20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸੁਖਜਿੰਦਰ ਮੈਮੋਰੀਅਲ ਸਕੂਲ ਬੱਬਰੀ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਗੁਰਦਾਸਪੁਰ, 19 ਅਕਤੂਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਰਾਮ ਦੇ ਜੀਵਨ, ਆਦਰਸ਼ਾਂ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ।

ਅਜੀਤ ਡੈਸਕ 20-10-2026
ਗੁਰਦਾਸਪੁਰ, 19 ਅਕਤੂਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਰਾਮ ਦੇ ਜੀਵਨ, ਆਦਰਸ਼ਾਂ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਸਮਾਗਮ ਦੌਰਾਨ ਬੱਚਿਆਂ ਨੇ ਗੀਤ, ਡਾਂਸ, ਸਕਿੱਟ, ਕਹਾਣੀ, ਰਾਮ ਲੀਲਾ ਦੇ ਪ੍ਰਸੰਗਾਂ ’ਤੇ ਆਧਾਰਿਤ ਪੇਸ਼ਕਾਰੀ, ਭਾਸ਼ਣ ਤੇ ਕਵਿਤਾ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁਤਲਿਆਂ ਦਾ ਦਹਨ ਕੀਤਾ ਗਿਆ। ਸਕੂਲ ਦੀ ਚੇਅਰਪਰਸਨ ਦਲਜੀਤ ਕੌਰ ਨੇ ਕਿਹਾ ਕਿ ਅਜਿਹੇ ਤਿਉਹਾਰ ਬੱਚਿਆਂ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਰਾਮਾਇਣ ਵਰਗੇ ਮਹਾਨ ਗ੍ਰੰਥਾਂ ਤੋਂ ਸਿੱਖਿਆ ਲੈਂਦਿਆਂ ਸੱਚਾਈ, ਇਮਾਨਦਾਰੀ, ਫ਼ਰਜ਼ਾਂ ਪ੍ਰਤੀ ਵਫ਼ਾਦਾਰੀ ਤੇ ਦੂਜਿਆਂ ਪ੍ਰਤੀ ਸਤਿਕਾਰ ਦੀ ਭਾਵਨਾ ਅਪਣਾਉਣੀ ਚਾਹੀਦੀ ਹੈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈਦੀਪ ਸਿੰਘ ਨੇ ਕਿਹਾ ਕਿ ਸਕੂਲ ’ਚ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਸੱਭਿਆਚਾਰਕ ਤੇ ਨੈਤਿਕ ਸਿੱਖਿਆ ਨੂੰ ਬਰਾਬਰ ਮਹੱਤਵ ਦਿੱਤਾ ਜਾਂਦਾ ਹੈ। ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਕਿਹਾ ਕਿ ਦੁਸਹਿਰੇ ਦਾ ਅਸਲ ਸੰਦੇਸ਼ ਮਨੁੱਖ ਨੂੰ ਆਪਣੇ ਅੰਦਰ ਝਾਤ ਮਾਰਨ ਤੇ ਬੁਰਾਈਆਂ ਨੂੰ ਦੂਰ ਕਰਨ ਦੀ ਪ੍ਰੇਰਣਾ ਦੇਣਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਚੰਗੇ ਅੰਕ ਪ੍ਰਾਪਤ ਕਰਨਾ ਹੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਨਾਲ ਭਰਪੂਰ, ਜ਼ਿੰਮੇਵਾਰ ਤੇ ਸੰਵੇਦਨਸ਼ੀਲ ਨਾਗਰਿਕ ਬਣਾਉਣਾ ਵੀ ਹੈ। ਉਨ੍ਹਾਂ ਨੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਕਿਸਾਨਾਂ ਤੇ ਆੜ੍ਹਤੀਆਂ ਨੂੰ ਲੁੱਟ ਦਾ ਸ਼ਿਕਾਰ ਬਣਾ ਰਹੇ ਸ਼ੈਲਰ ਮਾਲਕ, ਕਿਸਾਨ ਜਥੇਬੰਦੀ ਨੇ ਲਗਾਇਆ ਦੋਸ਼ ਅਗਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਵਿਖੇ ਵਿਜੇ ਦਸ਼ਮੀ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।