23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਬਿਜਲੀ ਕਾਮਿਆਂ ਨੇ ਸਮੂਹਿਕ ਛੁੱਟੀ ਭਰ ਕੇ ਕੰਮਕਾਜ ਕੀਤਾ ਠੱਪ

ਗੁਰਦਾਸਪੁਰ, 21 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਤਾਲਮੇਲ ਕਮੇਟੀ ਦੇ ਸੱਦੇ ਤਹਿਤ ਬਿਜਲੀ ਕਾਮਿਆਂ ਵਲੋਂ ਦੋ ਦਿਨ ਦੀ ਸਮੂਹਿਕ ਛੁੱਟੀ ਦੇ ਪ੍ਰੋਗਰਾਮ ਨੂੰ ਪੂਰਨ ਤੌਰ ’ਤੇ ਲਾਗੂ ਕਰਕੇ ਮਹਿਕਮੇ ਦਾ ਕੰਮਕਾਜ ਮੁਕੰਮਲ ਤੌਰ ’ਤੇ ਠੱਪ ਰੱਖਿਆ ਗਿਆ। ਇਸ ਮੌਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸਰਕਲ ਦਫ਼ਤਰ ਗੁਰਦਾਸਪੁਰ ਵਿਖੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਤੇ ਡੀ.

ਅਜੀਤ ਡੈਸਕ 22-10-2026
ਗੁਰਦਾਸਪੁਰ, 21 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਤਾਲਮੇਲ ਕਮੇਟੀ ਦੇ ਸੱਦੇ ਤਹਿਤ ਬਿਜਲੀ ਕਾਮਿਆਂ ਵਲੋਂ ਦੋ ਦਿਨ ਦੀ ਸਮੂਹਿਕ ਛੁੱਟੀ ਦੇ ਪ੍ਰੋਗਰਾਮ ਨੂੰ ਪੂਰਨ ਤੌਰ ’ਤੇ ਲਾਗੂ ਕਰਕੇ ਮਹਿਕਮੇ ਦਾ ਕੰਮਕਾਜ ਮੁਕੰਮਲ ਤੌਰ ’ਤੇ ਠੱਪ ਰੱਖਿਆ ਗਿਆ। ਇਸ ਮੌਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸਰਕਲ ਦਫ਼ਤਰ ਗੁਰਦਾਸਪੁਰ ਵਿਖੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਤੇ ਡੀ.ਸੀ ਦਫ਼ਤਰ ਵਿਖੇ ਵੀ ਹਾਜ਼ਰੀ ਲਵਾਈ। ਇਸ ਮੌਕੇ ਸੰਬੋਧਨ ਕਰਦਿਆਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਆਗੂ ਸਾਹਿਬ ਸਿੰਘ ਧਾਲੀਵਾਲ, ਕਾਮਰੇਡ ਬਲਵਿੰਦਰ ਸਿੰਘ ਉਦੀਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਦੇਖਾ ਕਰ ਰਹੀ ਹੈ। ਜਾਣਬੁੱਝ ਕੇ ਕਰਮਚਾਰੀਆਂ ਨੂੰ ਸੰਘਰਸ਼ ਲਈ ਮਜਬੂਰ ਕੀਤਾ ਜਾ ਰਿਹਾ ਹੈ। ਮੀਟਿੰਗਾਂ ’ਚ ਸਹਿਮਤੀ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਹੈ ਅਤੇ ਹਾਈਕੋਰਟ ਦੇ ਹੁਕਮਾਂ ਅਨੁਸਾਰ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਦੇਣ ਤੋਂ ਟਾਲਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਮੁਲਾਜ਼ਮ ਆਗੂਆਂ ਨੇ ਪਾਵਰਕਾਮ ਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਸਰਕਾਰ ਵਿਰੁੱਧ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਅਮਨਦੀਪ ਸਿੰਘ ਧਾਲੀਵਾਲ, ਜਸਪ੍ਰੀਤ ਸਿੰਘ, ਲਖਵਿੰਦਰ ਸਿੰਘ ਟਾਂਡਾ, ਜੰਸਵਤ ਸਿੰਘ, ਕਸ਼ਮੀਰ ਸਿੰਘ ਭਾਗੋਕਾਵਾਂ, ਅਨੂਪ ਸਿੰਘ ਬੁੱਟਰ, ਨਰੇਸ਼ ਕੁਮਾਰ, ਬੰਸਤ ਕੁਮਾਰ ਕੋੜਾ, ਜੇ.ਪੀ ਜੰਜੂਆ, ਜਗਦੇਵ ਸਿੰਘ ਆਦਿ ਆਗੂ ਹਾਜਰ ਸਨ ।
ਪਿਛਲੀ ਖ਼ਬਰ ਜਹਾਜ਼ ਚੌਕ ਤੋਂ ਪੰਚਾਇਤ ਭਵਨ ਨੂੰ ਜਾਂਦੀ ਸੜਕ ਦੀ ਹਾਲਤ ਖਸਤਾ-ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੇ ਹਮੇਸ਼ਾ ਵੱਡੀਆਂ ਕੁਰਬਾਨੀਆਂ ਦੇ ਕੇ ਸ਼ਾਨਾਮੱਤਾ ਇਤਿਹਾਸ ਸਿਰਜਿਆ-ਐਸ.ਐਸ.ਪੀ ਆਦਿੱਤਯ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।