19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਇਸਤਰੀ ਮੁਲਾਜ਼ਮ ਤਾਲਮੇਲ ਫਰੰਟ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ

ਗੁਰਦਸਪੁਰ, 17 ਅਕਤੂਬਰ (ਚੱਕਰਾਜਾ)-ਇਸਤਰੀ ਮੁਲਾਜ਼ਮ ਤਾਲਮੇਲ ਫਰੰਟ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਪਰਮਜੀਤ ਕੌਰ ਨੂੰ ਪੰਜਾਬ ਦੇ ਸਿੱਖਿਆ ਸਕੱਤਰ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਇਸ ਦੌਰਾਨ ਫਰੰਟ ਦੀਆਂ ਮਹਿਲਾ ਆਗੂਆਂ ਨੇ ਬਲਾਕ ਕਾਦੀਆਂ-1 ਦੇ ਬਲਾਕ ਸਿੱਖਿਆ ਅਧਿਕਾਰੀ ਖ਼ਿਲਾਫ਼ ਮਹਿਲਾ ਅਧਿਆਪਕਾਵਾਂ ਨਾਲ ਕਥਿਤ ਬਦਸਲੂਕੀ ਕਰਨ, ਉਨ੍ਹਾਂ ਨੂੰ ਮਾਨਸਿਕ ਪਰੇਸ਼ਾਨ ਕਰਨ ਅਤੇ ਵਿਭਾਗੀ ਕੰਮਾਂ ਵਿਚ ਰੁਕਾਵਟਾਂ ਪੈਦਾ ਕਰਨ ਦੇ ਦੋਸ਼ ਲਗਾਉਂਦਿਆਂ ਸਖ਼ਤ ਵਿਭਾਗੀ ਕਾਰਵਾਈ ਦੀ ਮੰਗ ਕੀਤੀ।

ਮੰਗ ਪੱਤਰ ਦੇਣ ਤੋਂ ਪਹਿਲਾਂ ਜਾਣਕਾਰੀ ਦਿੰਦੀਆਂ ਇਸਤਰੀ ਮੁਲਾਜ਼ਮ ਤਾਲਮੇਲ ਫਰੰਟ ਦੀਆਂ ਆਗੂਆਂ। ਤਸਵੀਰ: ਵਿਸ਼ਾਲ ਮੁੰਨਾ 18-10-2026
ਗੁਰਦਸਪੁਰ, 17 ਅਕਤੂਬਰ (ਚੱਕਰਾਜਾ)-ਇਸਤਰੀ ਮੁਲਾਜ਼ਮ ਤਾਲਮੇਲ ਫਰੰਟ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਪਰਮਜੀਤ ਕੌਰ ਨੂੰ ਪੰਜਾਬ ਦੇ ਸਿੱਖਿਆ ਸਕੱਤਰ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਇਸ ਦੌਰਾਨ ਫਰੰਟ ਦੀਆਂ ਮਹਿਲਾ ਆਗੂਆਂ ਨੇ ਬਲਾਕ ਕਾਦੀਆਂ-1 ਦੇ ਬਲਾਕ ਸਿੱਖਿਆ ਅਧਿਕਾਰੀ ਖ਼ਿਲਾਫ਼ ਮਹਿਲਾ ਅਧਿਆਪਕਾਵਾਂ ਨਾਲ ਕਥਿਤ ਬਦਸਲੂਕੀ ਕਰਨ, ਉਨ੍ਹਾਂ ਨੂੰ ਮਾਨਸਿਕ ਪਰੇਸ਼ਾਨ ਕਰਨ ਅਤੇ ਵਿਭਾਗੀ ਕੰਮਾਂ ਵਿਚ ਰੁਕਾਵਟਾਂ ਪੈਦਾ ਕਰਨ ਦੇ ਦੋਸ਼ ਲਗਾਉਂਦਿਆਂ ਸਖ਼ਤ ਵਿਭਾਗੀ ਕਾਰਵਾਈ ਦੀ ਮੰਗ ਕੀਤੀ।ਫਰੰਟ ਦੀ ਜ਼ਿਲ੍ਹਾ ਕਨਵੀਨਰ ਬਲਵਿੰਦਰ ਕੌਰ ਨੇ ਦੱਸਿਆ ਕਿ ਬੀ.ਪੀ.