24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਏ.ਬੀ. ਕਾਲਜ ਨੇੜੇ ਕਥਿਤ ਨਾਜਾਇਜ਼ ਕਾਲੋਨੀ ’ਚ ਚੱਲ ਰਹੇ ਨਿਰਮਾਣ ਕਾਰਜ ਨੂੰ ਰੁਕਵਾਉਣ ਪਹੁੰਚੀ ਨਗਰ ਨਿਗਮ ਦੀ ਟੀਮ ਨਿਯਮਾਂ ਦਾ ਦਿੱਤਾ ਹਵਾਲਾ

ਪਠਾਨਕੋਟ, 23 ਅਕਤੂਬਰ (ਸੁਮਿਤ/ਵਿਨੋਦ)-ਏ. ਬੀ.

ਕਾਲੋਨੀ ’ਚ ਚੱਲ ਰਹੇ ਨਿਰਮਾਣ ਕਾਰਜ ਨੂੰ ਬੰਦ ਕਰਵਾਉਣ ਪੁੱਜੀ ਨਗਰ ਨਿਗਮ ਦੀ ਟੀਮ ਤੇ ਜਾਣਕਾਰੀ ਦਿੰਦੇ ਹੋਏ ਅਧਿਕਾਰੀ। ਤਸਵੀਰਾਂ: ਸੁਮਿਤ 24-10-2026
ਪਠਾਨਕੋਟ, 23 ਅਕਤੂਬਰ (ਸੁਮਿਤ/ਵਿਨੋਦ)-ਏ.ਬੀ. ਕਾਲਜ ਦੇ ਨੇੜੇ ਕਥਿਤ ਤੌਰ ’ਤੇ ਨਾਜਾਇਜ਼ ਢੰਗ ਨਾਲ ਵਿਕਸਤ ਕੀਤੀ ਜਾ ਰਹੀ ਕਾਲੋਨੀ ’ਚ ਚੱਲ ਰਹੇ ਨਿਰਮਾਣ ਕਾਰਜ ਨੂੰ ਰੁਕਵਾਉਣ ਲਈ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਦੀ ਟੀਮ ਮੌਕੇ ’ਤੇ ਪਹੁੰਚੀ। ਟੀਮ ਨੇ ਮੌਕੇ ’ਤੇ ਚੱਲ ਰਹੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ ਤੇ ਕਾਰਵਾਈ ਕਰਦਿਆਂ ਕੰਮ ਰੁਕਵਾ ਦਿੱਤਾ। ਇਸ ਦੌਰਾਨ ਨਗਰ ਨਿਗਮ ਦੇ ਏ.ਟੀ.ਪੀ. ਨੇ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਨਿਯਮਾਂ ਦਾ ਹਵਾਲਾ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ ਸਬੰਧਿਤ ਨਿਰਮਾਣ ਕਾਰਜ ਨੂੰ ਲੈ ਕੇ ਨਗਰ ਨਿਗਮ ਵਲੋਂ ਪਹਿਲਾਂ ਵੀ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਦੇ ਬਾਵਜੂਦ ਨਿਰਮਾਣ ਕਾਰਜ ਬੰਦ ਨਾ ਹੋਣ ’ਤੇ ਬਿਲਡਿੰਗ ਬ੍ਰਾਂਚ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਕੀਤੀ ਤੇ ਕੰਮ ਰੁਕਵਾ ਦਿੱਤਾ । ਨਗਰ ਨਿਗਮ ਦੇ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਵਿੱਚ ਨਿਰਮਾਣ ਕਾਰਜ ਨਿਰਧਾਰਤ ਨਿਯਮਾਂ ਤੇ ਵਿਭਾਗੀ ਮਨਜ਼ੂਰੀਆਂ ਅਨੁਸਾਰ ਹੀ ਕੀਤੇ ਜਾਣੇ ਚਾਹੀਦੇ ਹਨ। ਨਿਯਮਾਂ ਦੀ ਉਲੰਘਣਾ ਕਰਕੇ ਕੀਤੇ ਜਾ ਰਹੇ ਨਿਰਮਾਣ ਦੇ ਮਾਮਲਿਆਂ ’ਚ ਵਿਭਾਗ ਵਲੋਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ । ਨਗਰ ਨਿਗਮ ਦੀ ਇਸ ਕਾਰਵਾਈ ਤੋਂ ਬਾਅਦ ਸ਼ਹਿਰ ਵਿੱਚ ਕਥਿਤ ਨਾਜਾਇਜ਼ ਨਿਰਮਾਣਾਂ ਨੂੰ ਲੈ ਕੇ ਇੱਕ ਵਾਰ ਫਿਰ ਸਵਾਲ ਉੱਠਣ ਲੱਗੇ ਹਨ ।
ਪਿਛਲੀ ਖ਼ਬਰ ਪਠਾਨਕੋਟ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ ਵੱਡੀ ਕਾਰਵਾਈ ਅਗਲੀ ਖ਼ਬਰ ਜਾਗਰੂਕ ਵੋਟਰ ਹੀ ਲੋਕਤੰਤਰ ਦੀ ਨੀਂਹ ਨੂੰ ਮਜ਼ਬੂਤ ਕਰਦੇ ਹਨ-ਡਾ: ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।