22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਈ-ਰਿਕਸ਼ਾ ਏਜੰਸੀ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ 5 ਬੈਟਰੀਆਂ ਤੇ 15 ਹਜ਼ਾਰ ਦੀ ਨਕਦੀ ਚੋਰੀ

ਗੁਰਦਾਸਪੁਰ, 21 ਅਕਤੂਬਰ (ਚੱਕਰਾਜਾ)-ਗੁਰਦਾਸਪੁਰ ਦੇ ਬੱਬਰੀ ਬਾਈਪਾਸ ਸਥਿਤ ਨੂਰ ਮੋਟਰਜ਼ ਨਾਮਕ ਈ-ਰਿਕਸ਼ਾ ਏਜੰਸੀ ਵਿਚ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰ ਦੁਕਾਨ ਦੇ ਉੱਪਰਲੇ ਹਿੱਸੇ ’ਚ ਬਣੀ ਬਾਰੀ ਰਾਹੀਂ ਅੰਦਰ ਦਾਖ਼ਲ ਹੋਏ ਤੇ ਈ-ਰਿਕਸ਼ਿਆਂ ਦੀਆਂ ਪੰਜ ਬੈਟਰੀਆਂ ਸਮੇਤ ਗੱਲੇ ਵਿਚ ਰੱਖੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ।

ਈ ਰਿਕਸ਼ੇ ਵਿਚੋਂ ਚੋਰੀ ਹੋਈਆਂ ਬੈਟਰੀਆਂ ਸਬੰਧੀ ਜਾਣਕਾਰੀ ਦਿੰਦਾ ਹੋਇਆ ਯੂਨਸ ਮਸੀਹ। ਤਸਵੀਰ: ਵਿਸ਼ਾਲ ਮੁੰਨਾ 22-10-2026
ਗੁਰਦਾਸਪੁਰ, 21 ਅਕਤੂਬਰ (ਚੱਕਰਾਜਾ)-ਗੁਰਦਾਸਪੁਰ ਦੇ ਬੱਬਰੀ ਬਾਈਪਾਸ ਸਥਿਤ ਨੂਰ ਮੋਟਰਜ਼ ਨਾਮਕ ਈ-ਰਿਕਸ਼ਾ ਏਜੰਸੀ ਵਿਚ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰ ਦੁਕਾਨ ਦੇ ਉੱਪਰਲੇ ਹਿੱਸੇ ’ਚ ਬਣੀ ਬਾਰੀ ਰਾਹੀਂ ਅੰਦਰ ਦਾਖ਼ਲ ਹੋਏ ਤੇ ਈ-ਰਿਕਸ਼ਿਆਂ ਦੀਆਂ ਪੰਜ ਬੈਟਰੀਆਂ ਸਮੇਤ ਗੱਲੇ ਵਿਚ ਰੱਖੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ। ਪੀੜਤ ਦੁਕਾਨਦਾਰ ਰਿੰਕੂ ਅਨੁਸਾਰ ਇਸ ਘਟਨਾ ਕਾਰਨ ਉਨ੍ਹਾਂ ਨੂੰ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਜਾਣਕਾਰੀ ਦਿੰਦਿਆਂ ਪੀੜਤ ਦੁਕਾਨਦਾਰ ਰਿੰਕੂ ਮਸੀਹ ਨੇ ਦੱਸਿਆ ਕਿ ਉਹ ਬੀਤੀ ਸ਼ਾਮ ਆਪਣੀ ਦੁਕਾਨ ਨੂੰ ਸਹੀ ਸਲਾਮਤ ਬੰਦ ਕਰਕੇ ਘਰ ਚਲੇ ਗਏ ਸਨ ਅਤੇ ਜਦੋਂ ਉਹ ਅਗਲੀ ਸਵੇਰ ਦੁਕਾਨ ਖੋਲ੍ਹਣ ਪਹੁੰਚੇ ਤਾਂ ਅੰਦਰ ਸਮਾਨ ਦੀ ਜਾਂਚ ਕਰਨ ’ਤੇ ਚੋਰੀ ਹੋਣ ਦਾ ਪਤਾ ਲੱਗਾ। ਉਨ੍ਹਾਂ ਦੱਸਿਆ ਕਿ ਅਣਪਛਾਤੇ ਵਿਅਕਤੀ ਦੁਕਾਨ ਵਿਚੋਂ ਈ-ਰਿਕਸ਼ਿਆਂ ਦੀਆਂ ਪੰਜ ਬੈਟਰੀਆਂ ਤੇ ਗੱਲੇ ਵਿਚ ਰੱਖੀ ਨਕਦੀ ਚੋਰੀ ਕਰਕੇ ਲੈ ਗਏ ਹਨ । ਪੀੜਤ ਦੇ ਭਰਾ ਯੂਨਸ ਮਸੀਹ ਨੇ ਦੱਸਿਆ ਕਿ ਚੋਰੀ ਹੋਈ ਨਕਦੀ ਦੀ ਰਕਮ ਲਗਭਗ 15,000 ਰੁਪਏ ਹੈ। ਜਦਕਿ ਪੰਜ ਬੈਟਰੀਆਂ ਸਮੇਤ ਉਨ੍ਹਾਂ ਦਾ ਕੁੱਲ ਨੁਕਸਾਨ ਕਰੀਬ 1,50000 ਰੁਪਏ ਬਣਦਾ ਹੈ। ਉਨ੍ਹਾਂ ਕਿਹਾ ਕਿ ਬੈਟਰੀਆਂ ਚੋਰੀ ਹੋਣ ਕਾਰਨ ਈ-ਰਿਕਸ਼ਿਆਂ ਦੀ ਵਿਕਰੀ ਤੇ ਕਾਰੋਬਾਰ ਪ੍ਰਭਾਵਿਤ ਹੋ ਸਕਦਾ ਹੈ। ਰਿੰਕੂ ਮਸੀਹ ਤੇ ਯੂਨਸ ਮਸੀਹ ਨੇ ਇਲਾਕੇ ਦੀ ਸੁਰੱਖਿਆ ਪ੍ਰਬੰਧਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਦੁਕਾਨ ਤੋਂ ਮਹਿਜ਼ 100 ਮੀਟਰ ਦੀ ਦੂਰੀ ’ਤੇ ਪੁਲਿਸ ਨਾਕਾ ਹੋਣ ਦੇ ਬਾਵਜੂਦ ਚੋਰੀ ਦੀ ਵਾਰਦਾਤ ਵਾਪਰਨਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਲਗਾਤਾਰ ਚੋਰੀ ਦੀਆਂ ਘਟਨਾਵਾਂ ਵਾਪਰਨ ਕਾਰਨ ਦੁਕਾਨਦਾਰਾਂ ਅਤੇ ਆਮ ਲੋਕਾਂ ਵਿਚ ਡਰ ਦਾ ਮਾਹੌਲ ਹੈ। ਪੀੜਤ ਪਰਿਵਾਰ ਨੇ ਇਸ ਘਟਨਾ ਸਬੰਧੀ ਪੁਲਿਸ ਥਾਣੇ ਲਿਖਤੀ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਅਤੇ ਐਸ.ਐਸ.ਪੀ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ, ਇਲਾਕੇ ਵਿਚ ਪੁਲਿਸ ਗਸ਼ਤ ਵਧਾਈ ਜਾਵੇ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਢੁੱਕਵੇਂ ਕਦਮ ਚੁੱਕੇ ਜਾਣ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਅਣਪਛਾਤੇ ਵਿਅਕਤੀਆਂ ਨੂੰ ਜਲਦ ਕਾਬੂ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ।
ਪਿਛਲੀ ਖ਼ਬਰ ਡਿਵਾਈਨ ਵਿੱਲ ਪਬਲਿਕ ਸਕੂਲ ਬਟਾਲਾ ’ਚ ਦੁਸਹਿਰਾ ਮਨਾਇਆ ਅਗਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ 456332 ਮੀਟ੍ਰਿਕ ਟਨ ਦੀ ਹੋਈ ਖਰੀਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।