22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੰਜਾਬ ਰੋਡਵੇਜ਼ ਕੰਟਰੈਕਟ ਵਰਕਰ ਯੂਨੀਅਨ ਵਲੋਂ ਹੜਤਾਲ ਸ਼ੁਰੂ

ਪਠਾਨਕੋਟ, 21 ਅਕਤੂਬਰ (ਸੁਮਿਤ)-ਪੰਜਾਬ ਰੋਡਵੇਜ਼ ਕੰਟਰੈਕਟ ਵਰਕਰ ਯੂਨੀਅਨ ਵਲੋਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ । ਯੂਨੀਅਨ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਸਰਕਾਰ ਤੇ ਸਬੰਧਿਤ ਵਿਭਾਗ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਅਣਮਿੱਥੇ ਸਮੇਂ ਲਈ ਵਧਾਇਆ ਜਾਵੇਗਾ ।

ਅਜੀਤ ਡੈਸਕ 22-10-2026
ਪਠਾਨਕੋਟ, 21 ਅਕਤੂਬਰ (ਸੁਮਿਤ)-ਪੰਜਾਬ ਰੋਡਵੇਜ਼ ਕੰਟਰੈਕਟ ਵਰਕਰ ਯੂਨੀਅਨ ਵਲੋਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ । ਯੂਨੀਅਨ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਸਰਕਾਰ ਤੇ ਸਬੰਧਿਤ ਵਿਭਾਗ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਅਣਮਿੱਥੇ ਸਮੇਂ ਲਈ ਵਧਾਇਆ ਜਾਵੇਗਾ । ਯੂਨੀਅਨ ਦੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਸਬੰਧੀ ਲਗਾਤਾਰ ਆਵਾਜ਼ ਉਠਾ ਰਹੇ ਹਨ, ਪਰ ਮੰਗਾਂ ਦਾ ਹੱਲ ਨਾ ਹੋਣ ਕਾਰਨ ਉਨ੍ਹਾਂ ਨੂੰ ਹੜਤਾਲ ਦਾ ਰਾਹ ਅਪਣਾਉਣਾ ਪਿਆ ਹੈ । ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਫੈਸਲਾ ਨਹੀਂ ਲਿਆ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ । ਯੂਨੀਅਨ ਵਲੋਂ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇ ਅਤੇ ਉਨ੍ਹਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇ । ਹੜਤਾਲ ਕਾਰਨ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ । ਜਿਸ ਕਾਰਨ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ।
ਪਿਛਲੀ ਖ਼ਬਰ ਪੰਜਾਬ ਨੂੰ ਗੈਂਗਸਟਰਵਾਦ ਤੇ ਨਸ਼ਿਆਂ ਤੋਂ ਮੁਕਤ ਕਰਵਾਉਣ ਲਈ ਭਾਜਪਾ ਦੀ ਸਰਕਾਰ ਜ਼ਰੂਰੀ-ਦੀਪਾਂਸ਼ੂ ਘਈ ਅਗਲੀ ਖ਼ਬਰ ਪਠਾਨਕੋਟ ਪੁਲਿਸ ਵਲੋਂ ਸ਼ਹਿਰ ਦੇ ਮੁੱਖ ਪ੍ਰਵੇਸ਼ ਦੁਆਰਾਂ ’ਤੇ ਵਿਸ਼ੇਸ਼ ਨਾਕਾਬੰਦੀ, ਸੁਰੱਖਿਆ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।