24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਤਿਉਹਾਰਾਂ ਦੇ ਮੱਦੇਨਜ਼ਰ ਜੀ.ਆਰ.ਪੀ. ਤੇ ਆਰ.ਪੀ.ਐਫ. ਵਲੋਂ ਪਠਾਨਕੋਟ ਛਾਉਣੀ ਰੇਲਵੇ ਸਟੇਸ਼ਨ ’ਤੇ ਸਾਂਝਾ ਸਰਚ ਅਭਿਆਨ

ਪਠਾਨਕੋਟ, 23 ਅਕਤੂਬਰ (ਸੁਮਿਤ)-ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਖੇਤਰ ’ਚ ਕਾਨੂੰਨ ਵਿਵਸਥਾ ਬਣਾਈ ਰੱਖਣ ਤੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜੀ. ਆਰ.

ਅਜੀਤ ਡੈਸਕ 24-10-2026
ਪਠਾਨਕੋਟ, 23 ਅਕਤੂਬਰ (ਸੁਮਿਤ)-ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਖੇਤਰ ’ਚ ਕਾਨੂੰਨ ਵਿਵਸਥਾ ਬਣਾਈ ਰੱਖਣ ਤੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜੀ.ਆਰ.ਪੀ. ਪਠਾਨਕੋਟ ਵਲੋਂ ਆਰ.ਪੀ.ਐਫ. ਤੇ ਜੀ.ਆਰ.ਪੀ. ਦੀ ਐਂਟੀਸਾਬੋਟੇਜ ਟੀਮ ਦੇ ਸਹਿਯੋਗ ਨਾਲ ਪਠਾਨਕੋਟ ਛਾਉਣੀ ਰੇਲਵੇ ਸਟੇਸ਼ਨ ਵਿਖੇ ਸਾਂਝਾ ਸਰਚ ਤੇ ਚੈਕਿੰਗ ਅਭਿਆਨ ਚਲਾਇਆ ਗਿਆ । ਇਹ ਅਭਿਆਨ ਥਾਣਾ ਜੀ.ਆਰ.ਪੀ. ਪਠਾਨਕੋਟ ਦੇ ਐਸ.ਐਚ.ਓ. ਇੰਸਪੈਕਟਰ ਸੁਖਵਿੰਦਰ ਸਿੰਘ ਸਰਾਂ ਦੀ ਅਗਵਾਈ ਹੇਠ ਚਲਾਇਆ ਗਿਆ । ਅਭਿਆਨ ਦੌਰਾਨ ਰੇਲਵੇ ਸਟੇਸ਼ਨ ਦੇ ਪਲੇਟਫਾਰਮਾਂ, ਪਾਰਸਲ ਦਫ਼ਤਰ, ਮੋਟਰਸਾਈਕਲ ਅਤੇ ਟੈਕਸੀ ਸਟੈਂਡ, ਵੇਟਿੰਗ ਹਾਲ, ਸਰਕੂਲੇਟਿੰਗ ਏਰੀਆ ਸਮੇਤ ਹੋਰ ਸੰਵੇਦਨਸ਼ੀਲ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ । ਇਸ ਦੇ ਨਾਲ ਹੀ ਤਿਉਹਾਰਾਂ ਦੌਰਾਨ ਰੇਲ ਗੱਡੀਆਂ ਵਿਚ ਗੈਰਕਾਨੂੰਨੀ ਸਮੱਗਲਿੰਗ, ਚੋਰੀ ਤੇ ਹੋਰ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਕਰਮਚਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ । ਇਸ ਮੌਕੇ ਐਸ.ਐਚ.ਓ. ਸੁਖਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਯਾਤਰੀਆਂ ਨੂੰ ਮੋਬਾਈਲ ਫੋਨਾਂ ਅਤੇ ਹੋਰ ਕੀਮਤੀ ਸਾਮਾਨ ਦੀ ਚੋਰੀ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ । ਉਨ੍ਹਾਂ ਨੂੰ ਯਾਤਰਾ ਦੌਰਾਨ ਆਪਣੇ ਸਾਮਾਨ ਦੀ ਸੰਭਾਲ ਕਰਨ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ ਗਈ । ਰੇਲਵੇ ਸਟੇਸ਼ਨ ’ਤੇ ਕੰਮ ਕਰਨ ਵਾਲੇ ਕੁੱਲੀਆਂ ਅਤੇ ਹੋਰ ਸਟਾਫ ਨੂੰ ਵੀ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਅਤੇ ਕਿਸੇ ਵੀ ਅਜਿਹੀ ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ ਲਈ ਕਿਹਾ ਗਿਆ । ਇੰਸਪੈਕਟਰ ਸਰਾਂ ਨੇ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਥਾਣਾ ਜੀ.ਆਰ.ਪੀ. ਪਠਾਨਕੋਟ ਅਧੀਨ ਆਉਂਦੇ ਸਾਰੇ ਰੇਲਵੇ ਸਟੇਸ਼ਨਾਂ ’ਤੇ ਇਸ ਤਰ੍ਹਾਂ ਦੇ ਚੈਕਿੰਗ ਅਤੇ ਜਾਗਰੂਕਤਾ ਅਭਿਆਨ ਲਗਾਤਾਰ ਚਲਾਏ ਜਾ ਰਹੇ ਹਨ, ਤਾਂ ਜੋ ਯਾਤਰੀਆਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ । ਉਨ੍ਹਾਂ ਦੱਸਿਆ ਕਿ ਅੱਜ ਦੇ ਅਭਿਆਨ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ।
ਪਿਛਲੀ ਖ਼ਬਰ ਸ਼ਾਹਪੁਰ ਕੰਢੀ ਪੁਲਿਸ ਨੇ ਦੋ ਚੋਰਾਂ ਨੂੰ ਕਾਬੂ ਕਰਕੇ ਚੋਰੀ ਦਾ ਸਾਮਾਨ ਕੀਤਾ ਬਰਾਮਦ ਅਗਲੀ ਖ਼ਬਰ 24 ਅਕਤੂਬਰ ਨੂੰ ਪਠਾਨਕੋਟ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।