19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ-ਕਾਂਗਰਸੀ ਆਗੂ ਪੰਕਜ ਰਾਏ

ਨਰੋਟ ਜੈਮਲ ਸਿੰਘ, 18 ਅਕਤੂਬਰ (ਸ਼ਸ਼ੀ ਕੁਮਾਰ)-ਜਦੋਂ ਦੀ ਸੂਬੇ ’ਚ ਆਮ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਪੰਜਾਬ ਵਿਚ ਕਾਨੂੰਨੀ ਵਿਵਸਥਾ ਦਿਨੋਂ- ਦਿਨ ਵਿਗੜਦੀ ਨਜ਼ਰ ਆ ਰਹੀ ਹੈ । ਉਕਤ ਵਿਚਾਰ ਕਾਂਗਰਸ ਦੇ ਨੌਜਵਾਨ ਆਗੂ ਤੇ ਹਲਕਾ ਭੋਆ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਡਾ: ਪੰਕਜ ਰਾਏ ਨੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਦੱਸਿਆ ਕਿ ਬਾਕੀ ਪਾਰਟੀਆਂ ਤੋਂ ਨਾਰਾਜ਼ ਹੁੰਦੇ ਹੋਏ ਪੰਜਾਬ ਦੇ ਲੋਕਾਂ ਨੇ ਅਣ-ਮਿਥੀਆਂ ਵੋਟਾਂ ਪਾ ਕੇ ਨਵੀਂ ਆਈ ਪਾਰਟੀ ਨੂੰ ਮੌਕਾ ਦਿੱਤਾ ਸੀ ਕਿ ਉਹ ਦੂਜੀਆਂ ਪਾਰਟੀਆਂ ਨਾਲੋਂ ਵਧੇਰੇ ਪੰਜਾਬ ਵਿਚ ਵਿਕਾਸ ਦੇ ਨਾਲ ਨਾਲ ਬੇਰੁਜ਼ਗਾਰੀ ਦੂਰ ਕਰੇਗੀ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਵੱਲ ਬਿਲਕੁਲ ਧਿਆਨ ਨਹੀਂ ਦਿੱਤਾ ਜਿਸ ਕਾਰਨ ਪੰਜਾਬ ਦਾ ਨੌਜਵਾਨ ਨਾ ਚਾਹੁੰਦਾ ਹੋਇਆ ਵੀ ਵਿਦੇਸ਼ਾਂ ਵਿਚ ਖੱਜਲ ਖੁਆਰ ਹੋ ਰਿਹਾ ।

ਅਜੀਤ ਡੈਸਕ 19-10-2026
ਨਰੋਟ ਜੈਮਲ ਸਿੰਘ, 18 ਅਕਤੂਬਰ (ਸ਼ਸ਼ੀ ਕੁਮਾਰ)-ਜਦੋਂ ਦੀ ਸੂਬੇ ’ਚ ਆਮ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਪੰਜਾਬ ਵਿਚ ਕਾਨੂੰਨੀ ਵਿਵਸਥਾ ਦਿਨੋਂ- ਦਿਨ ਵਿਗੜਦੀ ਨਜ਼ਰ ਆ ਰਹੀ ਹੈ । ਉਕਤ ਵਿਚਾਰ ਕਾਂਗਰਸ ਦੇ ਨੌਜਵਾਨ ਆਗੂ ਤੇ ਹਲਕਾ ਭੋਆ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਡਾ: ਪੰਕਜ ਰਾਏ ਨੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਦੱਸਿਆ ਕਿ ਬਾਕੀ ਪਾਰਟੀਆਂ ਤੋਂ ਨਾਰਾਜ਼ ਹੁੰਦੇ ਹੋਏ ਪੰਜਾਬ ਦੇ ਲੋਕਾਂ ਨੇ ਅਣ-ਮਿਥੀਆਂ ਵੋਟਾਂ ਪਾ ਕੇ ਨਵੀਂ ਆਈ ਪਾਰਟੀ ਨੂੰ ਮੌਕਾ ਦਿੱਤਾ ਸੀ ਕਿ ਉਹ ਦੂਜੀਆਂ ਪਾਰਟੀਆਂ ਨਾਲੋਂ ਵਧੇਰੇ ਪੰਜਾਬ ਵਿਚ ਵਿਕਾਸ ਦੇ ਨਾਲ ਨਾਲ ਬੇਰੁਜ਼ਗਾਰੀ ਦੂਰ ਕਰੇਗੀ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਵੱਲ ਬਿਲਕੁਲ ਧਿਆਨ ਨਹੀਂ ਦਿੱਤਾ ਜਿਸ ਕਾਰਨ ਪੰਜਾਬ ਦਾ ਨੌਜਵਾਨ ਨਾ ਚਾਹੁੰਦਾ ਹੋਇਆ ਵੀ ਵਿਦੇਸ਼ਾਂ ਵਿਚ ਖੱਜਲ ਖੁਆਰ ਹੋ ਰਿਹਾ । ਆਮ ਆਦਮੀ ਪਾਰਟੀ ਦੀ ਸਰਕਾਰ ਜੇਕਰ ਪੰਜਾਬ ਵਿਚ ਇੰਡਸਟਰੀ ਸਥਾਪਿਤ ਕਰ ਦਿੰਦੀ ਤਾਂ ਪੰਜਾਬ ਦਾ ਹਰ ਵਰਗ ਅਤੇ ਨੌਜਵਾਨ ਤੇ ਉਨ੍ਹਾਂ ਦੇ ਮਾਪੇ ਦੂਜੀਆਂ ਪਾਰਟੀਆਂ ਨੂੰ ਭੁੱਲ ਕੇ ਆਮ ਆਦਮੀ ਪਾਰਟੀ ਨੂੰ ਕਦੇ ਵੀ ਨਹੀਂ ਸੀ ਭੁਲਾ ਸਕਦੇ । ਪੰਕਜ ਰਾਏ ਨੇ ਕਿਹਾ ਕਿ ਜਿਸ ਉਮੀਦ ਨਾਲ ਪੰਜਾਬ ਦੇ ਲੋਕਾਂ ਨੇ ਆਮ ਪਾਰਟੀ ਨੂੰ ਵੋਟਾਂ ਪਾ ਕੇ ਬੜੀ ਵੱਡੀ ਲੀਡ ਨਾਲ ਸਰਕਾਰ ਬਣਾਈ ਸੀ । ਆਮ ਪਾਰਟੀ ਪੰਜਾਬ ਦੇ ਲੋਕਾਂ ਦੇ ਉਮੀਦਾਂ ’ਤੇ ਖਰੀ ਨਹੀਂ ਉਤਰੀ ।
ਪਿਛਲੀ ਖ਼ਬਰ ਸ੍ਰੀ ਬਾਲਾ ਜੀ ਨਾਟਕ ਕਲੱਬ ਪ੍ਰੀਤਨਗਰ ਵਲੋਂ ਰਾਮ ਲੀਲ੍ਹਾ ਦਾ ਮੰਚਨ ਸ਼ੁਰੂ ਅਗਲੀ ਖ਼ਬਰ ਵਿਜੀਲੈਂਸ ਦੀ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਜੋਧੇ ’ਚ ਦਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।