23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਵਿਖੇ ਡੀ.ਐਲ.ਐੱਡ (ਈ.ਟੀ.ਟੀ) ਦੇ ਦਾਖ਼ਲੇ ਸ਼ੁਰੂ *28 ਅਕਤੂਬਰ ਤੱਕ ਭਰੇ ਜਾ ਸਕਦੇ ਫਾਰਮ: ਡਾ: ਸੰਧੂ

ਗੁਰਦਾਸਪੁਰ, 22 ਅਕਤੂਬਰ (ਪੰਕਜ ਸ਼ਰਮਾ)-ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਵਲੋਂ ਸੈਸ਼ਨ 2026-28 ਲਈ ਡੀ. ਐਲ.

ਅਜੀਤ ਡੈਸਕ 23-10-2026
ਗੁਰਦਾਸਪੁਰ, 22 ਅਕਤੂਬਰ (ਪੰਕਜ ਸ਼ਰਮਾ)-ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਵਲੋਂ ਸੈਸ਼ਨ 2026-28 ਲਈ ਡੀ.ਐਲ.ਐਡ (ਈ.ਟੀ.ਟੀ) ਦੇ ਦਾਖ਼ਲਿਆਂ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਕਾਲਜ ਦੇ ਚੇਅਰਮੈਨ ਡਾ: ਸਤਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਅਧਿਆਪਨ ਦੇ ਖੇਤਰ ’ਚ ਕੈਰੀਅਰ ਬਣਾਉਣ ਦੇ ਚਾਹਵਾਨ ਵਿਦਿਆਰਥੀ ਦਾਖ਼ਲੇ ਲਈ ਅਰਜ਼ੀ ਦੇ ਸਕਦੇ ਹਨ। ਦਾਖ਼ਲੇ ਲਈ ਫਾਰਮ ਭਰਨ ਦੀ ਆਖ਼ਰੀ ਮਿਤੀ 28 ਅਕਤੂਬਰ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਖ਼ਰੀ ਮਿਤੀ ਤੋਂ ਪਹਿਲਾਂ ਅਰਜ਼ੀ ਪ੍ਰਕਿਰਿਆ ਪੂਰੀ ਕਰ ਲੈਣ। ਡਾ: ਸੰਧੂ ਨੇ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਣ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੱਸਿਆ ਕਿ ਡੀ.ਐਲ.ਐਡ (ਡਿਪਲੋਮਾ ਇਨ ਐਲੀਮੈਂਟਰੀ ਐਜੂਕੇਸ਼ਨ) ਜਿਸ ਨੂੰ ਆਮ ਤੌਰ ’ਤੇ ਈ.ਟੀ.ਟੀ ਵੀ ਕਿਹਾ ਜਾਂਦਾ ਹੈ, ਮੁੱਢਲੀ ਸਿੱਖਿਆ ਦੇ ਖੇਤਰ ਵਿਚ ਅਧਿਆਪਕ ਬਣਨ ਦੇ ਚਾਹਵਾਨ ਵਿਦਿਆਰਥੀਆਂ ਲਈ ਮਹੱਤਵਪੂਰਨ ਸਿਖਲਾਈ ਕੋਰਸ ਹੈ। ਇਸ ਕੋਰਸ ਰਾਹੀਂ ਵਿਦਿਆਰਥੀ ਅਧਿਆਪਨ ਨਾਲ ਸਬੰਧਿਤ ਜ਼ਰੂਰੀ ਗਿਆਨ ਤੇ ਹੁਨਰ ਹਾਸਲ ਕਰ ਸਕਦੇ ਹਨ। ਚੇਅਰਮੈਨ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਵੱਖ-ਵੱਖ ਸਰਕਾਰੀ ਵਜ਼ੀਫ਼ਾ ਸਕੀਮਾਂ ਤੇ ਫ਼ੀਸਾਂ ਵਿਚ ਰਿਆਇਤਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ। ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗਾਂ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਿਤ ਯੋਗ ਵਿਦਿਆਰਥੀ ਲਾਗੂ ਨਿਯਮਾਂ ਅਨੁਸਾਰ ਵਜ਼ੀਫ਼ਿਆਂ ਲਈ ਅਰਜ਼ੀ ਦੇ ਸਕਦੇ ਹਨ। ਇਸ ਤੋਂ ਇਲਾਵਾ ਪਿਤਾ ਤੋਂ ਵਾਂਝੇ ਵਿਦਿਆਰਥੀਆਂ ਅਤੇ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਲਈ ਵੀ ਨਿਯਮਾਂ ਅਨੁਸਾਰ ਫ਼ੀਸ ਰਿਆਇਤਾਂ ਦਿੱਤੀਆਂ ਜਾਂਦੀਆਂ ਹਨ।
ਪਿਛਲੀ ਖ਼ਬਰ ਕਿਡਜ਼ ਕੇਅਰ ਇੰਟਰਨੈਸ਼ਨਲ ਸਕੂਲ ਵਿਖੇ ਡੈਕਲਾਮੇਸ਼ਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਪਿੰਡ ਸਲੀਮਪੁਰ ਅਫਗਾਨਾ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ 70 ਪਰਿਵਾਰਾਂ ਨੂੰ ਮਿਲਿਆ ਮਾਲਕੀ ਹੱਕ * 80 ਸਾਲ ਪੁਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।