18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਡਾ. ਐਮ.ਆਰ.ਐੱਸ. ਭੱਲਾ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਬਟਾਲਾ, 17 ਅਕਤੂਬਰ (ਸਤਿੰਦਰ ਸਿੰਘ)-ਡਾ. ਐਮ.

ਸੰਬੋਧਨ ਕਰਦੇ ਪ੍ਰਿੰ. ਰਿਚਾ ਮਹਾਜਨ 18-10-2026
ਬਟਾਲਾ, 17 ਅਕਤੂਬਰ (ਸਤਿੰਦਰ ਸਿੰਘ)-ਡਾ. ਐਮ.ਆਰ.ਐੱਸ. ਭੱਲਾ ਡੀ.ਏ.ਵੀ. ਸਕੂਲ, ਕਿਲਾ ਮੰਡੀ, ਬਟਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਭਗਵਾਨ ਸ੍ਰੀ ਰਾਮਚੰਦਰ ਜੀ ਦੇ ਜੀਵਨ, ਆਦਰਸ਼ਾਂ ਅਤੇ ਰਾਵਣ ਨਾਲ ਹੋਏ ਯੁੱਧ ਨਾਲ ਸੰਬੰਧਿਤ ਕਵਿਤਾਵਾਂ ਪੇਸ਼ ਕੀਤੀਆਂ ਅਤੇ ਆਪਣੇ ਵਿਚਾਰ ਪ੍ਰਗਟ ਕੀਤੇ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ ਅਤੇ ਭਗਵਾਨ ਸ੍ਰੀ ਰਾਮ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਪ੍ਰੇਰਣਾ ਪ੍ਰਾਪਤ ਕੀਤੀ। ਪ੍ਰਿੰਸੀਪਲ ਰਿਚਾ ਮਹਾਜਨ ਨੇ ਵਿਦਿਆਰਥੀਆਂ ਨੂੰ ਦੁਸਹਿਰੇ ਦੇ ਮਹੱਤਵ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਇਹ ਤਿਉਹਾਰ ਸਾਨੂੰ ਸੱਚਾਈ, ਧਰਮ ਅਤੇ ਸਦਾਚਾਰ ਦੇ ਮਾਰਗ ’ਤੇ ਚੱਲਣ ਅਤੇ ਹੰਕਾਰ ਤੇ ਬੁਰਾਈ ਦਾ ਤਿਆਗ ਕਰਨ ਦੀ ਪ੍ਰੇਰਣਾ ਦਿੰਦਾ ਹੈ।
ਪਿਛਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਦੀ ਮਿੱਠੀ ਯਾਦ ਵਿਚ 38ਵੇਂ ਮਹਾਨ ਗੁਰਮਤਿ ਸਮਾਗਮ ਸੰਬੰਧੀ ਮੀਟਿੰਗ ਅਗਲੀ ਖ਼ਬਰ ਕਿਸਾਨ ਝੋਨੇ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ-ਸਰਪੰਚ ਭੀਖੋਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।