21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਬਿਜਲੀ ਮੁਲਾਜ਼ਮ ਅੱਜ ਤੇ ਕੱਲ੍ਹ ਸਮੂਹਿਕ ਛੁੱਟੀ ’ਤੇ ਰਹਿਣਗੇ-ਉਦੀਪੁਰ/ਧਾਲੀਵਾਲ

ਗੁਰਦਾਸਪੁਰ, 20 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਤੇ ਸਾਂਝਾ ਮਮੁਲਾਜ਼ਮ ਮੰਚ ਦੇ ਅਧਾਰਿਤ ਸੂਬਾ ਪੱਧਰੀ ਤਾਲਮੇਲ ਕਮੇਟੀ ਦੇ ਫ਼ੈਸਲੇ ਮੁਤਾਬਕ 21 ਅਤੇ 22 ਅਕਤੂਬਰ ਨੂੰ ਪੰਜਾਬ ਦੇ ਬਿਜਲੀ ਕਾਮੇ ਸਮੂਹਿਕ ਛੁੱਟੀ ’ਤੇ ਰਹਿਣਗੇ। ਇਸ ਸਬੰਧੀ ਪੀ.

ਸਾਹਿਬ ਸਿੰਘ ਧਾਲੀਵਾਲ ਤੇ ਬਲਵਿੰਦਰ ਸਿੰਘ ਉਦੀਪੁਰ। 21-10-2026
ਗੁਰਦਾਸਪੁਰ, 20 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਤੇ ਸਾਂਝਾ ਮਮੁਲਾਜ਼ਮ ਮੰਚ ਦੇ ਅਧਾਰਿਤ ਸੂਬਾ ਪੱਧਰੀ ਤਾਲਮੇਲ ਕਮੇਟੀ ਦੇ ਫ਼ੈਸਲੇ ਮੁਤਾਬਕ 21 ਅਤੇ 22 ਅਕਤੂਬਰ ਨੂੰ ਪੰਜਾਬ ਦੇ ਬਿਜਲੀ ਕਾਮੇ ਸਮੂਹਿਕ ਛੁੱਟੀ ’ਤੇ ਰਹਿਣਗੇ। ਇਸ ਸਬੰਧੀ ਪੀ.ਐਸ.ਈ.ਬੀ ਇੰਪਲਾਈਜ ਫੈਡਰੇਸ਼ਨ ਏਟਕ ਤੇ ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਏਟਕ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਕ੍ਰਮਵਾਰ ਪ੍ਰਧਾਨ ਸਾਹਿਬ ਸਿੰਘ ਧਾਲੀਵਾਲ ਤੇ ਪੈਨਸ਼ਨਰਾਂ ਦੇ ਟ੍ਰੇਡ ਯੂਨੀਅਨਾਂ ਦੇ ਆਗੂ ਕਾਮਰੇਡ ਬਲਵਿੰਦਰ ਸਿੰਘ ਉਦੀਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨਾਲ ਖਿਲਵਾੜ ਕਰ ਰਹੀ ਹੈ। 18 ਸਤੰਬਰ ਨੂੰ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਦੀ ਕਾਰਵਾਈ ਰਿਪੋਰਟ ਜਾਰੀ ਨਹੀਂ ਕੀਤੀ ਤੇ ਅਕਤੂਬਰ ਦੇ ਪਹਿਲੇ ਹਫਤੇ ਮੀਟਿੰਗ ਦਾ ਵਾਅਦਾ ਝੂਠ ਨਿਕਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਾਈਕੋਰਟ ਵਿਚ ਝੂਠ ਬੋਲ ਕੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਨੂੰ ਲਮਕ ਅਫਸਥਾ ’ਚ ਰੱਖਣਾ ਚਾਹੁੰਦੀ ਹੈ ਤੇ ਹਾਈਕੋਰਟ ਦੇ ਹੁਕਮਾਂ ਨੂੰ ਛਿੱਕੇ ਟੰਗ ਰਹੀ ਹੈ।
ਪਿਛਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਅਕਾਲੀ ਸਰਕਾਰ ਆਉਣ ’ਤੇ ਦਲਿਤ ਭਾਈਚਾਰੇ ਨੂੰ ਵਧੇਰੇ ਸਹੂਲਤਾਂ ਦੇ ਕੇ ਨਿਵਾਜਿਆ ਜਾਵੇਗਾ-ਚਾਵਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।