18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਬੇਗੋਵਾਲ ਤਾਰਾਗੜ੍ਹ ਵਿਖੇ ਲਾਲ ਚੰਦ ਕਟਾਰੂਚੱਕ ਨੇ ਰਾਮਲੀਲ੍ਹਾ ਦਾ ਕੀਤਾ ਉਦਘਾਟਨ

ਤਾਰਾਗੜ, 17 ਅਕਤੂਬਰ (ਸੋਹਨ ਲਾਲ)-ਕਸਬਾ ਬੇਗੋਵਾਲ ਤਾਰਾਗੜ੍ਹ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਾਰਟੀ ਵਰਕਰਾਂ ਨਾਲ ਰਾਮ ਲੀਲਾ ਦੀ ਸੱਤਵੀਂ ਨਾਈਟ ਦਾ ਉਦਘਾਟਨ ਕੀਤਾ। ਇਸ ਮੌਕੇ ਉਨਾਂ ਨੇ ਰਾਮਲੀਲਾ ਪ੍ਰਬੰਧਕਾਂ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਇਸ ਧਾਰਮਿਕ ਉਪਰਾਲੇ ਦੀ ਸਲਾਘਾ ਕੀਤੀ l ਉਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਾਮ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ l ਉਨਾਂ ਕਿਹਾ ਕਿ ਇਲਾਕੇ ਵਿਚ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਕਰਵਾਉਣਾ ਸ਼ਲਾਘਾਯੋਗ ਕਦਮ ਹੈ l ਉਨਾਂ ਨੇ ਯੁਵਾ ਵਰਗ ਨੂੰ ਧਾਰਮਿਕ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਆਪਣੇ ਮਾਤਾ ਪਿਤਾ ਤੇ ਬਜ਼ੁਰਗਾਂ ਦੀ ਸੇਵਾ ਕਰਕੇ ਜੀਵਨ ਕਾਮਯਾਬ ਕਰਨ ਲਈ ਪ੍ਰੇਰਿਤ ਕੀਤਾ।

ਅਜੀਤ ਡੈਸਕ 18-10-2026
ਤਾਰਾਗੜ, 17 ਅਕਤੂਬਰ (ਸੋਹਨ ਲਾਲ)-ਕਸਬਾ ਬੇਗੋਵਾਲ ਤਾਰਾਗੜ੍ਹ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਾਰਟੀ ਵਰਕਰਾਂ ਨਾਲ ਰਾਮ ਲੀਲਾ ਦੀ ਸੱਤਵੀਂ ਨਾਈਟ ਦਾ ਉਦਘਾਟਨ ਕੀਤਾ। ਇਸ ਮੌਕੇ ਉਨਾਂ ਨੇ ਰਾਮਲੀਲਾ ਪ੍ਰਬੰਧਕਾਂ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਇਸ ਧਾਰਮਿਕ ਉਪਰਾਲੇ ਦੀ ਸਲਾਘਾ ਕੀਤੀ l ਉਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਾਮ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ l ਉਨਾਂ ਕਿਹਾ ਕਿ ਇਲਾਕੇ ਵਿਚ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਕਰਵਾਉਣਾ ਸ਼ਲਾਘਾਯੋਗ ਕਦਮ ਹੈ l ਉਨਾਂ ਨੇ ਯੁਵਾ ਵਰਗ ਨੂੰ ਧਾਰਮਿਕ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਆਪਣੇ ਮਾਤਾ ਪਿਤਾ ਤੇ ਬਜ਼ੁਰਗਾਂ ਦੀ ਸੇਵਾ ਕਰਕੇ ਜੀਵਨ ਕਾਮਯਾਬ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਪੰਜਾਬ ਸਟੇਟ ਜਨਰਲ ਸਕੱਤਰ ਮਾਝਾ ਜੋਨ ਨਰੇਸ਼ ਸੈਣੀ, ਜਿਲ੍ਹਾ ਪ੍ਰੀਸ਼ਦ ਚੇਅਰਮੈਨ ਗੁਰਪ੍ਰੀਤ ਕੌਰ, ਸਰਪੰਚ ਅਨੀਸ਼ਾ ਸੈਣੀ, ਬਲਾਕ ਸੰਮਤੀ ਮੈਂਬਰ ਨਵੀ ਸੈਣੀ, ਰਾਜੇਸ਼ ਕੁਮਾਰ ਕੁੱਦਾ, ਸਰਪੰਚ ਜੱਗਾ ਜੋਈਆ, ਸਰਪੰਚ ਨਰੇਸ਼ ਕੁਮਾਰ ਨਿੱਕਾ, ਠਾਕੁਰ ਰੀਨਾ ਪੰਚ, ਵੀਰੋ ਪੰਚ, ਰਿੰਪੀ ਸੂਰੀ, ਕਮਲੇਸ਼, ਧਰਮਪਾਲ, ਪੱਤੂ, ਗੋਰਾ, ਚੰਦੂ, ਬੱਬੂ, ਪ੍ਰੇਮ, ਥੜੂ ਰਾਮ, ਤੀਰਥ, ਧੰਮਾ ਮੰਡੀ ਵਾਲਾ, ਪ੍ਰੇਮ ਸ਼ਰਮਾ, ਪ੍ਰਧਾਨ ਸਨੀਤਾ ਮਦੀਨਪੁਰ, ਲਾਲ ਸ਼ਾਹ ਕਾਲਾ ਹਾਜਰ ਸਨ।
ਪਿਛਲੀ ਖ਼ਬਰ ਪਠਾਨਕੋਟ ਦੀ ਸਬਜ਼ੀ ਮੰਡੀ ’ਚ ਸੀਵਰੇਜ ਤੇ ਗਟਰ ਦੀ ਗੰਦਗੀ ਸੁੱਟੇ ਜਾਣ ਨਾਲ ਨਗਰ ਨਿਗਮ ਦੀ ਕਾਰਜਪ੍ਰਣਾਲੀ ’ਤੇ ਖੜ੍ਹੇ ਹੋਏ... ਅਗਲੀ ਖ਼ਬਰ ਪ੍ਰਤਾਪ ਵਰਲਡ ਸਕੂਲ ਦੇ 22 ਵਿਦਿਆਰਥੀਆਂ ਨੇ ਕੌਮੀ ਗਣਿਤ ਪ੍ਰਤਿਭਾ ਪ੍ਰੀਖਿਆ ਕੀਤੀ ਪਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।