24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਵਿਧਾਇਕ ਸ਼ੈਰੀ ਕਲਸੀ ਨੇ ਪੁਰਾਣੀ ਦਾਣਾ ਮੰਡੀ ਵਿਖੇ ਡਿਜ਼ੀਟਲ ਲਾਇਟਾਂ ਬਟਾਲਾ ਵਾਸੀਆਂ ਨੂੰ ਕੀਤੀਆਂ ਸਮਰਪਿਤ

ਬਟਾਲਾ, 23 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਤੇ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲਈ ਖਾਸ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਪੁਰਾਣੀ ਦਾਣਾ ਮੰਡੀ ਵਿਖੇ ਡਿਜ਼ੀਟਲ ਲਾਇਟਾਂ ਬਟਾਲਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਗਈਆਂ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅਰਮੈਨ ਜਗਜੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਲੋਕ ਮੌਜ਼ੂਦ ਸਨ।

ਅਜੀਤ ਡੈਸਕ 24-10-2026
ਬਟਾਲਾ, 23 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਤੇ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲਈ ਖਾਸ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਪੁਰਾਣੀ ਦਾਣਾ ਮੰਡੀ ਵਿਖੇ ਡਿਜ਼ੀਟਲ ਲਾਇਟਾਂ ਬਟਾਲਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਗਈਆਂ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅਰਮੈਨ ਜਗਜੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਲੋਕ ਮੌਜ਼ੂਦ ਸਨ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਵਸਨੀਕਾਂ, ਦੁਕਾਨਦਾਰਾਂ ਤੇ ਰਾਹੀਗਰਾਂ ਆਦਿ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੁਰਾਣੀ ਦਾਣਾ ਮੰਡੀ ਡਿਜ਼ੀਟਲ ਲਾਇਟਾਂ ਲੋਕ ਸਮਰਪਿਤ ਕੀਤੀਆਂ ਗਈਆਂ ਹਨ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਬਟਾਲਾ ਦਾ ਸਰਬਪੱਖੀ ਵਿਕਾਸ ਕਰਵਾਉਣਾ ਹੈ। ਇਸ ਮੌਕੇ ਇਥੋਂ ਦੇ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਇਟਾਂ ਲੱਗਣ ਨਾਲ ਉਨ੍ਹਾਂ ਨੂੰ ਬਹੁਤ ਰਾਹਤ ਮਿਲੀ ਹੈ ।
ਪਿਛਲੀ ਖ਼ਬਰ ਪਿੰਡ ਰੰਗੜ ਪਿੰਡੀ ਵਿਖੇ ਜਾਗਰਣ ਕਰਵਾਇਆ ਅਗਲੀ ਖ਼ਬਰ ਦੋ ਰੋਜ਼ਾ ਮੁਫ਼ਤ ਮੈਡੀਕਲ ਕੈਂਪ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।