23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪਿੰਡ ਜੌੜਾ ਛੱਤਰਾਂ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਜੌੜਾ ਛੱਤਰਾਂ, 21 ਅਕਤੂਬਰ (ਪਰਮਜੀਤ ਸਿੰਘ ਘੁੰਮਣ)-ਪਿੰਡ ਜੌੜਾ ਛੱਤਰਾਂ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੁੰਦਰ ਝਾਕੀਆਂ ਪੇਸ਼ ਕੀਤੀਆਂ ਤੇ ਸ਼ਾਮ ਸਮੇਂ ਰਾਵਣ ਦੇ ਬੁੱਤ ਨੂੰ ਅਗਨੀ ਭੇਟ ਕੀਤਾ ਗਿਆ।

ਅਜੀਤ ਡੈਸਕ 22-10-2026
ਜੌੜਾ ਛੱਤਰਾਂ, 21 ਅਕਤੂਬਰ (ਪਰਮਜੀਤ ਸਿੰਘ ਘੁੰਮਣ)-ਪਿੰਡ ਜੌੜਾ ਛੱਤਰਾਂ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੁੰਦਰ ਝਾਕੀਆਂ ਪੇਸ਼ ਕੀਤੀਆਂ ਤੇ ਸ਼ਾਮ ਸਮੇਂ ਰਾਵਣ ਦੇ ਬੁੱਤ ਨੂੰ ਅਗਨੀ ਭੇਟ ਕੀਤਾ ਗਿਆ। ਦੁਸਹਿਰਾ ਕਮੇਟੀ ਦੇ ਮੈਂਬਰਾਂ ਵਲੋਂ ਲੋਕਾਂ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਦੱਸਿਆ । ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਾਨੂੰ ਇਹ ਸਿੱਖਿਆ ਦਿੰਦਾ ਹੈ ਕਿ ਬੁਰਾਈ ਕਿੰਨੀ ਵੀ ਤਾਕਤਵਰ ਕਿਉਂ ਨਾ ਹੋਵੇ, ਜਿੱਤ ਸਚਾਈ ਦੀ ਹੀ ਹੁੰਦੀ ਹੈ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਕਾਨੂੰਨ ਵਿਵਸਥਾ ਬਣਾਈ ਰੱਖਣ ਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਚੌਕੀ ਇੰਚਾਰਜ ਤੇ ਸਮੁੱਚੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਬੰਧਕ ਗੁਰਚਰਨ ਸਿੰਘ, ਠੇਕੇਦਾਰ ਪਿੰਟਾ, ਸਾਜਨ ਮਹਾਜਨ, ਟੋਨੀ ਮਹਾਜਨ, ਜੋਗਿੰਦਪਾਲ, ਨਿਖਿਲ ਮਹਾਜਨ, ਬਿੱਲੂ ਠੇਕੇਦਾਰ, ਜਗਦੀਸ਼ ਕੁਮਾਰ, ਰਾਣਾ ਠੇਕੇਦਾਰ, ਸੁਖਦੀਪ ਸਿੰਘ, ਸੁਖਰਾਜ ਸਿੰਘ, ਨਾਟਾ ਮਹਾਜਨ, ਪੱਪੂ ਟੈਂਟ ਹਾਊਸ, ਨਰੇਸ਼ ਮਹਾਜਨ, ਦੀਪੂ ਅਤੇ ਪੱਪੀ ਹਾਜਰ ਸਨ।
ਪਿਛਲੀ ਖ਼ਬਰ ਪੰਜਾਬ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ- ਭਾਜਪਾ ਆਗੂ ਵਿਜੇ ਸੋਨੀ ਅਗਲੀ ਖ਼ਬਰ ਜਹਾਜ਼ ਚੌਕ ਤੋਂ ਪੰਚਾਇਤ ਭਵਨ ਨੂੰ ਜਾਂਦੀ ਸੜਕ ਦੀ ਹਾਲਤ ਖਸਤਾ-ਰਾਹਗੀਰ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।