ਓ ਭੋਲਾ ਸਿੰਘ ਖ਼ਿਲਾਫ਼ ਪਿਛਲੇ ਲਗਪਗ ਇਕ ਸਾਲ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਤਿਹਗੜ੍ਹ ਚੂੜੀਆਂ ਅਤੇ ਕਾਦੀਆਂ ਬਲਾਕ ਵਿਚ ਤਾਇਨਾਤੀ ਦੌਰਾਨ ਵੀ ਮਹਿਲਾ ਅਧਿਆਪਕਾਵਾਂ ਨਾਲ ਕਥਿਤ ਬਦਸਲੂਕੀ ਕੀਤੀ ਗਈ ਸੀ। ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਉਣ ਦੇ ਬਾਵਜੂਦ ਫਰੰਟ ਨੂੰ ਢੁੱਕਵੀਂ ਕਾਰਵਾਈ ਦੀ ਉਡੀਕ ਹੈ।ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਦੀ ਅਧਿਆਪਕਾ ਕਮਲਪ੍ਰੀਤ ਕੌਰ ਨੇ ਕਿਹਾ ਕਿ ਬੀ.ਪੀ.ਓ. ਵਲੋਂ ਉਨ੍ਹਾਂ ਨਾਲ ਬਦਤਮੀਜ਼ੀ ਕੀਤੀ ਗਈ ਅਤੇ ਵਿਦੇਸ਼ ਜਾਣ ਲਈ ਲੋੜੀਂਦੀ ਐਨ.ਓ.ਸੀ ਦੀ ਫਾਈਲ ਰੋਕ ਕੇ ਰੱਖੀ ਗਈ। ਫਰੰਟ ਆਗੂਆਂ ਨੇ ਦੱਸਿਆ ਕਿ ਸੰਘਰਸ਼ ਤੋਂ ਬਾਅਦ ਬੀ.ਪੀ.ਓ ਦੀ ਬਦਲੀ ਪਹਿਲਾਂ ਚੁਨੀਰ ਬਲਾਕ ਜ਼ਿਲ੍ਹਾ ਮਾਨਸਾ ਵਿਖੇ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਉੱਥੇ ਜੁਆਇਨ ਨਾ ਕਰਨ ਤੋਂ ਬਾਅਦ ਉਨ੍ਹਾਂ ਦੀ ਬਦਲੀ ਡੇਰਾ ਬਾਬਾ ਨਾਨਕ ਬਲਾਕ ਕਰ ਦਿੱਤੀ ਗਈ। ਪਰ ਨਵੇਂ ਤਾਇਨਾਤੀ ਸਥਾਨ ’ਤੇ ਵੀ ਜੁਆਇਨ ਕਰਨ ਵਿਚ ਦੇਰੀ ਕੀਤੀ ਜਾ ਰਹੀ ਹੈ। ਫਰੰਟ ਨੇ ਮੰਗ ਕੀਤੀ ਕਿ ਬਦਲੀ ਸਬੰਧੀ ਹੁਕਮਾਂ ਦੀ ਸਥਿਤੀ ਤੇ ਉਨ੍ਹਾਂ ਦੀ ਪਾਲਣਾ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਸਬੰਧਿਤ ਅਧਿਕਾਰੀ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇ।ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਢੁੱਕਵਾਂ ਕਦਮ ਨਾ ਚੁੱਕਿਆ ਤਾਂ ਫਰੰਟ ਵਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ ਅਤੇ ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਪਿਛਲੀ ਖ਼ਬਰ ਡੀ.ਸੀ. ਦਫਤਰ ਗੁਰਦਾਸਪੁਰ ਵਿਖੇ ਬੰਬ ਧਮਾਕੇ ਦੀ ਵਾਇਰਲ ਵੀਡੀਓ ਤੋਂ ਬਾਅਦ ਪੁਲਿਸ ਨੇ ਚਲਾਇਆ ਸਰਚ ਅਭਿਆਨ ਅਗਲੀ ਖ਼ਬਰ ਬਾਬਾ ਮੇਹਰ ਸਿੰਘ ਗਰੁੱਪ ਵਿਖੇ ਸ੍ਰੀ ਜਪੁਜੀ ਸਾਹਿਬ ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।