ ਡੈਸਕ 17-10-2026
ਬਟਾਲਾ, 16 ਅਕਤੂਬਰ (ਰਾਕੇਸ਼ ਰੇਖੀ)- ਆਪਣੇ ਰਿਸ਼ਤੇਦਾਰ ਦੀ ਮੌਤ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਿਲ ਹੋਣ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਤੇ ਉੁਸ ਦੀ ਪਤਨੀ ਗੰਭੀਰ ਜ਼ਖ਼ਮੀ ਹੋ ਗਈ। ਥਾਣਾ ਰੰਗੜ੍ਹ ਨੰਗਲ ਦੇ ਏ.ਐਸ.ਆਈ ਹਰਪਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਨਕੋਦਰ ਦੇ ਪਿੰਡ ਚਾਨੀਆਂ ਦੇ ਰਹਿਣ ਵਾਲੇ ਪ੍ਰੇਮ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਸਾਂਢੂ ਵਿਸ਼ਨੂੰ ਅਰੋੜਾ, ਵਾਸੀ ਕਾਦੀ ਹੱਟੀ ਬਟਾਲਾ ਦੀ ਕੁਝ ਦਿਨ ਪਹਿਲਾਂ ਬਿਮਾਰੀ ਕਾਰਨ ਮੌਤ ਹੋ ਗਈ ਸੀ। ਮ੍ਰਿਤਕ ਦੀ ਰਸਮ ਚੌਥਾ ਵਿਚ ਸ਼ਾਮਲ ਹੋਣ ਲਈ ਉਹ ਤੇ ਉਸ ਦੀ ਪਤਨੀ ਮਨਜੀਤ ਕੌਰ ਆਪਣੀ ਸਕੂਟੀ ’ਤੇ ਬਟਾਲਾ ਜਾ ਰਹੇ ਸਨ। ਉਨ੍ਹਾਂ ਦੇ ਇਲਾਵਾ ਉਸ ਦਾ ਸਾਲਾ ਬਲਬੀਰ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਵਾਸੀ ਪ੍ਰੀਤ ਨਗਰ ਕਪੂਰਥਲਾ ਵੀ ਆਪਣੇ ਮੋਟਰ ਸਾਇਕਲ ’ਤੇ ਉਨ੍ਹਾਂ ਨਾਲ ਜਾ ਰਿਹਾ ਸੀ। ਜਦੋਂ ਉਹ ਬਟਾਲਾ ਦੇ ਪਿੰਡ ਮਿਸ਼ਰਪੁਰਾ ਨੇੜੇ ਪਹੁੰਚੇ ਤਾਂ ਪਿੱਛੋਂ ਆਏ ਤੇਜ਼ ਰਫਤਾਰ ਟਿੱਪਰ ਦੇ ਚਾਲਕ ਅਚਾਨਕ ਬਲਬੀਰ ਸਿੰਘ ਦੇ ਮੋਟਰ ਸਾਇਕਲ ਨੂੰ ਓਵਰਟੇਕ ਕਰਕੇ ਟਿੱਪਰ ਪੈਟ੍ਰੋਲ ਪੰਪ ਨੂੰ ਮੌੜ ਦਿੱਤਾ, ਜਿਸ ਨਾਲ ਬਲਬੀਰ ਸਿੰਘ ਅਤੇ ਉਸ ਦੀ ਪਤਨੀ ਮੋਟਰਸਾਇਕਲ ਸਮੇਤ ਟਿੱਪਰ ਦੀ ਲਪੇਟ ਵਿਚ ਆ ਗਏ। ਗੰਭੀਰ ਜਖ਼ਮੀ ਹੋਣ ਕਾਰਨ ਬਲਬੀਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਗੰਭੀਰ ਜਖ਼ਮੀ ਹੋ ਗਈ। ਇਲਾਜ ਲਈ ਉਸਨੂੰ ਸਿਵਿਲ ਹਸਪਤਾਲ ਲਿਜਾਇਆ ਗਿਆ। ਮੌਕੇ ਤੋਂ ਫਰਾਰ ਹੋਏ ਅਣਪਛਾਤੇ ਚਾਲਕ ਖਿਲਾਫ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਪਾਵਰਕਾਮ ਦੀਆਂ ਸਬ ਡਵੀਜ਼ਨਾਂ ਦਾ ਮੰਦਾ ਹਾਲ ਅਗਲੀ ਖ਼ਬਰ ਪ੍ਰਵਾਸੀ ਮਜ਼ਦੂਰ ਦੇ ਘਰੋਂ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।