22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਨਸ਼ਾ, ਗੈਂਗਸਟਰ ਤੇ ਅਪਰਾਧ, ਸਰਕਾਰ ਕਦੋਂ ਦੇਵੇਗੀ ਜਵਾਬ ?- ਕਨਵਰ ਮਿੰਟੂ

ਪਠਾਨਕੋਟ, 21 ਅਕਤੂਬਰ (ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਸੁਰਿੰਦਰ ਸਿੰਘ ਕਨਵਰ ਮਿੰਟੂ ਨੇ ਪੰਜਾਬ ’ਚ ਨਸ਼ਿਆਂ ਦੇ ਵੱਧ ਰਹੇ ਕਾਰੋਬਾਰ, ਗੈਂਗਸਟਰਵਾਦ ਤੇ ਲਗਾਤਾਰ ਸਾਹਮਣੇ ਆ ਰਹੀਆਂ ਕਤਲ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਸਵਾਲ ਉਠਾਏ ਹਨ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਨੂੰ ਹੁਣ ਦੱਸਣਾ ਚਾਹੀਦਾ ਹੈ ਕਿ ਸੂਬੇ ’ਚ ਅਮਨ-ਕਾਨੂੰਨ ਦੀ ਸਥਿਤੀ ਕਾਬੂ ਹੇਠ ਕਿਉਂ ਨਹੀਂ ਆ ਰਹੀ ।

ਅਜੀਤ ਡੈਸਕ 22-10-2026
ਪਠਾਨਕੋਟ, 21 ਅਕਤੂਬਰ (ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਸੁਰਿੰਦਰ ਸਿੰਘ ਕਨਵਰ ਮਿੰਟੂ ਨੇ ਪੰਜਾਬ ’ਚ ਨਸ਼ਿਆਂ ਦੇ ਵੱਧ ਰਹੇ ਕਾਰੋਬਾਰ, ਗੈਂਗਸਟਰਵਾਦ ਤੇ ਲਗਾਤਾਰ ਸਾਹਮਣੇ ਆ ਰਹੀਆਂ ਕਤਲ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਸਵਾਲ ਉਠਾਏ ਹਨ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਨੂੰ ਹੁਣ ਦੱਸਣਾ ਚਾਹੀਦਾ ਹੈ ਕਿ ਸੂਬੇ ’ਚ ਅਮਨ-ਕਾਨੂੰਨ ਦੀ ਸਥਿਤੀ ਕਾਬੂ ਹੇਠ ਕਿਉਂ ਨਹੀਂ ਆ ਰਹੀ । ਸੁਰਿੰਦਰ ਸਿੰਘ ਕਨਵਰ ਮਿੰਟੂ ਨੇ ਕਿਹਾ ਕਿ ਮਾਨਸਾ ’ਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਨੇ ਸਮੁੱਚੇ ਪੰਜਾਬ ਨੂੰ ਝੰਜੋੜ ਕੇ ਰੱਖ ਦਿੱਤਾ ਹੈ । ਇਸੇ ਤਰ੍ਹਾਂ ਤਰਨ ਤਾਰਨ ਜ਼ਿਲ੍ਹੇ ਵਿਚ ਸਹਾਇਕ ਸਬ-ਇੰਸਪੈਕਟਰ ਇਕਬਾਲ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਤੇ ਪਖੋਪੁਰ ਪਿੰਡ ਵਿਚ ਦੋ ਨੌਜਵਾਨਾਂ ਦੇ ਕਤਲ ਵਰਗੀਆਂ ਘਟਨਾਵਾਂ ਨੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾਵਾਂ ਪੈਦਾ ਕੀਤੀਆਂ ਹਨ । ਗੁਰਦਾਸਪੁਰ ਜ਼ਿਲ੍ਹੇ ’ਚ ਬਿਕਰਮਜੀਤ ਸਿੰਘ ਦੇ ਕਤਲ ਦੀ ਘਟਨਾ ਵੀ ਬੇਹੱਦ ਚਿੰਤਾਜਨਕ ਹੈ । ਇਨ੍ਹਾਂ ਘਟਨਾਵਾਂ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ।
ਪਿਛਲੀ ਖ਼ਬਰ ਸ੍ਰੀ ਰਾਮਾ ਨਾਟਕ ਕਲੱਬ ਨਰੋਟ ਜੈਮਲ ਸਿੰਘ ਨੇ ਦਾਣਾ ਮੰਡੀ ਵਿਖੇ ਮਨਾਇਆ ਦੁਸਹਿਰੇ ਦਾ ਤਿਉਹਾਰ ਅਗਲੀ ਖ਼ਬਰ ਇਨਲਿਸਟਮੈਂਟ-ਆਊਟ ਸੋਰਸ ਤਾਲਮੇਲ ਕਮੇਟੀ ਨੇ ਪੰਜਾਬ ਸਰਕਾਰ ਦੀ ਅਰਥੀ ਫ਼ੂਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।