25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪ੍ਰਤਿਭਾ ਸੰਗਮ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਪਠਾਨਕੋਟ, 24 ਅਕਤੂਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਂਤੀ ਦੇਵੀ ਮਹਿਲਾ ਕਾਲਜ ਦੀਨਾਨਗਰ ਵਿਖੇ ਕਰਵਾਏ ਪ੍ਰਤਿਭਾ ਸੰਗਮ ਪ੍ਰੋਗਰਾਮ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ । ਪੋਸਟਰ ਮੇਕਿੰਗ ਮੁਕਾਬਲੇ ਵਿਚ ਬੀ.

ਅਜੀਤ ਡੈਸਕ 25-10-2026
ਪਠਾਨਕੋਟ, 24 ਅਕਤੂਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਂਤੀ ਦੇਵੀ ਮਹਿਲਾ ਕਾਲਜ ਦੀਨਾਨਗਰ ਵਿਖੇ ਕਰਵਾਏ ਪ੍ਰਤਿਭਾ ਸੰਗਮ ਪ੍ਰੋਗਰਾਮ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ । ਪੋਸਟਰ ਮੇਕਿੰਗ ਮੁਕਾਬਲੇ ਵਿਚ ਬੀ.ਏ. ਪਹਿਲੇ ਦੇ ਵਿਦਿਆਰਥੀ ਰਾਹੁਲ ਚੌਧਰੀਨ ਨੇ ਪਹਿਲਾ, ਸੋਲੋ ਡਾਂਸ ਮੁਕਾਬਲੇ ਵਿਚ ਐਮ.ਐਸ.ਸੀ. ਫੈਸ਼ਨ ਡਿਜ਼ਾਈਨਿੰਗ ਸਮੈਸਟਰ ਪਹਿਲੇ ਦੀ ਵਿਦਿਆਰਥਣ ਸੋਨਮ ਨੇ ਪਹਿਲਾ, ਕੋਲਾਜ ਮੁਕਾਬਲੇ ਵਿਚ ਬੀ.ਏ. ਪਹਿਲੇ ਸਾਲ ਦੇ ਵਿਦਿਆਰਥੀ ਰਾਮੇਸ਼ਵਰ ਤੇ ਰੰਗੋਲੀ ਮੁਕਾਬਲੇ ਵਿਚ ਬੀ.ਏ. ਦੂਜੇ ਸਾਲ ਦੇ ਵਿਦਿਆਰਥੀ ਲਵ ਨੇ ਦੂਜਾ ਸਥਾਨ ਹਾਸਲ ਕੀਤਾ । ਕਾਲਜ ਦੇ ਪ੍ਰਿੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਪ੍ਰਾਪਤੀਆਂ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ । ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ, ਰਚਨਾਤਮਿਕ ਸੋਚ ਵਿਕਸਿਤ ਕਰਨ ਤੇ ਆਤਮ-ਵਿਸ਼ਵਾਸ ਵਧਾਉਣ ਦਾ ਮੌਕਾ ਪ੍ਰਦਾਨ ਕਰਦੇ ਹਨ । ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਭਵਿੱਖ ਵਿਚ ਵੀ ਮਿਹਨਤ ਤੇ ਲਗਨ ਨਾਲ ਮੁਕਾਬਲਿਆਂ ਵਿਚ ਭਾਗ ਲੈ ਕੇ ਕਾਲਜ ਦਾ ਨਾਮ ਰੌਸ਼ਨ ਕਰਦੇ ਰਹਿਣ । ਪ੍ਰਿੰਸੀਪਲ ਡਾ: ਰੰਧਾਵਾ ਨੇ ਇਸ ਸ਼ਾਨਦਾਰ ਸਫਲਤਾ ਲਈ ਪੂਜਾ ਗੁਪਤਾ, ਮਧੂ ਪੰਤ ਅਤੇ ਨਿਧੀ ਅੰਧਰੋਤਰਾ ਨੂੰ ਵਧਾਈ ਦਿੱਤੀ । ਉਨ੍ਹਾਂ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਨ, ਉਨ੍ਹਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਵਿਚ ਅਧਿਆਪਕਾਂ ਵਲੋਂ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ ।
ਪਿਛਲੀ ਖ਼ਬਰ ਏ.ਐਂਡ.ਐਮ. ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਖੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਸਫ਼ਾਈ ਸੰਬੰਧੀ ਸੈਮੀਨਾਰ ਰਾਹੀਂ ਸਕੂਲੀ ਬੱਚਿਆਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।