17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨੌਜਵਾਨ ਆਗੂ ਪਰਵਿੰਦਰ ਸਿੰਘ ਝੋਟਾ ਦਾ ਕਤਲ ਸਰਕਾਰ ਦੇ ਮੱਥੇ ’ਤੇ ਕਲੰਕ ਪੰਜਾਬ ’ਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਰਹੀ- ਮਨਦੀਪ ਸਿੰਘ ਰੰਗੜ ਨੰਗਲ

ਬਟਾਲਾ, 16 ਅਕਤੂਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਨੇ ਬੀਤੇ ਦਿਨ ਮਾਨਸਾ ਵਿਖੇ ਨਸ਼ਾ ਵਿਰੋਧੀ ਨੌਜਵਾਨ ਆਗੂ ਪਰਵਿੰਦਰ ਸਿੰਘ ਝੋਟਾ ਦੇ ਹੋਏ ਬੇਰਹਿਮ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸ: ਰੰਗੜ ਨੰਗਲ ਨੇ ਕਿਹਾ ਕਿ ਪਰਵਿੰਦਰ ਝੋਟਾ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣੀ ਜਾਨ ’ਤੇ ਖੇਡ ਕੇ ਲੜਾਈ ਲੜ ਰਿਹਾ ਸੀ।

ਅਜੀਤ ਡੈਸਕ 17-10-2026
ਬਟਾਲਾ, 16 ਅਕਤੂਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਨੇ ਬੀਤੇ ਦਿਨ ਮਾਨਸਾ ਵਿਖੇ ਨਸ਼ਾ ਵਿਰੋਧੀ ਨੌਜਵਾਨ ਆਗੂ ਪਰਵਿੰਦਰ ਸਿੰਘ ਝੋਟਾ ਦੇ ਹੋਏ ਬੇਰਹਿਮ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸ: ਰੰਗੜ ਨੰਗਲ ਨੇ ਕਿਹਾ ਕਿ ਪਰਵਿੰਦਰ ਝੋਟਾ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣੀ ਜਾਨ ’ਤੇ ਖੇਡ ਕੇ ਲੜਾਈ ਲੜ ਰਿਹਾ ਸੀ। ਉਸ ਨੇ ਨਸ਼ਾ ਵੇਚਣ ਵਾਲੇ ਮਾਫ਼ੀਆ ਖਿਲਾਫ਼ ਆਵਾਜ਼ ਚੁੱਕੀ, ਪਰ ‘ਆਪ’ ਸਰਕਾਰ ਨੇ ਉਸ ਦੀ ਕੋਈ ਸਾਰ ਨਾ ਲਈ। ਅੱਜ ਸ਼ਰੇਆਮ ਫੇਸਬੁੱਕ ਲਾਈਵ ’ਤੇ ਉਸ ਦਾ ਕਤਲ ਹੋ ਜਾਣਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ ਤੇ ਨਸ਼ਾ ਮਾਫੀਆ ਬੇਖੌਫ਼ ਹੋ ਕੇ ਘੁੰਮ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ‘ਯੁੱਧ ਨਸ਼ਿਆਂ ਵਿਰੁੱਧ’ ਦਾ ਨਾਅਰਾ ਸਿਰਫ਼ ਕਾਗਜ਼ਾਂ ਤੱਕ ਸੀਮਤ ਹੈ। ਜ਼ਮੀਨੀ ਪੱਧਰ ’ਤੇ ਨਸ਼ਾ ਵਿਕ ਰਿਹਾ ਹੈ ਤੇ ਨਸ਼ਿਆਂ ਖਿਲਾਫ਼ ਬੋਲਣ ਵਾਲਿਆਂ ਨੂੰ ਗੋਲੀਆਂ ਨਾਲ ਚੁੱਪ ਕਰਵਾਇਆ ਜਾ ਰਿਹਾ ਹੈ। ਇਹ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ ਹੈ। ਸ: ਰੰਗੜ ਨੰਗਲ ਨੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਫਾਸਟ ਟਰੈਕ ਅਦਾਲਤ ਵਿਚ ਕੇਸ ਚਲਾ ਕੇ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਤੇ ਬਣਦੀ ਸਰਕਾਰੀ ਮਦਦ ਦਿੱਤੀ ਜਾਵੇ। ਇਸ ਮੌਕੇ ਸਾ. ਡਾਇਰੈਕਟਰ ਜਗਜੀਤ ਸਿੰਘ, ਹਰਤਾਜ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਬਲਵਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਯੂਥ ਹਲਕਾ ਪ੍ਰਧਾਨ ਹਰਪਾਲ ਸਿੰਘ ਸੋਨੂੰ ਸਾਗਰਪੁਰ, ਰਣਜੀਤ ਸਿੰਘ ਸਾ. ਸਰਪੰਚ ਵੈਰੋਨੰਗਲ, ਡਾ. ਸੁਰਿੰਦਰ ਭਾਟੀਆ, ਸਰਬਜੀਤ ਸਿੰਘ, ਕੁਲਵਿੰਦਰ ਸਿੰਘ, ਮੁਖਤਾਰ ਸਿੰਘ, ਬਲਦੇਵ ਸਿੰਘ, ਦੇਬੀ, ਬਲਦੇਵ ਸਿੰਘ ਬੱਲਾ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਪਿੰਡ ਚੌਲਚੱਕ ਵਿਚ ਰਣਜੀਤ ਸਿੰਘ ਰਾਣਾ ਵਲੋਂ ਘੁੰਮਣ ਦੀ ਅਗਵਾਈ ਵਿਚ ਮੀਟਿੰਗ ਅਗਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ’ ’ਚ ਪੰਡਤ ਮੋਹਨ ਲਾਲ ਕਾਲਜ ਦੀਆਂ ਵਿਦਿਆਰਥਣਾਂ ਨੇ ਗੱਡੇ ਝੰਡੇ 8 ਖਿਡਾਰਨਾਂ ਸੂਬਾ ਪੱਧਰ ਲਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।