24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਡੀ.ਏ.ਪੀ. ਖਾਦ ਨਾਲ ਵਾਧੂ ਵਸਤਾਂ ਖਰੀਦਣ ਲਈ ਕਿਸਾਨਾਂ ਨੂੰ ਮਜਬੂਰ ਨਾ ਕਰਨ ਖੇਤੀ ਸਟੋਰ ਮਾਲਕ- ਕਰਨੈਲ ਸਿੰਘ ਸ਼ੇਰਪੁਰ

ਨਿੱਕੇ ਘੁੰਮਣ, 23 ਅਕਤੂਬਰ (ਸਤਬੀਰ ਸਿੰਘ ਘੁੰਮਣ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਕਰਨੈਲ ਸਿੰਘ ਸ਼ੇਰਪੁਰ ਨੇ ਕਿਸਾਨਾਂ ਨੂੰ ਡੀ. ਏ.

ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਸ਼ੇਰਪੁਰ 24-10-2026
ਨਿੱਕੇ ਘੁੰਮਣ, 23 ਅਕਤੂਬਰ (ਸਤਬੀਰ ਸਿੰਘ ਘੁੰਮਣ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਕਰਨੈਲ ਸਿੰਘ ਸ਼ੇਰਪੁਰ ਨੇ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੇ ਨਾਲ ਬੇਲੋੜੀਆਂ ਦਵਾਈਆਂ ਤੇ ਹੋਰ ਵਸਤਾਂ ਖਰੀਦਣ ਲਈ ਮਜਬੂਰ ਕਰਨ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਖੇਤੀ ਸਟੋਰ ਮਾਲਕ ਕਿਸਾਨਾਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਖਾਦ ਮੁਹੱਈਆ ਕਰਵਾਉਣ ਤੇ ਖਾਦ ਦੇ ਨਾਲ ਵਾਧੂ ਵਸਤਾਂ ਖਰੀਦਣ ਲਈ ਮਜਬੂਰ ਕਰਨ ਤੋਂ ਗੁਰੇਜ਼ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਖੇਤੀ ਸਟੋਰ ਵਲੋਂ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੇ ਨਾਲ ਬੇਲੋੜੀਆਂ ਵਸਤਾਂ ਲੈਣ ਲਈ ਮਜਬੂਰ ਕੀਤਾ ਗਿਆ ਤਾਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਸ ਦਾ ਸਖ਼ਤ ਵਿਰੋਧ ਕਰੇਗੀ। ਕਰਨੈਲ ਸਿੰਘ ਸ਼ੇਰਪੁਰ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਅਜਿਹੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ ਕਿ ਕੁਝ ਖੇਤੀ ਸਟੋਰਾਂ ਦੇ ਮਾਲਕ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੇਣ ਸਮੇਂ ਨਾਲ ਵਾਧੂ ਦਵਾਈਆਂ ਜਾਂ ਹੋਰ ਖੇਤੀ ਵਸਤਾਂ ਖਰੀਦਣ ਲਈ ਕਹਿੰਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਖੇਤੀ ਦੀਆਂ ਵਧਦੀਆਂ ਲਾਗਤਾਂ ਕਾਰਨ ਆਰਥਿਕ ਦਬਾਅ ਹੇਠ ਹਨ ਤੇ ਅਜਿਹੇ ਹਲਾਤ ’ਚ ਉਨ੍ਹਾਂ ਉਤੇ ਬੇਲੋੜਾ ਵਿੱਤੀ ਬੋਝ ਪਾਉਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਲੋੜ ਅਤੇ ਫਸਨ ਦੀ ਮੰਗ ਅਨੁਸਾਰ ਖੇਤੀ ਸਮੱਗਰੀ ਖਰੀਦਣ ਦੀ ਖੁੱਲ੍ਹ ਹੋਣੀ ਚਾਹੀਦੀ ਹੈ। ਡੀ.ਏ.ਪੀ. ਖਾਦ ਨਾਲ ਕਿਸੇ ਹੋਰ ਵਸਤੂ ਦੀ ਖਰੀਦ ਨੂੰ ਜੋੜ ਕੇ ਕਿਸਾਨਾਂ ਨੂੰ ਖਾਦ ਲੈਣ ਲਈ ਮਜਬੂਰ ਕਰਨਾ ਕਿਸਾਨਾਂ ਦੇ ਹਿੱਤਾਂ ਦੇ ਉਲਟ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਖੇਤੀ ਸਟੋਰ ਮਾਲਕ ਡੀ.ਏ.ਪੀ. ਖਾਦ ਦੇਣ ਬਦਲੇ ਉਨ੍ਹਾਂ ਨੂੰ ਵਾਧੂ ਦਵਾਈਆਂ ਜਾਂ ਹੋਰ ਵਸਤਾਂ ਖਰੀਦਣ ਲਈ ਮਜਬੂਰ ਕਰਦਾ ਹੈ ਤਾਂ ਇਸ ਦੀ ਜਾਣਕਾਰੀ ਤੁਰੰਤ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੂੰ ਦਿੱਤੀ ਜਾਵੇ ਤਾਂ ਜੋ ਮਾਮਲੇ ਨੂੰ ਸਬੰਧਿਤ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਜਾ ਸਕੇ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਸਿਆਸੀ... ਅਗਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ’ਚ 6 ਨੂੰ ਮਨਾਇਆ ਜਾਵੇਗਾ ਦੀਵਾਲੀ ਮੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।