ਇਨਰਵੀਲ ਕਲੱਬ ਵਲੋਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ’ਚ ਖਿਡਾਰੀਆਂ ਨੂੰ ਰਿਫਰੈਸ਼ਮੈਂਟ ਵੰਡੀ
ਪਠਾਨਕੋਟ, 24 ਅਕਤੂਬਰ (ਸੰਧੂ)-ਸਥਾਨਕ ਖੇਡ ਸਟੇਡੀਅਮ ਵਿਚ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ 13ਵੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਦੌਰਾਨ ਇਨਰਵੀਲ ਕਲੱਬ ਪਠਾਨਕੋਟ ਵਲੋਂ ਪ੍ਰਧਾਨ ਮਿਨਲ ਘਈ ਦੀ ਅਗਵਾਈ ਹੇਠ ਖਿਡਾਰੀਆਂ ਦੀ ਸਹੂਲਤ ਲਈ ਪੀਣ ਵਾਲਾ ਪਾਣੀ, ਕੋਲਡ ਡਰਿੰਕਸ ਤੇ ਫਲ ਵੰਡੇ ਗਏ । ਸਟੇਡੀਅਮ ਪਹੁੰਚਣ ’ਤੇ ਕਲੱਬ ਮੈਂਬਰਾਂ ਦਾ ਜ਼ਿਲ੍ਹਾ ਸਿੱਖਿਆ ਅਧਿਕਾਰੀ (ਪ੍ਰਾਇ:) ਕਮਲਦੀਪ ਕੌਰ ਤੇ ਨੰਨ੍ਹੇ-ਮੁੰਨ੍ਹੇ ਬੱਚਿਆਂ ਵਲੋਂ ਗੁਲਦਸਤੇ ਤੇ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ ।
ਅਜੀਤ ਡੈਸਕ
25-10-2026