18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲਣ ਲਈ ਸੰਗਤਾਂ ਨੇ ਕੀਤੀ ਅਰਦਾਸ

ਡੇਰਾ ਬਾਬਾ ਨਾਨਕ, 16 ਅਕਤੂਬਰ (ਹੀਰਾ ਸਿੰਘ ਮਾਂਗਟ)-ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲਣ ਵਾਸਤੇ ਹਰ ਮਹੀਨੇ ਦੀ ਤਰ੍ਹਾਂ ਵੱਡੀ ਗਿਣਤੀ ਵਿੱਚ ਸੰਗਤਾਂ ਵਲੋਂ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ’ਤੇ ਬਣੇ ਦਰਸ਼ਨ ਸਥੱਲ ’ਤੇ ਖਲੋ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸਨਮੁਖ ਹੋ ਕੇ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਕੋਆਰਡੀਨੇਟਰ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਲਾਂਘਾ ਸੰਘਰਸ਼ ਕਮੇਟੀ ਤੇ ਭਾਈ ਮਨਜੀਤ ਸਿੰਘ ਭੋਮਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਦਿੱਲੀ ਦੀ ਅਗਵਾਈ ਹੇਠ ਅਰਦਾਸ ਕੀਤੀ ਗਈ। ਉਪਰੰਤ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਬਿਨ੍ਹਾਂ ਹੋਰ ਦੇਰੀ ਦੇ ਤੁਰੰਤ ਖੋਲ੍ਹਿਆ ਜਾਵੇ।

ਅਜੀਤ ਡੈਸਕ 17-10-2026
ਡੇਰਾ ਬਾਬਾ ਨਾਨਕ, 16 ਅਕਤੂਬਰ (ਹੀਰਾ ਸਿੰਘ ਮਾਂਗਟ)-ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲਣ ਵਾਸਤੇ ਹਰ ਮਹੀਨੇ ਦੀ ਤਰ੍ਹਾਂ ਵੱਡੀ ਗਿਣਤੀ ਵਿੱਚ ਸੰਗਤਾਂ ਵਲੋਂ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ’ਤੇ ਬਣੇ ਦਰਸ਼ਨ ਸਥੱਲ ’ਤੇ ਖਲੋ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸਨਮੁਖ ਹੋ ਕੇ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਕੋਆਰਡੀਨੇਟਰ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਲਾਂਘਾ ਸੰਘਰਸ਼ ਕਮੇਟੀ ਤੇ ਭਾਈ ਮਨਜੀਤ ਸਿੰਘ ਭੋਮਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਦਿੱਲੀ ਦੀ ਅਗਵਾਈ ਹੇਠ ਅਰਦਾਸ ਕੀਤੀ ਗਈ। ਉਪਰੰਤ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਬਿਨ੍ਹਾਂ ਹੋਰ ਦੇਰੀ ਦੇ ਤੁਰੰਤ ਖੋਲ੍ਹਿਆ ਜਾਵੇ। ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਕੋਈ ਸਿਆਸੀ ਮੁੱਦਾ ਨਹੀਂ, ਸਗੋਂ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਤੇ ਗੁਰੂ ਘਰ ਨਾਲ ਜੁੜੀ ਆਸਥਾ ਦਾ ਮਾਮਲਾ ਹੈ। ਇਸ ਲਈ ਨਵੰਬਰ ਮਹੀਨੇ ’ਚ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ-ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਖੋਲ੍ਹ ਕੇ ਸਿੱਖ ਸੰਗਤ ਨੂੰ ਵੱਡਾ ਤੋਹਫ਼ਾ ਦਿੱਤਾ ਜਾਵੇ। ਇਸ ਮੌਕੇ ਅਰਦਾਸ ਬਾਬਾ ਹਰਜੋਤ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਨਿਸ਼ਾਨ ਸਿੰਘ ਬਾਠ, ਜਸਪਾਲ ਸਿੰਘ ਪੱਸ਼ੀਆ, ਮੰਨੂੰ ਢਿੱਲੋਂ, ਗੁਰਪ੍ਰੀਤ ਬਾਠ, ਆਜ਼ਾਦ ਸਰਪੰਚ ਵੀਰਮ, ਭਾਈ ਸੁੱਚਾ ਸਿੰਘ ਜੱਟਾ, ਭਾਈ ਮੰਗਲ ਸਿੰਘ ਮਾਛੀਵਾਲਾ, ਹਰਵਿੰਦਰ ਸਿੰਘ ਕੈਨੇਡਾ, ਭਾਈ ਬਲਵਿੰਦਰ ਸਿੰਘ ਦਿੱਲੀ, ਸ਼ਰਨਜੀਤ ਸਿੰਘ, ਫੌਜੀ ਕੁਲਵਿੰਦਰ ਸਿੰਘ ਰਮਦਾਸ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸੱਤਾ ਸੰਭਾਲਣ ਤੋਂ ਪਹਿਲਾਂ ਮਾਨ ਸਰਕਾਰ ਦੇ ਵਾਅਦੇ ਵਫਾ ਨਹੀਂ ਹੋਏ-ਕਾਮਰੇਡ ਸੈਣੀ ਅਗਲੀ ਖ਼ਬਰ ਲਖਬੀਰ ਸਿੰਘ ਲੋਧੀਨੰਗਲ ਵਲੋਂ ਕੁਲਵਿੰਦਰ ਸਿੰਘ ਕੁੱਕੂ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਸਰਕਲ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।