25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਯੋਗਾ ਮੁਕਾਬਲਿਆਂ ’ਚ ਸ.ਪ੍ਰ.ਸਕੂਲ ਸੈਦੋਵਾਲ ਦੇ ਵਿਦਿਆਰਥੀਆਂ ਨੇ ਗੱਡੇ ਜਿੱਤ ਦੇ ਝੰਡੇ

ਘਰੋਟਾ, 24 ਅਕਤੂਬਰ (ਸੰਜੀਵ ਗੁਪਤਾ)-ਸਰਕਾਰੀ ਪ੍ਰਾਇਮਰੀ ਸਕੂਲ ਸੈਦੋਵਾਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੇ ਯੋਗਾ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ। ਸਕੂਲ ਦੇ ਹੋਣਹਾਰ ਵਿਦਿਆਰਥੀ ਅੰਸ਼ ਮਹਿਰਾ ਨੇ ਟ੍ਰੈਡੀਸ਼ਨਲ ਯੋਗਾ ਤੇ ਆਰਟਿਸਟਿਕ ਯੋਗਾ ਦੋਵਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਦੋ ਸੋਨ ਤਗਮੇ ਆਪਣੇ ਨਾਂਅ ਕੀਤੇ।

ਅਜੀਤ ਡੈਸਕ 25-10-2026
ਘਰੋਟਾ, 24 ਅਕਤੂਬਰ (ਸੰਜੀਵ ਗੁਪਤਾ)-ਸਰਕਾਰੀ ਪ੍ਰਾਇਮਰੀ ਸਕੂਲ ਸੈਦੋਵਾਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੇ ਯੋਗਾ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ। ਸਕੂਲ ਦੇ ਹੋਣਹਾਰ ਵਿਦਿਆਰਥੀ ਅੰਸ਼ ਮਹਿਰਾ ਨੇ ਟ੍ਰੈਡੀਸ਼ਨਲ ਯੋਗਾ ਤੇ ਆਰਟਿਸਟਿਕ ਯੋਗਾ ਦੋਵਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਦੋ ਸੋਨ ਤਗਮੇ ਆਪਣੇ ਨਾਂਅ ਕੀਤੇ। ਇਸ ਮਾਣਮੱਤੀ ਪ੍ਰਾਪਤੀ ਮੌਕੇ ਐੱਸ.ਡੀ.ਐੱਮ ਪਠਾਨਕੋਟ ਮਨਦੀਪ ਸਿੰਘ ਮਾਨ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ।ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਨਾਲ ਵਿਦਿਆਰਥੀਆਂ ਵਿਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹ ਵਧਿਆ।ਸਕੂਲ ਇੰਚਾਰਜ ਤਜਿੰਦਰ ਪਾਲ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਰਾਹੀਂ ਬੱਚਿਆਂ ਵਿਚ ਅਨੁਸ਼ਾਸਨ, ਆਪਸੀ ਸਾਂਝ, ਮਿਲਵਰਤਣ ਅਤੇ ਸਮਾਜ ਵਿਚ ਵਿਚਰਨ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਮਿਹਨਤ ਤੇ ਲਗਨ ਦਾ ਨਤੀਜਾ ਹੈ ਅਤੇ ਹੋਰਨਾਂ ਬੱਚਿਆਂ ਨੂੰ ਵੀ ਖੇਡਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਅੰਤ ਵਿਚ ਸਕੂਲ ਇੰਚਾਰਜ ਨੇ ਉਮੀਦ ਜਿਤਾਈ ਕਿ ਇਹ ਬੱਚੇ ਆਉਣ ਵਾਲੇ ਸਮੇਂ ਵਿਚ ਵੀ ਸਕੂਲ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕਰਨਗੇ।
ਪਿਛਲੀ ਖ਼ਬਰ ਭਾਈ ਘਨੱਈਆ ਸੇਵਾ ਸੁਸਾਇਟੀ ਵਲੋਂ ਸੇਵਾ ਕਾਰਜਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਮੀਟਿੰਗ ਅਗਲੀ ਖ਼ਬਰ ਪਠਾਨਕੋਟ ’ਚ ਨਵੀਂ ਸਵੀਟ ਸ਼ਾਪ ਦਾ ਕੌਂਸਲਰ ਪਾਰਸ ਕਸ਼ਯਪ ਨੇ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।