ਤੇਜਾ ਕਲਾਂ ਵਿਖੇ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਕੱਲ੍ਹ ਮਨਾਇਆ ਜਾਵੇਗਾ
ਫਤਹਿਗੜ੍ਹ ਚੂੜੀਆਂ, 21 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਗੁਰਦੁਆਰਾ ਮੈਨੇਜਰ ਜਗਦੀਪ ਸਿੰਘ ਮੂਲੋਵਾਲੀ ਨੇ ਦੱਸਿਆ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ 23 ਅਕਤੂਬਰ ਨੂੰ ਇਤਿਹਾਸਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਤੇਜਾ ਕਲਾਂ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪਹੁੰਚ ਰਹੇ ਜਥਿਆਂ ’ਚ ਹਜ਼ੂਰੀ ਰਾਗੀ ਭਾਈ ਸੁਖਵੰਤ ਸਿੰਘ ਸ਼ਹੂਰ ਦਰਬਾਰ ਸਾਹਿਬ ਅੰਮ੍ਰਿਤਸਰ, ਕਥਾਵਾਚਕ ਬਾਬਾ ਬੰਤਾ ਸਿੰਘ, ਢਾਡੀ ਭਾਈ ਮਿਲਖਾ ਸਿੰਘ ਮੌਜੀ ਤੇ ਹੈੱਡ ਗ੍ਰੰਥੀ ਭਾਈ ਲਵਪ੍ਰੀਤ ਸਿੰਘ ਵਲੋਂ ਸੰਗਤਾਂ ਦੇ ਸਨਮੁਖ ਹਾਜ਼ਰੀ ਲਵਾਈ ਜਾਵੇਗੀ।
ਜਗਦੀਪ ਸਿੰਘ ਮੂਲੋਵਾਲੀ
22-10-2026