ਭਾਜਪਾ ਆਗੂ ਵਿਜੇ ਸੋਨੀ ਵਲੋਂ ਹਲਕਾ ਡੇਰਾ ਬਾਬਾ ਨਾਨਕ ਦੀਆਂ ਮੰਡੀਆਂ ਦਾ ਦੌਰਾ ਕਰਕੇ ਮੁਸ਼ਕਿਲਾਂ ਸੁਣੀਆਂ
ਕਲਾਨੌਰ, 16 ਅਕਤੂਬਰ (ਪੁਰੇਵਾਲ)-ਭਾਰਤੀ ਜਨਤਾ ਪਾਰਟੀ ਦੇ ਟਰੇਡ ਸੈੱਲ ਜ਼ਿਲ੍ਹਾ ਕਨਵੀਨਰ ਤੇ ਉੱਘੇ ਸਮਾਜਸੇਵੀ, ਕਾਰੋਬਾਰੀ ਸ੍ਰੀ ਵਿਜੇ ਸੋਨੀ ਮੋਹਲੋਵਾਲੀ ਵਲੋਂ ਪੈਡੀ ਸੀਜ਼ਨ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕਰ ਕੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਦਾ ਹਾਲ ਚਾਲ ਜਾਣਿਆ ਤੇ ਮੁਸ਼ਕਿਲਾਂ ਸੁਣੀਆਂ। ਗੱਲਬਾਤ ਕਰਦਿਆਂ ਵਿਜੇ ਸੋਨੀ ਮੋਹਲੋਵਾਲੀ ਨੇ ਕਿਹਾ ਕਿ ਪਾਰਟੀ ਹਾਈਕਮਾਡ ਦੀਆਂ ਹਦਾਇਤਾਂ ਅਨੁਸਾਰ ਉਹ ਹਲਕਾ ਡੇਰਾ ਬਾਬਾ ਨਾਨਕ ਦੀ ਵੱਖ-ਵੱਖ ਦਾਣਾ ਮੰਡੀਆਂ ’ਚ ਪਹੁੰਚੇ ਹਨ।
ਕਲਾਨੌਰ, 16 ਅਕਤੂਬਰ (ਪੁਰੇਵਾਲ)-ਭਾਰਤੀ ਜਨਤਾ ਪਾਰਟੀ ਦੇ ਟਰੇਡ ਸੈੱਲ ਜ਼ਿਲ੍ਹਾ ਕਨਵੀਨਰ ਤੇ ਉੱਘੇ ਸਮਾਜਸੇਵੀ, ਕਾਰੋਬਾਰੀ ਸ੍ਰੀ ਵਿਜੇ ਸੋਨੀ ਮੋਹਲੋਵਾਲੀ ਵਲੋਂ ਪੈਡੀ ਸੀਜ਼ਨ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕਰ ਕੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਦਾ ਹਾਲ ਚਾਲ ਜਾਣਿਆ ਤੇ ਮੁਸ਼ਕਿਲਾਂ ਸੁਣੀਆਂ। ਗੱਲਬਾਤ ਕਰਦਿਆਂ ਵਿਜੇ ਸੋਨੀ ਮੋਹਲੋਵਾਲੀ ਨੇ ਕਿਹਾ ਕਿ ਪਾਰਟੀ ਹਾਈਕਮਾਡ ਦੀਆਂ ਹਦਾਇਤਾਂ ਅਨੁਸਾਰ ਉਹ ਹਲਕਾ ਡੇਰਾ ਬਾਬਾ ਨਾਨਕ ਦੀ ਵੱਖ-ਵੱਖ ਦਾਣਾ ਮੰਡੀਆਂ ’ਚ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਹੈ ਤੇ ਰਿਪੋਰਟ ਤਿਆਰ ਕਰ ਕੇ ਪਾਰਟੀ ਹਾਈਕਮਾਂਡ ਨੂੰ ਭੇਜੀ ਜਾਵੇਗੀ। ਸ੍ਰੀ ਸੋਨੀ ਨੇ ਕਿਹਾ ਕਿ ਉਹ ਵੀ ਕਿਸਾਨ ਦੇ ਪੁੱਤ ਹਨ। ਉਨ੍ਹਾਂ ਕਿਹਾ ਕਿ ਜਿੱਥੇ ਪਿਛਲੇ ਸਾਲ ਸਰਹੱਦੀ ਇਲਾਕੇ ’ਚ ਆਏ ਹੜ੍ਹਾਂ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਸੀ, ਉਥੇ ਅੱਜ ਪੰਜਾਬ ਸਰਕਾਰ ਦੇ ਪ੍ਰਬੰਧਾਂ ਦੇ ਕਾਰਨ ਕਿਸਾਨੀ ਦਰਪੇਸ਼ ਮੁਸ਼ਕਿਲਾਂ ਹਨ। ਉਨ੍ਹਾਂ ਕਿਹਾ ਕਿ ਕੁਦਰਤੀ ਤੌਰ ’ਤੇ ਬਾਰਸਾਂ ਨਾਲ ਕਾਫੀ ਨੁਕਸਾਨ ਹੋਇਆ ਹੈ ਤੇ ਪੰਜਾਬ ਸਰਕਾਰ ਨੂੰ ਇਸ ਸਮੇਂ ਕਿਸਾਨਾਂ ਤੇ ਆੜ੍ਹਤੀਆਂ ਦੀ ਬਾਂਹ ਫੜ੍ਹਨੀ ਚਾਹੀਦੀ ਹੈ। ਇਸ ਮੌਕੇ ਵਿਜੇ ਸੋਨੀ ਮੋਹਲੋਵਾਲੀ ਨੇ ਮੌਜੂਦਾ ਸੂਬੇ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ ਗਏ। ਇਸ ਮੌਕੇ ’ਤੇ ਕੰਵਲਜੀਤ ਸਿੰਘ ਮੰਮਣ, ਬਲਵਿੰਦਰ ਸਿੰਘ, ਮਨਦੀਪ ਸਿੰਘ, ਮਲਕੀਤ ਸਿੰਘ, ਪ੍ਰਵੀਨ, ਬਿੱਕੀ, ਜੋਧਾ ਸਿੰਘ ਮੰਮਣ, ਅਮਨ ਮਸੀਹ, ਹਰਪ੍ਰੀਤ ਸਿੰਘ, ਦਵਿੰਦਰ ਸਿੰਘ ਅਵਤਾਰ ਸਿੰਘ, ਸੋਨੂੰ ਮਸੀਹ, ਹਰਜੀਤ ਮਸੀਹ, ਦੇਸਾ ਮਸੀਹ ਹਾਜ਼ਰ ਸਨ।