ਪੰਜਾਬ ਦੇ ਮੌਜੂਦਾ ਹਲਾਤ ਲਈ ਆਮ ਆਦਮੀ ਪਾਰਟੀ ਤੇ ਕੇਂਦਰ ਸਰਕਾਰ ਜ਼ਿੰਮੇਵਾਰ-ਸਚਿਨ ਪਾਇਲਟ
ਡੇਰਾ ਬਾਬਾ ਨਾਨਕ, 22 ਅਕਤੂਬਰ (ਵਿਜੇ ਸ਼ਰਮਾ, ਹੀਰਾ ਸਿੰਘ ਮਾਂਗਟ)-ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ ਆਪਣੀ ਸਰਹੱਦੀ ਖੇਤਰ ਦੀ ਫੇਰੀ ਦੌਰਾਨ ਡੇਰਾ ਬਾਬਾ ਨਾਨਕ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ, ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਵੱਡੀ ਗਿਣਤੀ ’ਚ ਪਾਰਟੀ ਵਰਕਰ ਹਾਜ਼ਰ ਸਨ।
ਸ
ਸਨਿਚਰਵਾਰ, 1 ਅਗਸਤ, 2026
23-10-2026
ਡੇਰਾ ਬਾਬਾ ਨਾਨਕ, 22 ਅਕਤੂਬਰ (ਵਿਜੇ ਸ਼ਰਮਾ, ਹੀਰਾ ਸਿੰਘ ਮਾਂਗਟ)-ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ ਆਪਣੀ ਸਰਹੱਦੀ ਖੇਤਰ ਦੀ ਫੇਰੀ ਦੌਰਾਨ ਡੇਰਾ ਬਾਬਾ ਨਾਨਕ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ, ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਵੱਡੀ ਗਿਣਤੀ ’ਚ ਪਾਰਟੀ ਵਰਕਰ ਹਾਜ਼ਰ ਸਨ। ਸਚਿਨ ਪਾਇਲਟ ਸਭ ਤੋਂ ਪਹਿਲਾਂ ਡੇਰਾ ਬਾਬਾ ਨਾਲ ਲੱਗਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਪਹੁੰਚੇ, ਜਿਥੇ ਉਨ੍ਹਾਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸਨਮੁੱਖ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਪਰੰਤ ਸਚਿਨ ਪਾਇਲਟ ਬੇਦੀ ਮੈਡੀਕਲ ਸਟੋਰ ਦੇ ਮਾਲਕ ਦੇ ਰਣਦੀਪ ਸਿੰਘ ਬੇਦੀ ਦੇ ਗ੍ਰਹਿ ਵਿਖੇ ਪਹੁੰਚੇ, ਜਿਨ੍ਹਾਂ ਦਾ ਬੀਤੇ ਸਾਲ ਗੈਂਗਸਟਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮੌਕੇ ਸਚਿਨ ਪਾਇਲਟ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਲਾਤ ਲਈ ਜਿਥੇ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਹੈ, ਉਥੇ ਕੇਂਦਰ ਦੀ ਭਾਜਪਾ ਸਰਕਾਰ ਨੇ ਵੀ ਪੰਜਾਬ ਨਸ਼ਿਆਂ ਦੇ ਖਾਤਮੇ ਲਈ ਕੋਈ ਪ੍ਰਭਾਵੀ ਕਦਮ ਨਹੀਂ ਚੁੱਕੇ, ਜਿਸ ਦਾ ਖਮਿਆਜਾ ਅੱਜ ਪੰਜਾਬ ਦੇ ਲੋਕ ਭੁਗਤ ਰਹੇ ਹਨ। ਉਨ੍ਹਾਂ ਪੰਜਾਬ ਦੀ ਤੁਲਨਾ ਜੰਗਲ ਰਾਜ ਨਾਲ ਕਰਦਿਆਂ ਕਿਹਾ ਕਿ ਅੱਜ ਵਪਾਰੀ ਵਰਗ ਤੋਂ ਇਲਾਵਾ ਛੋਟੇ ਦੁਕਾਨਦਾਰਾਂ ਕੋਲੋ ਵੀ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਜਦ ਕਿ ਪੀੜਤ ਲੋਕ ਪੁਲਿਸ ਕੋਲ ਜਾਣ ਦੀ ਬਜਾਏ ਬਾਹਰ ਹੀ ਨਿਬੇੜਾ ਕਰਨ ਲਈ ਮਜਬੂਰ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫਰਾਂਸ ਫੇਰੀ ’ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਲਾਤਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਵਿਦੇਸ਼ ਜਾਣ ਦੀ ਬਜਾਏ ਪੰਜਾਬ ਦੇ ਲੋਕਾਂ ਨਾਲ ਖੜਣਾ ਚਾਹੀਦਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਅਗਰ ਸੂਬੇ ਦੇ ਲੋਕਾਂ ਨੇ 2027 ਦੀਆਂ ਚੋਣਾਂ ’ਚ ਕਾਂਗਰਸ ਨੂੰ ਸੱਤਾ ਸੌਂਪੀ ਤਾਂ ਪੰਜਾਬ ਨੂੰ ਲੋਕਾਂ ਦੇ ਸੁਪਨਿਆਂ ਵਾਲਾ ਮੁੜ ਰੰਗਲਾ ਪੰਜਾਬ ਬਣਾਵਾਂਗੇ। ਇਸ ਮੌਕੇ ਬਰਿੰਦਰਮੀਤ ਸਿੰਘ ਪਾਹੜਾ ਵਿਧਾਇਕ, ਇੰਦਰਜੀਤ ਸਿੰਘ ਰੰਧਾਵਾ, ਬੇਦੀ ਕੁਲਜੀਤ ਸਿੰਘ, ਚੇਅਰਮੈਨ ਦਵਿੰਦਰਪਾਲ ਪਾਲੀ, ਸਰਬਜੀਤ ਸਿੰਘ ਸ਼ੱਬਾ, ਚੇਅਰਮੈਨ ਲਾਡੀ ਸਮਰਾ, ਮਹਿੰਗਾ ਰਾਮ ਗਰੀਬ, ਬਲਦੇਵ ਸਿੰਘ ਮਹਿਤਾ, ਦਲੇਰ ਸਿੰਘ ਠੇਠਰਕੇ, ਪਵਨ ਕੁਮਾਰ ਪੰਮਾ, ਸੁਰਜੀਤ ਸਿੰਘ ਮਹਾਲ ਨੰਗਲ, ਹਰਦੀਪ ਸਿੰਘ ਤਲਵੰਡੀ, ਸ਼ੇਰਾ ਰੰਧਾਵਾ ਆਦਿ ਹਾਜ਼ਰ ਸਨ।