24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

24 ਅਕਤੂਬਰ ਨੂੰ ਪਠਾਨਕੋਟ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ

ਪਠਾਨਕੋਟ, 23 ਅਕਤੂਬਰ (ਵਿਨੋਦ)-ਜ਼ਿਲ੍ਹਾ ਪਠਾਨਕੋਟ ’ਚ ਚੱਲ ਰਹੀ ਸਪੈਸ਼ਲ ਸਮਰੀ ਰਵੀਜ਼ਨ-2026 ਦੀ ਪ੍ਰਕਿਰਿਆ ਤਹਿਤ 24 ਅਕਤੂਬਰ 2026 ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਅਰਸ਼ਦੀਪ ਸਿੰਘ ਲੁਬਾਣਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਸਮਾਂ ਸ਼ਾਮ 3 ਵਜੇ ਤੋਂ 5 ਵਜੇ ਤੱਕ ਹੋਵੇਗਾ ਤੇ ਇਸ ਦੌਰਾਨ ਸਮੂਹ ਬੂਥ ਲੈਵਲ ਅਫ਼ਸਰ (ਬੀ.

ਏ.ਡੀ.ਸੀ. ਅਰਸ਼ਦੀਪ ਸਿੰਘ ਲੁਬਾਣਾ 24-10-2026
ਪਠਾਨਕੋਟ, 23 ਅਕਤੂਬਰ (ਵਿਨੋਦ)-ਜ਼ਿਲ੍ਹਾ ਪਠਾਨਕੋਟ ’ਚ ਚੱਲ ਰਹੀ ਸਪੈਸ਼ਲ ਸਮਰੀ ਰਵੀਜ਼ਨ-2026 ਦੀ ਪ੍ਰਕਿਰਿਆ ਤਹਿਤ 24 ਅਕਤੂਬਰ 2026 ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਅਰਸ਼ਦੀਪ ਸਿੰਘ ਲੁਬਾਣਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਸਮਾਂ ਸ਼ਾਮ 3 ਵਜੇ ਤੋਂ 5 ਵਜੇ ਤੱਕ ਹੋਵੇਗਾ ਤੇ ਇਸ ਦੌਰਾਨ ਸਮੂਹ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼ Í ) ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ 001-ਸੁਜਾਨਪੁਰ, 002-ਭੋਆ (ਅ.ਜ.) ਤੇ 003-ਪਠਾਨਕੋਟ ਵਿਚ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਚੱਲ ਰਿਹਾ ਹੈ । ਇਸ ਦੌਰਾਨ ਜਿਨ੍ਹਾਂ ਯੋਗ ਨਾਗਰਿਕਾਂ ਦੇ ਨਾਮ ਵੋਟਰ ਸੂਚੀ ਵਿਚ ਦਰਜ ਹੋਣ ਤੋਂ ਰਹਿ ਗਏ ਹਨ ਅਤੇ ਪਹਿਲੀ ਵਾਰ ਵੋਟ ਬਣਵਾਉਣ ਵਾਲੇ 18 ਤੋਂ 19 ਸਾਲ ਦੀ ਉਮਰ ਦੇ ਨੌਜਵਾਨਾਂ ਤੋਂ ਵੋਟਰ ਸੂਚੀ ਵਿਚ ਨਾਮ ਦਰਜ ਕਰਵਾਉਣ, ਸੋਧ ਕਰਵਾਉਣ ਅਤੇ ਹੋਰ ਲੋੜੀਂਦੀਆਂ ਸੇਵਾਵਾਂ ਲਈ ਸਬੰਧਿਤ ਫਾਰਮ ਇਕੱਤਰ ਕੀਤੇ ਜਾਣਗੇ । ਉਨ੍ਹਾਂ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਨਿਰਧਾਰਿਤ ਸਮੇਂ ਦੌਰਾਨ ਆਪਣੇ ਪੋਲਿੰਗ ਬੂਥ ’ਤੇ ਪਹੁੰਚ ਕੇ ਇਸ ਵਿਸ਼ੇਸ਼ ਕੈਂਪ ਦਾ ਲਾਭ ਉਠਾਉਣ । ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ ਤੇ ਸਕੱਤਰਾਂ, ਬੂਥ ਲੈਵਲ ਏਜੰਟਾਂ (ਬੀ.ਐੱਲ.ਏਜ਼), ਸਮਾਜ ਸੇਵੀ ਸੰਸਥਾਵਾਂ, ਕਲੱਬਾਂ, ਐਨ.ਜੀ.ਓਜ਼, ਗ੍ਰਾਮ ਪੰਚਾਇਤਾਂ, ਨਗਰ ਕੌਂਸਲਾਂ ਅਤੇ ਹੋਰ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਕੈਂਪ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਤੇ ਜ਼ਿਲ੍ਹਾ ਪ੍ਰਸ਼ਾਸਨ, ਚੋਣ ਅਮਲੇ, ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਨੂੰ ਪੂਰਾ ਸਹਿਯੋਗ ਦੇਣ । ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ, ਗੁਆਂਢੀਆਂ ਅਤੇ ਆਲੇ-ਦੁਆਲੇ ਰਹਿੰਦੇ ਹੋਰ ਯੋਗ ਨਾਗਰਿਕਾਂ ਨੂੰ ਇਸ ਮੁਹਿੰਮ ਬਾਰੇ ਜਾਣਕਾਰੀ ਦੇਣ, ਤਾਂ ਜੋ ਵੋਟਰ ਸੂਚੀ ਨੂੰ ਹੋਰ ਵਧੇਰੇ ਸਹੀ, ਸੰਪੂਰਨ, ਪਾਰਦਰਸ਼ੀ ਅਤੇ ਅਪਡੇਟ ਬਣਾਇਆ ਜਾ ਸਕੇ । ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਪਿਤ ਹੈਲਪਡੈਸਕ ਜਾਂ ਵੋਟਰ ਹੈਲਪਲਾਈਨ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ ।
ਪਿਛਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਜੀ.ਆਰ.ਪੀ. ਤੇ ਆਰ.ਪੀ.ਐਫ. ਵਲੋਂ ਪਠਾਨਕੋਟ ਛਾਉਣੀ ਰੇਲਵੇ ਸਟੇਸ਼ਨ ’ਤੇ ਸਾਂਝਾ ਸਰਚ ਅਭਿਆਨ ਅਗਲੀ ਖ਼ਬਰ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਸ਼ਕਤੀ ਸੰਮੇਲਨ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।