18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪੰਜਾਬ ’ਚ ਲਾਅ ਐਂਡ ਆਰਡਰ ਦੀ ਸਥਿਤੀ ਨਾਜ਼ੁਕ

ਗੁਰਦਾਸਪੁਰ, 16 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ’ਚ ਲਾਅ ਐਂਡ ਆਰਡਰ ਦੀ ਸਥਿਤੀ ਕਾਫੀ ਨਾਜੁਕ ਬਣੀ ਹੈ ਤੇ ਸਬੰਧਿਤ ਵਿਭਾਗਾਂ ਦੀ ਲਾਪਰਵਾਹੀ ਨਾਲ ਹਾਦਸਿਆਂ ਤੇ ਅਪਰਾਧਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ। ਜਿਸ ਕਰਕੇ ਜਨਤਾ ਦਾ ਪੁਲਿਸ ਤੇ ਪੰਜਾਬ ਸਰਕਾਰ ਤੋਂ ਦਿਨੋਂ ਦਿਨ ਮੋਹ ਭੰਗ ਹੋ ਰਿਹਾ ਹੈ ਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

‘ਅਜੀਤ’ ਉਪ ਦਫ਼ਤਰ ਗੁਰਦਾਸਪੁਰ ਵਿਖੇ ਜਾਣਕਾਰੀ ਦਿੰਦੇ ਹੋਏ ਲੈਕਚਰਾਰ ਜੋਗਿੰਦਰਪਾਲ। ਤਸਵੀਰ: ਵਿਸ਼ਾਲ ਮੁੰਨਾ 17-10-2026
ਗੁਰਦਾਸਪੁਰ, 16 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ’ਚ ਲਾਅ ਐਂਡ ਆਰਡਰ ਦੀ ਸਥਿਤੀ ਕਾਫੀ ਨਾਜੁਕ ਬਣੀ ਹੈ ਤੇ ਸਬੰਧਿਤ ਵਿਭਾਗਾਂ ਦੀ ਲਾਪਰਵਾਹੀ ਨਾਲ ਹਾਦਸਿਆਂ ਤੇ ਅਪਰਾਧਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ। ਜਿਸ ਕਰਕੇ ਜਨਤਾ ਦਾ ਪੁਲਿਸ ਤੇ ਪੰਜਾਬ ਸਰਕਾਰ ਤੋਂ ਦਿਨੋਂ ਦਿਨ ਮੋਹ ਭੰਗ ਹੋ ਰਿਹਾ ਹੈ ਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਇਸ ਸਬੰਧੀ ‘ਅਜੀਤ’ ਉਪ ਦਫਤਰ ਗੁਰਦਾਸਪੁਰ ਵਿਖੇ ਜਾਣਕਾਰੀ ਦਿੰਦੇ ਹੋਏ ਲੈਕਚਰਾਰ ਜੋਗਿੰਦਰਪਾਲ ਪੁੱਤਰ ਕਿਸ਼ਨ ਚੰਦ ਵਾਸੀ ਬਥਵਾਲਾ ਭੱਠਾ ਕਾਲੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਨਸ਼ਾ ਰੋਕਣ ਤੋਂ ਅਸਮਰੱਥ ਰਹੀ ਹੈ ਤੇ ਕਤਲੇਆਮ ਤੇ ਫਿਰੌਤੀਆਂ ਦੀਆਂ ਘਟਨਾਵਾਂ ਵਿਚ ਵਾਧਾ ਹੋਣ ਨਾਲ ਲੋਕ ਕਾਫੀ ਚਿੰਤਤ ਹਨ।ਜਿਸ ਕਰਕੇ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਗੁਰੇਜ ਕਰ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਡੀ.ਜੀ.ਪੀ ਪੰਜਾਬ, ਡੀ.ਸੀ ਗੁਰਦਾਸਪੁਰ ਤੇ ਐਸ.ਐਸ.ਪੀ ਨੂੰ ਪੱਤਰ ਭੇਜ ਕੇ ਉਪਰੋਕਤ ਸਮੱਸਿਆਵਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ।
ਪਿਛਲੀ ਖ਼ਬਰ ਸ਼ਮਸ਼ਾਨਘਾਟ ਤੋਂ ਭੇਦਭਰੇ ਹਾਲਾਤ ’ਚ ਲਾਸ਼ ਬਰਾਮਦ ਅਗਲੀ ਖ਼ਬਰ ਸਨਾਤਨ ਧਰਮ ਸਭਾ ਵਲੋਂ ਕਰਵਾਈ ਰਾਮ ਲੀਲ੍ਹਾ ਦਾ ਡਾ. ਹਰੀਦੇਵ ਅਗਨੀਹੋਤਰੀ ਵਲੋਂ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।