18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕਤਾ ਸਮਾਗਮ

ਗੁਰਦਾਸਪੁਰ, 16 ਅਕਤੂਬਰ (ਚੱਕਰਾਜਾ)-ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਇੰਡੀਅਨ ਰੈਡ ਕਰਾਸ ਸੁਸਾਇਟੀ ਦੇ ਆਨਰੇਰੀ ਸਕੱਤਰ ਸੇਵਾ ਮੁਕਤ ਆਈ. ਏ.

ਅਜੀਤ ਡੈਸਕ 17-10-2026
ਗੁਰਦਾਸਪੁਰ, 16 ਅਕਤੂਬਰ (ਚੱਕਰਾਜਾ)-ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਇੰਡੀਅਨ ਰੈਡ ਕਰਾਸ ਸੁਸਾਇਟੀ ਦੇ ਆਨਰੇਰੀ ਸਕੱਤਰ ਸੇਵਾ ਮੁਕਤ ਆਈ.ਏ.ਐੱਸ ਅਧਿਕਾਰੀ ਸ਼ਿਵ ਦੁਲਾਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਇਨਰਵੀਲ੍ਹ ਕਲੱਬ ਦੇ ਸਹਿਯੋਗ ਨਾਲ ਆਈ.ਆਰ.ਸੀ.ਏ ਗੁਰਦਾਸਪੁਰ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਅਗਵਾਈ ਕੇਂਦਰ ਦੇ ਪ੍ਰੋਜੈਕਟ ਕੋਆਰਡੀਨੇਟਰ ਸੇਵਾ ਮੁਕਤ ਪੀ.ਸੀ.ਐੱਸ ਅਧਿਕਾਰੀ ਅਸ਼ੋਕ ਕੁਮਾਰ ਨੇ ਕੀਤੀ। ਇਸ ਮੌਕੇ ਕਲੱਬ ਦੀ ਪ੍ਰਧਾਨ ਕਿਰਨ ਬਾਂਸਲ, ਸਕੱਤਰ ਨੀਤੂ ਬਹਿਲ, ਜ਼ਿਲ੍ਹਾ ਚੇਅਰਪਰਸਨ ਡਾ: ਜੈਸਮੀਨ ਗਿੱਲ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ। ਇਸ ਤੋਂ ਇਲਾਵਾ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਦੇ ਮਨੋਵਿਗਿਆਨ ਵਿਭਾਗ ਦੀ ਮੁਖੀ ਡਾ: ਸੋਨਮ ਗੁਪਤਾ ਨੇ ਵੀ ਸ਼ਿਰਕਤ ਕਰਕੇ ਦਾਖਲ ਮਰੀਜ਼ਾਂ ਨੂੰ ਜਾਗਰੂਕ ਲੈਕਚਰ ਦਿੱਤਾ। ਕਾਉਂਸਲਰ ਰਘਬੀਰ ਸਿੰਘ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਇਕ ਪ੍ਰੇਰਣਾਦਾਇਕ ਲੈਕਚਰ ਦਿੱਤਾ ਤੇ ਭਾਗੀਦਾਰਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਉਤਸ਼ਾਹਿਤ ਕੀਤਾ। ਆਈ.ਆਰ.ਸੀ.ਏ ਦੀ ਸਮੁੱਚੀ ਟੀਮ ਨੇ ਨਸ਼ਾ ਮੁਕਤ ਭਾਰਤ ਅਭਿਆਨ ਦਾ ਹਿੱਸਾ ਬਣਨ ਲਈ ਇਨ੍ਹਾਂ ਪਤਵੰਤਿਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਅਫੀਮ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਪਰਵਿੰਦਰ ਝੋਟਾ ਕਤਲ ਨਾਲ ਬਾਅਦ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬੇਕਾਬੂ-ਸੋਨੂੰ/ਹਰਪ੍ਰੀਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।