26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਲੋਕ ਸੇਵਾ ਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ

ਦੀਨਾਨਗਰ, 25 ਅਕਤੂਬਰ (ਸੋਢੀ/ਘੁੰਮਣ/ਸ਼ਰਮਾ)-ਦੀਨਾਨਗਰ ਬਹਿਰਾਮਪੁਰ ਰੋਡ ’ਤੇ ਫਲਾਈ ਓਵਰ ਦੀ ਉਸਾਰੀ ਤੋਂ ਬਾਅਦ ਰੇਲਵੇ ਵਿਭਾਗ ਵਲੋਂ ਰੇਲਵੇ ਫਾਟਕ ਸੀ-60 ਤੋਂ ਆਵਾਜ਼ਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਸੀ । ਇਸ ਨਾਲ ਫਲਾਈ ਓਵਰ ਦੇ ਆਸ-ਪਾਸ ਦੀਨਾਨਗਰ ਵਾਸੀਆਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ।

ਸੁਖਵਿੰਦਰ ਪਾਹੜਾ 26-10-2026
ਦੀਨਾਨਗਰ, 25 ਅਕਤੂਬਰ (ਸੋਢੀ/ਘੁੰਮਣ/ਸ਼ਰਮਾ)-ਦੀਨਾਨਗਰ ਬਹਿਰਾਮਪੁਰ ਰੋਡ ’ਤੇ ਫਲਾਈ ਓਵਰ ਦੀ ਉਸਾਰੀ ਤੋਂ ਬਾਅਦ ਰੇਲਵੇ ਵਿਭਾਗ ਵਲੋਂ ਰੇਲਵੇ ਫਾਟਕ ਸੀ-60 ਤੋਂ ਆਵਾਜ਼ਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਸੀ । ਇਸ ਨਾਲ ਫਲਾਈ ਓਵਰ ਦੇ ਆਸ-ਪਾਸ ਦੀਨਾਨਗਰ ਵਾਸੀਆਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ । ਲੋਕ ਸੇਵਾ ਦਲ ਵਲੋਂ ਪ੍ਰਧਾਨ ਸੁਖਵਿੰਦਰ ਸਿੰਘ ਪਾਹੜਾ ਦੀ ਅਗਵਾਈ ਵਿਚ ਦੀਨਾਨਗਰ ਦੇ ਸਮਾਜਿਕ ਸੰਗਠਨਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਇਸ ਫਾਟਕ ਤੋਂ ਆਵਾਜਾਈ ਨੂੰ ਸ਼ੁਰੂ ਕੀਤੇ ਜਾਣ ਸਬੰਧੀ ਸੰਘਰਸ਼ ਕੀਤਾ ਗਿਆ । ਲੋਕ ਸੇਵਾ ਦਲ ਦੇ ਪ੍ਰਧਾਨ ਸੁਖਵਿੰਦਰ ਸਿੰਘ ਪਾਹੜਾ ਨੇ ਦੱਸਿਆ ਕਿ ਇਸ ਰੇਲਵੇ ਫਾਟਕ ਤੋਂ ਆਵਾਜਾਈ ਨੂੰ ਸ਼ੁਰੂ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ, ਰੇਲ ਮੰਤਰੀ ਤੇ ਹੋਰ ਰੇਲਵੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਭੇਜੇ ਗਏ । ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਰੇਲਵੇ ਵਿਭਾਗ ਵਲੋਂ ਦੋ ਪਹੀਆ ਵਾਹਨਾਂ ਦੀ ਆਵਾਜਾਈ ਲਈ ਇਕ ਆਰ.ਓ.ਬੀ. ਦੀ ਉਸਾਰੀ ਲਈ ਟੈਂਡਰ ਮੰਗੇ ਗਏ ਹਨ, ਜੋ ਕਿ ਬਹੁਤ ਹੀ ਖੁਸ਼ੀ ਦੀ ਗੱਲ ਹੈ । ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੇਲਵੇ ਵਿਭਾਗ ਦੇ ਸਬੰਧਿਤ ਉੱਚ ਅਧਿਕਾਰੀਆਂ ਦਾ ਧੰਨਵਾਦ ਕੀਤਾ ਹੈ ।
ਪਿਛਲੀ ਖ਼ਬਰ ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਨਵ-ਨਿਯੁਕਤ ਪ੍ਰਧਾਨ ਗੁਰਬੀਰ ਸਿੰਘ ਬਰਾੜ ਵਲੋਂ ਸਿੱਖ ਨੈਸ਼ਨਲ ਕਾਲਜ ਦਾ ਦੌਰਾ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ ਦਾ ਭਾਰਤ ਵਿਕਾਸ ਪ੍ਰੀਸ਼ਦ ਸਿਟੀ ਸ਼ਾਖਾ ਵਲੋਂ ਸ਼ਾਨਦਾਰ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।